੯੬
ਕੀਚੈ ਜੀਉ ॥ ੧ ॥ ਧਨੁ ਧਨੁ ਹਰਿ ਜਨ ਜਿਨਿ ਹਰਿ ਪ੍ਰਭੁ ਜਾਤਾ ॥ ਜਾਇ ਪੁਛਾ ਜਨ ਹਰਿ ਕੀ ਬਾਤਾ ॥ ਪਾਵ ਮਲੋਵਾ ਮਲਿ ਮਲਿ ਧੋਵਾ ਮਿਲਿ ਹਰਿ ਜਨ ਹਰਿ ਰਸੁ ਪੀਚੈ ਜੀਉ ॥ ੨ ॥ ਸਤਿਗੁਰ ਦਾਤੈ ਨਾਮੁ ਦਿੜਾਇਆ ॥ ਵਡਭਾਗੀ ਗੁਰ ਦਰਸਨੁ ਪਾਇਆ ॥ ਅੰਮ੍ਰਿਤ ਰਸੁ ਸਚੁ ਅੰਮ੍ਰਿਤੁ ਬੋਲੀ ਗੁਰਿ ਪੂਰੈ ਅੰਮ੍ਰਿਤੁ ਲੀਚੈ ਜੀਉ ॥ ੩ ॥ ਹਰਿ ਸਤਸੰਗਤਿ ਸਤ ਪੁਰਖੁ ਮਿਲਾਈਐ ॥ ਮਿਲਿ ਸਤਸੰਗਤਿ ਹਰਿ ਨਾਮੁ ਧਿਆਈਐ ॥ ਨਾਨਕ ਹਰਿ ਕਥਾ ਸੁਣੀ ਮੁਖਿ ਬੋਲੀ ਗੁਰਮਤਿ ਹਰਿ ਨਾਮਿ ਪਰੀਚੈ ਜੀਉ ॥ ੪ ॥ ੬ ॥ ਮਾਝ ਮਹਲਾ ੪ ॥ ਆਵਹੁ ਭੈਣੇ ਤੁਸੀ ਮਿਲਹੁ ਪਿਆਰੀਆ ॥ ਜੋ ਮੇਰਾ ਪ੍ਰੀਤਮੁ ਦਸੇ ਤਿਸ ਕੈ ਹਉ ਵਾਰੀਆ ॥ ਮਿਲਿ ਸਤਸੰਗਤਿ ਲਧਾ ਹਰਿ ਸਜਣੁ ਹਉ ਸਤਿਗੁਰ ਵਿਟਹੁ ਘੁਮਾਈਆ ਜੀਉ ॥ ੧ ॥ ਜਹ ਜਹ ਦੇਖਾ ਤਹ ਤਹ ਸੁਆਮੀ ॥ ਤੂ ਘਟਿ ਘਟਿ ਰਵਿਆ ਅੰਤਰਜਾਮੀ ॥ ਗੁਰਿ ਪੂਰੈ ਹਰਿ ਨਾਲਿ ਦਿਖਾਲਿਆ ਹਉ ਸਤਿਗੁਰ ਵਿਟਹੁ ਸਦ ਵਾਰਿਆ ਜੀਉ ॥ ੨ ॥ ਏਕੋ ਪਵਣੁ ਮਾਟੀ ਸਭ ਏਕਾ ਸਭ ਏਕਾ ਜੋਤਿ ਸਬਾਈਆ ॥ ਸਭ ਇਕਾ ਜੋਤਿ ਵਰਤੈ ਭਿਨਿ ਭਿਨਿ ਨ ਰਲਈ ਕਿਸੈ ਦੀ ਰਲਾਈਆ ॥ ਗੁਰ ਪਰਸਾਦੀ ਇਕੁ ਨਦਰੀ ਆਇਆ ਹਉ ਸਤਿਗੁਰ ਵਿਟਹੁ ਵਤਾਇਆ ਜੀਉ ॥ ੩ ॥ ਜਨੁ ਨਾਨਕੁ ਬੋਲੈ ਅੰਮ੍ਰਿਤ ਬਾਣੀ ॥ ਗੁਰਸਿਖਾਂ ਕੈ ਮਨਿ ਪਿਆਰੀ ਭਾਣੀ ॥ ਉਪਦੇਸੁ ਕਰੇ ਗੁਰੁ ਸਤਿਗੁਰੁ ਪੂਰਾ ਗੁਰੁ ਸਤਿਗੁਰੁ ਪਰਉਪਕਾਰੀਆ ਜੀਉ ॥ ੪ ॥ ੭ ॥ ਸਤ ਚਉਪਦੇ ਮਹਲੇ ਚਉਥੇ ਕੇ ॥

ਮਾਝ ਮਹਲਾ ੫ ਚਉਪਦੇ ਘਰੁ ੧ ॥
ਮੇਰਾ ਮਨੁ ਲੋਚੈ ਗੁਰ ਦਰਸਨ ਤਾਈ ॥ ਬਿਲਪ ਕਰੇ ਚਾਤ੍ਰਿਕ ਕੀ ਨਿਆਈ ॥ ਤ੍ਰਿਖਾ ਨ ਉਤਰੈ ਸਾਂਤਿ ਨ ਆਵੈ ਬਿਨੁ ਦਰਸਨ ਸੰਤ ਪਿਆਰੇ ਜੀਉ ॥ ੧ ॥ ਹਉ ਘੋਲੀ ਜੀਉ ਘੋਲਿ ਘੁਮਾਈ ਗੁਰ ਦਰਸਨ ਸੰਤ ਪਿਆਰੇ ਜੀਉ ॥ ੧ ॥ ਰਹਾਉ ॥ ਤੇਰਾ ਮੁਖੁ ਸੁਹਾਵਾ ਜੀਉ ਸਹਜ ਧੁਨਿ ਬਾਣੀ ॥ ਚਿਰ ਹੋਆ ਦੈਖੇ ਸਾਰਿੰਗਪਾਣੀ ॥ ਧੰਨੁ ਸੁ ਦੇਸੁ ਜਹਾ ਤੂੰ ਵਸਿਆ ਮੇਰੇ ਸਜਣ ਮੀਤ ਮੁਰਾਰੇ ਜੀਉ ॥ ੨ ॥ ਹਉ ਘੋਲੀ ਹਉ ਘੋਲਿ ਘੁਮਾਈ ਗੁਰ ਸਜਣ ਮੀਤ ਮੁਰਾਰੇ ਜੀਉ ॥ ੧ ॥ ਰਹਾਉ ॥ ਇਕ ਘੜੀ ਨ ਮਿਲਤੇ ਤਾ ਕਲਿਜੁਗੁ ਹੋਤਾ ॥ ਹੁਣਿ ਕਦਿ ਮਿਲੀਐ ਪ੍ਰਿਅ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥