੯੬੦
ਪਿਆਰੁ ॥ ੨ ॥ ਪਉੜੀ ॥ ਜਿਸੁ ਤੂ ਆਵਹਿ ਚਿਤਿ ਤਿਸ ਨੋ ਸਦਾ ਸੁਖ ॥ ਜਿਸੁ ਤੂ ਆਵਹਿ ਚਿਤਿ ਤਿਸੁ ਜਮ ਨਾਹਿ ਦੁਖ ॥ ਜਿਸੁ ਤੂ ਆਵਹਿ ਚਿਤਿ ਤਿਸੁ ਕਿ ਕਾੜਿਆ ॥ ਜਿਸ ਦਾ ਕਰਤਾ ਮਿਤ੍ਰੁ ਸਭਿ ਕਾਜ ਸਵਾਰਿਆ ॥ ਜਿਸੁ ਤੂ ਆਵਹਿ ਚਿਤਿ ਸੋ ਪਰਵਾਣੁ ਜਨੁ ॥ ਜਿਸੁ ਤੂ ਆਵਹਿ ਚਿਤਿ ਬਹੁਤਾ ਤਿਸੁ ਧਨੁ ॥ ਜਿਸੁ ਤੂ ਆਵਹਿ ਚਿਤਿ ਸੋ ਵਡ ਪਰਵਾਰਿਆ ॥ ਜਿਸੁ ਤੂ ਆਵਹਿ ਚਿਤਿ ਤਿਨਿ ਕੁਲ ਉਧਾਰਿਆ ॥ ੬ ॥ ਸਲੋਕ ਮਃ ੫ ॥ ਅੰਦਰਹੁ ਅੰਨਾ ਬਾਰਹੁ ਅੰਨਾ ਕੂੜੀ ਕੂੜੀ ਗਾਵੈ ॥ ਦੇਹੀ ਧੋਵੈ ਚਕ੍ਰ ਬਣਾਏ ਮਾਇਆ ਨੋ ਬਹੁ ਧਾਵੈ ॥ ਅੰਦਰਿ ਮੈਲੁ ਨ ਉਤਰੈ ਹਉਮੈ ਫਿਰਿ ਫਿਰਿ ਆਵੈ ਜਾਵੈ ॥ ਨੀਂਦ ਵਿਆਪਿਆ ਜਾਮਿ ਸੰਤਾਪਿਆ ਮੁਖਹੁ ਹਰਿ ਹਰਿ ਕਹਾਵੈ ॥ ਬੈਸਨੋ ਨਾਮੁ ਕਰਮ ਹਉ ਜੁਗਤਾ ਤੁਹ ਕੁਟੇ ਕਿਆ ਫਲੁ ਪਾਵੈ ॥ ਹੰਸਾ ਵਿਚਿ ਬੈਠਾ ਬਗੁ ਨ ਬਣਈ ਨਿਤ ਬੈਠਾ ਮਛੀ ਨੋ ਤਾਰ ਲਾਵੈ ॥ ਜਾ ਹੰਸ ਸਭਾ ਵੀਚਾਰੁ ਕਰਿ ਦੇਖਨਿ ਤਾ ਬਗਾ ਨਾਲਿ ਜੋੜੁ ਕਦੇ ਨ ਆਵੈ ॥ ਹੰਸਾ ਹੀਰਾ ਮੋਤੀ ਚੁਗਣਾ ਬਗੁ ਡਡਾ ਭਾਲਣ ਜਾਵੈ ॥ ਉਡਰਿਆ ਵੇਚਾਰਾ ਬਗੁਲਾ ਮਤੁ ਹੋਵੈ ਮੰਞੁ ਲਖਾਵੈ ॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਕਿਸੁ ਦੋਸੁ ਦਿਚੈ ਜਾ ਹਰਿ ਏਵੈ ਭਾਵੈ ॥ ਸਤਿਗੁਰੁ ਸਰਵਰੁ ਰਤਨੀ ਭਰਪੂਰੇ ਜਿਸੁ ਪ੍ਰਾਪਤਿ ਸੋ ਪਾਵੈ ॥ ਸਿਖ ਹੰਸ ਸਰਵਰਿ ਇਕਠੇ ਹੋਏ ਸਤਿਗੁਰ ਕੈ ਹੁਕਮਾਵੈ ॥ ਰਤਨ ਪਦਾਰਥ ਮਾਣਕ ਸਰਵਰਿ ਭਰਪੂਰੇ ਖਾਇ ਖਰਚਿ ਰਹੇ ਤੋਟਿ ਨ ਆਵੈ ॥ ਸਰਵਰ ਹੰਸੁ ਦੂਰਿ ਨ ਹੋਈ ਕਰਤੇ ਏਵੈ ਭਾਵੈ ॥ ਜਨ ਨਾਨਕ ਜਿਸ ਦੈ ਮਸਤਕਿ ਭਾਗੁ ਧੁਰਿ ਲਿਖਿਆ ਸੋ ਸਿਖੁ ਗੁਰੂ ਪਹਿ ਆਵੈ ॥ ਆਪਿ ਤਰਿਆ ਕੁਟੰਬ ਸਭਿ ਤਾਰੇ ਸਭਾ ਸ੍ਰਿਸਟਿ ਛਡਾਵੈ ॥ ੧ ॥ ਮਃ ੫ ॥ ਪੰਡਿਤੁ ਆਖਾਏ ਬਹੁਤੀ ਰਾਹੀ ਕੋਰੜ ਮੋਠ ਜਿਨੇਹਾ ॥ ਅੰਦਰਿ ਮੋਹੁ ਨਿਤ ਭਰਮਿ ਵਿਆਪਿਆ ਤਿਸਟਸਿ ਨਾਹੀ ਦੇਹਾ ॥ ਕੂੜੀ ਆਵੈ ਕੂੜੀ ਜਾਵੈ ਮਾਇਆ ਕੀ ਨਿਤ ਜੋਹਾ ॥ ਸਚੁ ਕਹੈ ਤਾ ਛੋਹੈ ਆਵੈ ਅੰਤਰਿ ਬਹੁਤਾ ਰੋਹਾ ॥ ਵਿਆਪਿਆ ਦੁਰਮਤਿ ਕੁਬੁਧਿ ਕੁਮੂੜਾ ਮਨਿ ਲਾਗਾ ਤਿਸੁ ਮੋਹਾ ॥ ਠਗੈ ਸੇਤੀ ਠਗੁ ਰਲਿ ਆਇਆ ਸਾਥੁ ਭਿ ਇਕੋ ਜੇਹਾ ॥ ਸਤਿਗੁਰੁ ਸਰਾਫੁ ਨਦਰੀ ਵਿਚਦੋ ਕਢੈ ਤਾਂ ਉਘੜਿ ਆਇਆ ਲੋਹਾ ॥ ਬਹੁਤੇਰੀ ਥਾਈ ਰਲਾਇ ਰਲਾਇ ਦਿਤਾ ਉਘੜਿਆ ਪੜਦਾ ਅਗੈ ਆਇ ਖਲੋਹਾ ॥ ਸਤਿਗੁਰ ਕੀ ਜੇ ਸਰਣੀ ਆਵੈ ਫਿਰਿ ਮਨੂਰਹੁ ਕੰਚਨੁ ਹੋਹਾ ॥ ਸਤਿਗੁਰ ਨਿਰਵੈਰੁ ਪੁਤ੍ਰ ਸਤ੍ਰ ਸਮਾਨੇ ਅਉਗਣ ਕਟੇ ਕਰੇ ਸੁਧੁ ਦੇਹਾ ॥ ਨਾਨਕ ਜਿਸੁ ਧੁਰਿ ਮਸਤਕਿ ਹੋਵੈ ਲਿਖਿਆ ਤਿਸੁ ਸਤਿਗੁਰ ਨਾਲਿ ਸਨੇਹਾ ॥ ਅੰਮ੍ਰਿਤ ਬਾਣੀ ਸਤਿਗੁਰ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥