੯੬੨
ਉਦਰ ਮਾਹਿ ॥ ਸੁਣਿ ਕੈ ਜਮ ਕੇ ਦੂਤ ਨਾਇ ਤੇਰੈ ਛਡਿ ਜਾਹਿ ॥ ਭਉਜਲੁ ਬਿਖਮੁ ਅਸਗਾਹੁ ਗੁਰ ਸਬਦੀ ਪਾਰਿ ਪਾਰਿ ॥ ਜਿਨ ਕਉ ਲਗੀ ਪਿਆਸ ਅੰਮ੍ਰਿਤੁ ਸੇਇ ਖਾਹਿ ॥ ਕਲਿ ਮਹਿ ਏਹੋ ਪੁੰਨੁ ਗੁਣ ਗੋਵਿੰਦੁ ਗਾਹਿ ॥ ਸਭਸੈ ਨੋ ਕਿਰਪਾਲੁ ਸਮਾੑਲੇ ਸਾਹਿ ਸਾਹਿ ॥ ਬਿਰਥਾ ਕੋਇ ਨ ਜਾਇ ਜਿ ਆਵੈ ਤੁਧੁ ਆਹਿ ॥ ੯ ॥ ਸਲੋਕ ਮਃ ੫ ॥ ਦੂਜਾ ਤਿਸੁ ਨ ਬੁਝਾਇਹੁ ਪਾਰਬ੍ਰਹਮ ਨਾਮੁ ਦੇਹੁ ਆਧਾਰੁ ॥ ਅਗਮੁ ਅਗੋਚਰੁ ਸਾਹਿਬੋ ਸਮਰਥੁ ਸਚੁ ਦਾਤਾਰੁ ॥ ਤੂ ਨਿਹਚਲੁ ਨਿਰਵੈਰੁ ਸਚੁ ਸਚਾ ਤੁਧੁ ਦਰਬਾਰੁ ॥ ਕੀਮਤਿ ਕਹਣੁ ਨ ਜਾਈਐ ਅੰਤੁ ਨ ਪਾਰਾਵਾਰੁ ॥ ਪ੍ਰਭੁ ਛੋਡਿ ਹੋਰੁ ਜਿ ਮੰਗਣਾ ਸਭੁ ਬਿਖਿਆ ਰਸ ਛਾਰੁ ॥ ਸੇ ਸੁਖੀਏ ਸਚੁ ਸਾਹ ਸੇ ਜਿਨ ਸਚਾ ਬਿਉਹਾਰੁ ॥ ਜਿਨਾ ਲਗੀ ਪ੍ਰੀਤਿ ਪ੍ਰਭ ਨਾਮ ਸਹਜ ਸੁਖ ਸਾਰੁ ॥ ਨਾਨਕ ਇਕੁ ਆਰਾਧੇ ਸੰਤਨ ਰੇਣਾਰੁ ॥ ੧ ॥ ਮਃ ੫ ॥ ਅਨਦ ਸੂਖ ਬਿਸ੍ਰਾਮ ਨਿਤ ਹਰਿ ਕਾ ਕੀਰਤਨੁ ਗਾਇ ॥ ਅਵਰ ਸਿਆਣਪ ਛਾਡਿ ਦੇਹਿ ਨਾਨਕ ਉਧਰਸਿ ਨਾਇ ॥ ੨ ॥ ਪਉੜੀ ॥ ਨਾ ਤੂ ਆਵਹਿ ਵਸਿ ਬਹੁਤੁ ਘਿਣਾਵਣੇ ॥ ਨਾ ਤੂ ਆਵਹਿ ਵਸਿ ਬੇਦ ਪੜਾਵਣੇ ॥ ਨਾ ਤੂ ਆਵਹਿ ਵਸਿ ਤੀਰਥਿ ਨਾਈਐ ॥ ਨਾ ਤੂ ਆਵਹਿ ਵਸਿ ਧਰਤੀ ਧਾਈਐ ॥ ਨਾ ਤੂ ਆਵਹਿ ਵਸਿ ਕਿਤੈ ਸਿਆਣਪੈ ॥ ਨਾ ਤੂ ਆਵਹਿ ਵਸਿ ਬਹੁਤਾ ਦਾਨੁ ਦੇ ॥ ਸਭੁ ਕੋ ਤੇਰੈ ਵਸਿ ਅਗਮ ਅਗੋਚਰਾ ॥ ਤੂ ਭਗਤਾ ਕੈ ਵਸਿ ਭਗਤਾ ਤਾਣੁ ਤੇਰਾ ॥ ੧੦ ॥ ਸਲੋਕ ਮਃ ੫ ॥ ਆਪੇ ਵੈਦੁ ਆਪਿ ਨਾਰਾਇਣੁ ॥ ਏਹਿ ਵੈਦ ਜੀਅ ਕਾ ਦੁਖੁ ਲਾਇਣ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਖਾਇਣੁ ॥ ਨਾਨਕ ਜਿਸੁ ਮਨਿ ਵਸੈ ਤਿਸ ਕੇ ਸਭਿ ਦੂਖ ਮਿਟਾਇਣ ॥ ੧ ॥ ਮਃ ੫ ॥ ਹੁਕਮਿ ਉਛਲੈ ਹੁਕਮੇ ਰਹੈ ॥ ਹੁਕਮੇ ਦੁਖੁ ਸੁਖੁ ਸਮ ਕਰਿ ਸਹੈ ॥ ਹੁਕਮੇ ਨਾਮੁ ਜਪੈ ਦਿਨੁ ਰਾਤਿ ॥ ਨਾਨਕ ਜਿਸ ਨੋ ਹੋਵੈ ਦਾਤਿ ॥ ਹੁਕਮਿ ਮਰੈ ਹੁਕਮੇ ਹੀ ਜੀਵੇ ॥ ਹੁਕਮੇ ਨਾਨਾੑ ਵਡਾ ਥੀਵੈ ॥ ਹੁਕਮੇ ਸੋਗ ਹਰਖ ਆਨੰਦ ॥ ਹੁਕਮੇ ਜਪੈ ਨਿਰੋਧਰ ਗੁਰ ਮੰਤ ॥ ਹੁਕਮੇ ਆਵਣੁ ਜਾਣੁ ਰਹਾਏ ॥ ਨਾਨਕ ਜਾ ਕਉ ਭਗਤੀ ਲਾਏ ॥ ੨ ॥ ਪਉੜੀ ॥ ਹਉ ਤਿਸੇ ਢਾਢੀ ਕੁਰਬਾਣੁ ਜਿ ਤੇਰਾ ਸੇਵਦਾਰੁ ॥ ਹਉ ਤਿਸੁ ਢਾਢੀ ਬਲਿਹਾਰ ਜਿ ਗਾਵੈ ਗੁਣ ਅਪਾਰ ॥ ਸੋ ਢਾਢੀ ਧਨੁ ਧੰਨੁ ਜਿਸੁ ਲੋੜੇ ਨਿਰੰਕਾਰੁ ॥ ਸੋ ਢਾਢੀ ਭਾਗਠੁ ਜਿਸ ਸਚਾ ਦੁਆਰ ਬਾਰੁ ॥ ਓਹੁ ਢਾਢੀ ਤੁਧੁ ਧਿਆਇ ਕਲਾਣੇ ਦਿਨੁ ਰੈਣਾਰ ॥ ਮੰਗੈ ਅੰਮ੍ਰਿਤ ਨਾਮੁ ਨ ਆਵੈ ਕਦੇ ਹਾਰਿ ॥ ਕਪੜੁ ਭੋਜਨੁ ਸਚੁ ਰਹਦਾ ਲਿਵੈ ਧਾਰ ॥ ਸੋ ਢਾਢੀ ਗੁਣਵੰਤੁ ਜਿਸ ਨੋ ਪ੍ਰਭ ਪਿਆਰੁ ॥ ੧੧ ॥ ਸਲੋਕ ਮਃ ੫ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥