੯੬੫
ਪਾਗਾ ॥ ਜਿਸਹਿ ਧਿਆਇਆ ਪਾਰਬ੍ਰਹਮੁ ਸੋ ਕਲਿ ਮਹਿ ਤਾਗਾ ॥ ਸਾਧੂ ਸੰਗਤਿ ਨਿਰਮਲਾ ਅਠਸਠਿ ਮਜਨਾਗਾ ॥ ਜਿਸੁ ਪ੍ਰਭੁ ਮਿਲਿਆ ਆਪਣਾ ਸੋ ਪੁਰਖੁ ਸਭਾਗਾ ॥ ਨਾਨਕ ਤਿਸੁ ਬਲਿਹਾਰਣੈ ਜਿਸੁ ਏਵਡ ਭਾਗਾ ॥ ੧੭ ॥ ਸਲੋਕ ਮਃ ੫ ॥ ਜਾ ਪਿਰੁ ਅੰਦਰਿ ਤਾਂ ਧਨ ਬਾਹਰਿ ॥ ਜਾਂ ਪਿਰੁ ਬਾਹਰਿ ਤਾਂ ਧਨ ਮਾਹਰਿ ॥ ਬਿਨੁ ਨਾਵੈ ਬਹੁ ਫੇਰ ਫਿਰਾਹਰਿ ॥ ਸਤਿਗੁਰਿ ਸੰਗਿ ਦਿਖਾਇਆ ਜਾਹਰਿ ॥ ਜਨ ਨਾਨਕ ਸਚੇ ਸਾਚਿ ਸਮਾਹਰਿ ॥ ੧ ॥ ਮਃ ੫ ॥ ਆਹਰ ਸਭਿ ਕਰਦਾ ਫਿਰੈ ਆਹਰੁ ਇਕੁ ਨ ਹੋਇ ॥ ਨਾਨਕ ਜਿਤੁ ਆਹਰਿ ਜਹੁ ਉਧਰੈ ਵਿਰਲਾ ਬੂਝੈ ਕੋਇ ॥ ੨ ॥ ਪਉੜੀ ॥ ਵਡੀ ਹੂ ਵਡਾ ਅਪਾਰੁ ਤੇਰਾ ਮਰਤਬਾ ॥ ਰੰਗ ਪਰੰਗ ਅਨੇਕ ਨ ਜਾਪਨਿੑ ਕਰਤਬਾ ॥ ਜੀਆ ਅੰਦਰਿ ਜੀਉ ਸਭਿ ਕਿਛੁ ਜਾਣਲਾ ॥ ਸਭੁ ਕਿਛੁ ਤੇਰੈ ਵਸਿ ਤੇਰਾ ਘਰੁ ਭਲਾ ॥ ਤੇਰੈ ਘਰਿ ਆਨੰਦੁ ਵਧਾਈ ਤੁਧੁ ਘਰਿ ॥ ਮਾਣੁ ਮਹਤਾ ਤੇਜੁ ਆਪਣਾ ਆਪਿ ਜਰਿ ॥ ਸਰਬ ਕਲਾ ਭਰਪੂਰੁ ਦਿਸੈ ਜਤ ਕਤਾ ॥ ਨਾਨਕ ਦਾਸਨਿ ਦਾਸੁ ਤੁਧੁ ਆਗੈ ਬਿਨਵਤਾ ॥ ੧੮ ॥ ਸਲੋਕ ਮਃ ੫ ॥ ਛਤੜੇ ਬਾਜਾਰ ਸੋਹਨਿ ਵਿਚਿ ਵਪਾਰੀਏ ॥ ਵਖਰੁ ਹਿਕੁ ਅਪਾਰੁ ਨਾਨਕ ਖਟੇ ਸੋ ਧਣੀ ॥ ੧ ॥ ਮਹਲਾ ੫ ॥ ਕਬੀਰਾ ਹਮਰਾ ਕੋ ਨਹੀ ਹਮ ਕਿਸਹੂ ਕੇ ਨਾਹਿ ॥ ਜਿਨਿ ਇਹੁ ਰਚਨੁ ਰਚਾਇਆ ਤਿਸ ਹੀ ਮਾਹਿ ਸਮਾਹਿ ॥ ੨ ॥ ਪਉੜੀ ॥ ਸਫਲਿਉ ਬਿਰਖੁ ਸੁਹਾਵੜਾ ਹਰਿ ਸਫਲ ਅੰਮ੍ਰਿਤਾ ॥ ਮਨੁ ਲੋਚੈ ਉਨੑ ਮਿਲਣ ਕਉ ਕਿਉ ਵੰਞੈ ਘਿਤਾ ॥ ਵਰਨਾ ਚਿਹਨਾ ਬਾਹਰਾ ਓਹੁ ਅਗਮੁ ਅਜਿਤਾ ॥ ਓਹੁ ਪਿਆਰਾ ਜੀਅ ਕਾ ਜੋ ਖੋਲੈੑ ਭਿਤਾ ॥ ਸੇਵਾ ਕਰੀ ਤੁਸਾੜੀਆ ਮੈ ਦਸਿਹੁ ਮਿਤਾ ॥ ਕੁਰਬਾਣੀ ਵੰਞਾ ਵਾਰਣੈ ਬਲੇ ਬਲਿ ਕਿਤਾ ॥ ਦਸਨਿ ਸੰਤ ਪਿਆਰਿਆ ਸੁਣਹੁ ਲਾਇ ਚਿਤਾ ॥ ਜਿਸੁ ਲਿਖਿਆ ਨਾਨਕ ਦਾਸ ਤਿਸੁ ਨਾਉ ਅੰਮ੍ਰਿਤੁ ਸਤਿਗੁਰਿ ਦਿਤਾ ॥ ੧੯ ॥ ਸਲੋਕ ਮਹਲਾ ੫ ॥ ਕਬੀਰ ਧਰਤੀ ਸਾਧ ਕੀ ਤਸਕਰ ਬੈਸਹਿ ਗਾਹਿ ॥ ਧਰਤੀ ਭਾਰਿ ਨ ਬਿਆਪਈ ਉਨ ਕਉ ਲਾਹੂ ਲਾਹਿ ॥ ੧ ॥ ਮਹਲਾ ੫ ॥ ਕਬੀਰ ਚਾਵਲ ਕਾਰਣੇ ਤੁਖ ਕਉ ਮੁਹਲੀ ਲਾਇ ॥ ਸੰਗਿ ਕੁਸੰਗੀ ਬੈਸਤੇ ਤਬ ਪੂਛੇ ਧਰਮਰਾਇ ॥ ੨ ॥ ਪਉੜੀ ॥ ਆਪੇ ਹੀ ਵਡ ਪਰਵਾਰੁ ਆਪਿ ਇਕਾਤੀਆ ॥ ਆਪਣੀ ਕੀਮਤਿ ਆਪਿ ਆਪੇ ਹੀ ਜਾਤੀਆ ॥ ਸਭੁ ਕਿਛੁ ਆਪੇ ਆਪਿ ਆਪਿ ਉਪੰਨਿਆ ॥ ਆਪਣਾ ਕੀਤਾ ਆਪਿ ਆਪਿ ਵਰੰਨਿਆ ॥ ਧੰਨੁ ਸੁ ਤੇਰਾ ਥਾਨੁ ਜਿਥੈ ਤੂ ਵੁਠਾ ॥ ਧੰਨੁ ਸੁ ਤੇਰੇ ਭਗਤ ਜਿਨੀੑ ਸਚੁ ਤੂੰ ਡਿਠਾ ॥ ਜਿਸ ਨੋ ਤੇਰੀ ਦਸਿਆ ਸਲਾਹੇ ਸੋਇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥