੯੫੭
ਰਾਮਕਲੀ ਕੀ ਵਾਰ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਸਲੋਕ ਮਃ ੫ ॥ ਜੈਸਾ ਸਤਿਗੁਰੁ ਸੁਣੀਦਾ ਤੈਸੋ ਹੀ ਮੈ ਡੀਠੁ ॥ ਵਿਛੁੜਿਆ ਮੇਲੇ ਪ੍ਰਭੂ ਹਰਿ ਦਰਗਹ ਕਾ ਬਸੀਠੁ ॥ ਹਰਿ ਨਾਮੋ ਮੰਤ੍ਰੁ ਦ੍ਰਿੜਾਇਦਾ ਕਟੇ ਹਉਮੈ ਰੋਗੁ ॥ ਨਾਨਕ ਸਤਿਗੁਰੁ ਤਿਨਾ ਮਿਲਾਈਆ ਜਿਨਾ ਧੁਰੇ ਪਇਆ ਸੰਜੋਗੁ ॥ ੧ ॥ ਮਃ ੫ ॥ ਇਕੁ ਸਜਣੁ ਸਭਿ ਸਜਣਾ ਇਕੁ ਵੈਰੀ ਸਭਿ ਵਾਦਿ ॥ ਗੁਰਿ ਪੂਰੈ ਦੇਖਾਲਿਆ ਵਿਣੁ ਨਾਵੈ ਸਭ ਬਾਦਿ ॥ ਸਾਕਤ ਦੁਰਜਨ ਭਰਮਿਆ ਜੋ ਲਗੇ ਦੂਜੈ ਸਾਦਿ ॥ ਜਨ ਨਾਨਕਿ ਹਰਿ ਪ੍ਰਭੁ ਬੁਝਿਆ ਗੁਰ ਸਤਿਗੁਰ ਕੈ ਪਰਸਾਦਿ ॥ ੨ ॥ ਪਉੜੀ ॥ ਥਟਣਹਾਰੈ ਥਾਟੁ ਆਪੇ ਹੀ ਥਟਿਆ ॥ ਆਪੇ ਪੂਰਾ ਸਾਹੁ ਆਪੇ ਹੀ ਖਟਿਆ ॥ ਆਪੇ ਕਰਿ ਪਾਸਾਰੁ ਆਪੇ ਰੰਗ ਰਟਿਆ ॥ ਕੁਦਰਤਿ ਕੀਮ ਨ ਪਾਇ ਅਲਖ ਬ੍ਰਹਮਟਿਆ ॥ ਅਗਮ ਅਥਾਹ ਬੇਅੰਤ ਪਰੈ ਪਰਟਿਆ ॥ ਆਪੇ ਵਡ ਪਾਤਿਸਾਹੁ ਆਪਿ ਵਜੀਰਟਿਆ ॥ ਕੋਇ ਨ ਜਾਣੈ ਕੀਮ ਕੇਵਡੁ ਮਟਿਆ ॥ ਸਚਾ ਸਾਹਿਬੁ ਆਪਿ ਗੁਰਮੁਖਿ ਪਰਗਟਿਆ ॥ ੧ ॥ ਸਲੋਕੁ ਮਃ ੫ ॥ ਸੁਣਿ ਸਜਣ ਪ੍ਰੀਤਮ ਮੇਰਿਆ ਮੈ ਸਤਿਗੁਰੁ ਦੇਹੁ ਦਿਖਾਲਿ ॥ ਹਉ ਤਿਸੁ ਦੇਵਾ ਮਨੁ ਆਪਣਾ ਨਿਤ ਹਿਰਦੈ ਰਖਾ ਸਮਾਲਿ ॥ ਇਕਸੁ ਸਤਿਗੁਰੁ ਬਾਹਰਾ ਧ੍ਰਿਗੁ ਜੀਵਣੁ ਸੰਸਾਰਿ ॥ ਜਨ ਨਾਨਕ ਸਤਿਗੁਰੁ ਤਿਨਾ ਮਿਲਾਇਓਨੁ ਜਿਨ ਸਦ ਹੀ ਵਰਤੈ ਨਾਲਿ ॥ ੧ ॥ ਮਃ ੫ ॥ ਮੇਰੈ ਅੰਤਰਿ ਲੋਚਾ ਮਿਲਣ ਕੀ ਕਿਓ ਪਾਵਾ ਪ੍ਰਭ ਤੋਹਿ ॥ ਕੋਈ ਐਸਾ ਸਜਣੁ ਲੋੜਿ ਲਹੁ ਜੋ ਮੇਲੇ ਪ੍ਰੀਤਮੁ ਮੋਹਿ ॥ ਗੁਰਿ ਪੂਰੈ ਮੇਲਾਇਆ ਜਤ ਦੇਖਾ ਤਤ ਸੋਇ ॥ ਜਨ ਨਾਨਕ ਸੋ ਪ੍ਰਭੁ ਸੇਵਿਆ ਤਿਸੁ ਜੇਵਡੁ ਅਵਰੁ ਨ ਕੋਇ ॥ ੨ ॥ ਪਉੜੀ ॥ ਦੇਵਣਹਾਰੁ ਦਾਤਾਰੁ ਕਿਤੁ ਮੁਖਿ ਸਾਲਾਹੀਐ ॥ ਜਿਸੁ ਰਖੈ ਕਿਰਪਾ ਧਾਰਿ ਰਿਜਕੁ ਸਮਾਹੀਐ ॥ ਕੋਇ ਨ ਕਿਸ ਹੀ ਵਸਿ ਸਭਨਾ ਇਕ ਧਰ ॥ ਪਾਲੇ ਬਾਲਕ ਵਾਗਿ ਦੇ ਕੈ ਆਪਿ ਕਰ ॥ ਕਰਦਾ ਅਨਦ ਬਿਨੋਦ ਕਿਛੂ ਨ ਜਾਣੀਐ ॥ ਸਰਬ ਧਾਰ ਸਮਰਥ ਹਉ ਤਿਸੁ ਕੁਰਬਾਣੀਐ ॥ ਗਾਈਐ ਰਾਤਿ ਦਿਨੰਤੁ ਗਾਵਣ ਜੋਗਿਆ ॥ ਜੋ ਗੁਰ ਕੀ ਪੈਰੀ ਪਾਹਿ ਤਿਨੀ ਹਰਿ ਰਸੁ ਭੋਗਿਆ ॥ ੨ ॥ ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤਿਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥ ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥ ੧ ॥ ਮਃ ੫ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥