੯੬੪
ਜੇ ਕੀਚਨਿ ਲਖ ਉਪਾਵ ਤਾਂ ਕਹੀ ਨ ਘੁਲੀਐ ॥ ਜਿਸ ਨੋ ਵਿਸਰੈ ਨਾਉ ਸੁ ਨਿਰਧਨੁ ਕਾਂਢੀਐ ॥ ਜਿਸ ਨੋ ਵਿਸਰੈ ਨਾਉ ਸੁ ਜੋਨੀ ਹਾਂਢੀਐ ॥ ਜਿਸੁ ਖਸਮੁ ਨ ਆਵੈ ਚਿਤਿ ਤਿਸੁ ਜਮੁ ਡੰਡੁ ਦੇ ॥ ਜਿਸੁ ਖਸਮੁ ਨ ਆਵੀ ਚਿਤਿ ਰੋਗੀ ਸੇ ਗਣੇ ॥ ਜਿਸੁ ਖਸਮੁ ਨ ਆਵੀ ਚਿਤਿ ਸੁ ਖਰੋ ਅਹੰਕਾਰੀਆ ॥ ਸੋਈ ਦੁਹੇਲਾ ਜਗਿ ਜਿਨਿ ਨਾਉ ਵਿਸਾਰੀਆ ॥ ੧੪ ॥ ਸਲੋਕ ਮਃ ੫ ॥ ਤੈਡੀ ਬੰਦਸਿ ਮੈ ਕੋਇ ਨ ਡਿਠਾ ਤੂ ਨਾਨਕ ਮਨਿ ਭਾਣਾ ॥ ਘੋਲਿ ਘੁਮਾਈ ਤਿਸੁ ਮਿਤ੍ਰ ਵਿਚੋਲੇ ਜੈ ਮਿਲਿ ਕੰਤੁ ਪਛਾਣਾ ॥ ੧ ॥ ਮਃ ੫ ॥ ਪਾਵ ਸੁਹਾਵੇ ਜਾਂ ਤਉ ਧਿਰਿ ਜੁਲਦੇ ਸੀਸੁ ਸੁਹਾਵਾ ਚਰਣੀ ॥ ਮੁਖੁ ਸੁਹਾਵਾ ਜਾਂ ਤਉ ਜਸੁ ਗਾਵੈ ਜੀਉ ਪਇਆ ਤਉ ਸਰਣੀ ॥ ੨ ॥ ਪਉੜੀ ॥ ਮਿਲਿ ਨਾਰੀ ਸਤਸੰਗਿ ਮੰਗਲੁ ਗਾਵੀਆ ॥ ਘਰ ਕਾ ਹੋਆ ਬੰਧਾਨੁ ਬਹੁੜਿ ਨ ਧਾਵੀਆ ॥ ਬਿਨਠੀ ਦੁਰਮਤਿ ਦੁਰਤੁ ਸੋਇ ਕੂੜਾਵੀਆ ॥ ਸੀਲਵੰਤ ਪਰਧਾਨਿ ਰਿਦੈ ਸਚਾਵੀਆ ॥ ਅੰਤਰਿ ਬਾਹਰਿ ਇਕੁ ਇਕ ਰੀਤਾਵੀਆ ॥ ਮਨਿ ਦਰਸਨ ਕੀ ਪਿਆਸ ਚਰਣ ਦਾਸਾਵੀਆ ॥ ਸੋਭਾ ਬਣੀ ਸੀਗਾਰੁ ਖਸਮਿ ਜਾਂ ਮਾਹੀਆ ॥ ਮਿਲੀਆ ਆਇ ਸੰਜੋਗਿ ਜਾਂ ਤਿਸੁ ਭਾਵੀਆ ॥ ੧੫ ॥ ਸਲੋਕ ਮਃ ੫ ॥ ਹਭਿ ਗੁਣ ਤੈਡੇ ਨਾਨਕ ਜੀਉ ਮੈ ਕੂ ਥੀਏ ਮੈ ਨਿਰਗੁਣ ਤੇ ਕਿਆ ਹੋਵੈ ॥ ਤਉ ਜੇਵਡੁ ਦਾਤਾਰੁ ਨ ਕੋਈ ਜਾਚਕੁ ਸਦਾ ਜਾਚੋਵੈ ॥ ੧ ॥ ਮਃ ੫ ॥ ਦੇਹ ਛਿਜੰਦੜੀ ਊਣਮ ਝੂਣਾ ਗੁਰਿ ਸਜਣਿ ਜੀਉ ਧਰਾਇਆ ॥ ਹਭੇ ਸੁਖ ਸੁਹੇਲੜਾ ਸੁਤਾ ਜਿਤਾ ਜਗੁ ਸਬਾਇਆ ॥ ੨ ॥ ਪਉੜੀ ॥ ਵਡਾ ਤੇਰਾ ਦਰਬਾਰੁ ਸਚਾ ਤੁਧੁ ਤਖਤੁ ॥ ਸਿਰਿ ਸਾਹਾ ਪਾਤਿਸਾਹੁ ਨਿਹਚਲੁ ਚਉਰੁ ਛਤੁ ॥ ਜੋ ਭਾਵੈ ਪਾਰਬ੍ਰਹਮੁ ਸੋਈ ਸਚੁ ਨਿਆਉ ॥ ਜੇ ਭਾਵੈ ਪਾਰਬ੍ਰਹਮ ਨਿਥਾਵੇ ਮਿਲੈ ਥਾਉ ॥ ਜੋ ਕੀਨੀੑ ਕਰਤਾਰਿ ਸਾਈ ਭਲੀ ਗਲ ॥ ਜਿਨੀੑ ਪਛਾਤਾ ਖਸਮੁ ਸੇ ਦਰਗਾਹ ਮਲ ॥ ਸਹੀ ਤੇਰਾ ਫੁਰਮਾਨੁ ਕਿਨੈ ਨ ਫੇਰੀਐ ॥ ਕਾਰਣ ਕਰਣ ਕਰੀਮ ਕੁਦਰਤਿ ਤੇਰੀਐ ॥ ੧੬ ॥ ਸਲੋਕ ਮਃ ੫ ॥ ਸੋਇ ਸੁਣੰਦੜੀ ਮੇਰਾ ਤਨੁ ਮਨੁ ਮਉਲਾ ਨਾਮੁ ਜਪੰਦੜੀ ਲਾਲੀ ॥ ਪੰਧਿ ਜੁਲੰਦੜੀ ਮੇਰਾ ਅੰਦਰੁ ਠੰਢਾ ਗੁਰ ਦਰਸਨੁ ਦੇਖਿ ਨਿਹਾਲੀ ॥ ੧ ॥ ਮਃ ੫ ॥ ਹਠ ਮੰਝਾਹੂ ਮੈ ਮਾਣਕੁ ਲਧਾ ॥ ਮੁਲਿ ਨ ਘਿਧਾ ਮੈਕੂ ਸਤਿਗੁਰਿ ਦਿਤਾ ॥ ਢੂੰਢ ਵਞਾਈ ਥੀਆ ਥਿਤਾ ॥ ਜਨਮੁ ਪਦਾਰਥੁ ਨਾਨਕ ਜਿਤਾ ॥ ੨ ॥ ਪਉੜੀ ॥ ਜਿਸ ਕੈ ਮਸਤਕਿ ਕਰਮੁ ਹੋਇ ਸੋ ਸੇਵਾ ਲਾਗਾ ॥ ਜਿਸੁ ਗੁਰ ਮਿਲਿ ਕਮਲੁ ਪ੍ਰਗਾਸਿਆ ਸੋ ਅਨਦਿਨੁ ਜਾਗਾ ॥ ਲਗਾ ਰੰਗੁ ਚਰਣਾਰਬਿੰਦ ਸਭੁ ਭ੍ਰਮੁ ਭਉ ਭਾਗਾ ॥ ਆਤਮੁ ਜਿਤਾ ਗੁਰਮਤੀ ਆਗੰਜਤ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥