੯੬੬
ਤੁਧੁ ॥ ਜਿਸੁ ਗੁਰ ਭੇਟੇ ਨਾਨਕ ਨਿਰਮਲ ਸੋਈ ਸੁਧੁ ॥ ੨੦ ॥ ਸਲੋਕ ਮਃ ੫ ॥ ਫਰੀਦਾ ਭੂਮਿ ਰੰਗਾਵਲੀ ਮੰਝਿ ਵਿਸੂਲਾ ਬਾਗੁ ॥ ਜੋ ਨਰ ਪੀਰਿ ਨਿਵਾਜਿਆ ਤਿਨਾੑ ਅੰਚ ਨ ਲਾਗ ॥ ੧ ॥ ਮਃ ੫ ॥ ਫਰੀਦਾ ਉਮਰ ਸੁਹਾਵੜੀ ਸੰਗਿ ਸੁਵੰਨੜੀ ਦੇਹ ॥ ਵਿਰਲੇ ਕੋਈ ਪਾਈਅਨੑ ਜਿਨਾੑ ਪਿਆਰੇ ਨੇਹ ॥ ੨ ॥ ਪਉੜੀ ॥ ਜਪੁ ਤਪੁ ਸੰਜਮੁ ਦਇਆ ਧਰਮੁ ਜਿਸੁ ਦੇਹਿ ਸੁ ਪਾਏ ॥ ਜਿਸੁ ਬੁਝਾਇਹਿ ਅਗਨਿ ਆਪਿ ਸੋ ਨਾਮੁ ਧਿਆਏ ॥ ਅੰਤਰਜਾਮੀ ਅਗਮ ਪੁਰਖੁ ਇਕ ਦ੍ਰਿਸਟਿ ਦਿਖਾਏ ॥ ਸਾਧਸੰਗਤਿ ਕੈ ਆਸਰੈ ਪ੍ਰਭ ਸਿਉ ਰੰਗੁ ਲਾਏ ॥ ਅਉਗਣ ਕਟਿ ਮੁਖੁ ਉਜਲਾ ਹਰਿ ਨਾਮਿ ਤਰਾਏ ॥ ਜਨਮ ਮਰਣ ਣਉ ਕਟਿਓਨੁ ਫਿਰਿ ਜੋਨਿ ਨ ਪਾਏ ॥ ਅੰਧ ਕੂਪ ਤੇ ਕਾਢਿਅਨੁ ਲੜੁ ਆਪਿ ਫੜਾਏ ॥ ਨਾਨਕ ਬਖਸਿ ਮਿਲਾਇਅਨੁ ਰਖੇ ਗਲਿ ਲਾਏ ॥ ੨੧ ॥ ਸਲੋਕ ਮਃ ੫ ॥ ਮੁਹਬਤਿ ਜਿਸੁ ਖੁਦਾਇ ਦੀ ਰਤਾ ਰੰਗਿ ਚਲੂਲਿ ॥ ਨਾਨਕ ਵਿਰਲੇ ਪਾਈਅਹਿ ਤਿਸੁ ਜਨ ਕੀਮ ਨ ਮੂਲਿ ॥ ੧ ॥ ਮਃ ੫ ॥ ਅੰਦਰੁ ਵਿਧਾ ਸਚਿ ਨਾਇ ਬਾਹਰਿ ਭੀ ਸਚੁ ਡਿਠੋਮਿ ॥ ਨਾਨਕ ਰਵਿਆ ਹਭ ਥਾਇ ਵਣਿ ਤ੍ਰਿਣਿ ਤ੍ਰਿਭਵਣਿ ਰੋਮਿ ॥ ੨ ॥ ਪਉੜੀ ॥ ਆਪੇ ਕੀਤੋ ਰਚਨੁ ਆਪੇ ਹੀ ਰਤਿਆ ॥ ਆਪੇ ਹੋਇਓ ਇਕੁ ਆਪੇ ਬਹੁ ਭਤਿਆ ॥ ਆਪੇ ਸਭਨਾ ਮੰਝਿ ਆਪੇ ਬਾਹਰਾ ॥ ਆਪੇ ਜਾਣਹਿ ਦੂਰਿ ਆਪੇ ਹੀ ਜਾਹਰਾ ॥ ਆਪੇ ਹੋਵਹਿ ਗੁਪਤੁ ਆਪੇ ਪਰਗਟੀਐ ॥ ਕੀਮਤਿ ਕਿਸੈ ਨ ਪਾਇ ਤੇਰੀ ਥਟੀਐ ॥ ਗਹਿਰ ਗੰਭੀਰੁ ਅਥਾਹੁ ਅਪਾਰੁ ਅਗਣਤੁ ਤੂੰ ॥ ਨਾਨਕ ਵਰਤੈ ਇਕੁ ਇਕੋ ਇਕੁ ਤੂੰ ॥ ੨੨ ॥ ੧ ॥ ੨ ॥ ਸੁਧੁ ॥

ਰਾਮਕਲੀ ਕੀ ਵਾਰ ਰਾਇ ਬਲਵੰਡਿ ਤਥਾ ਸਤੈ ਡੂਮਿ ਆਖੀ ੴ ਸਤਿਗੁਰ ਪ੍ਰਸਾਦਿ ॥
ਨਾਉ ਕਰਤਾ ਕਾਦਰੁ ਕਰੇ ਕਿਉ ਬੋਲੁ ਹੋਵੈ ਜੋਖੀਵਦੈ ॥ ਦੇ ਗੁਨਾ ਸਤਿ ਭੈਣ ਭਰਾਵ ਹੈ ਪਾਰੰਗਤਿ ਦਾਨੇ ਪੜੀਵਦੈ ॥ ਨਾਨਕਿ ਰਾਜੁ ਚਲਾਇਆ ਸਚੁ ਕੋਟੁ ਸਤਾਣੀ ਨੀਵ ਦੈ ॥ ਲਹਣੇ ਧਰਿਓਨੁ ਛਤੁ ਸਿਰਿ ਕਰਿ ਸਿਫਤੀ ਅੰਮ੍ਰਿਤੁ ਪੀਵਦੈ ॥ ਮਤਿ ਗੁਰ ਆਤਮ ਦੇਵ ਦੀ ਖੜਗਿ ਜੋਰਿ ਪਰਾਕੁਇ ਜੀਅ ਦੇ ॥ ਗੁਰਿ ਚੇਲੇ ਰਹਰਾਸਿ ਕੀਈ ਨਾਨਕਿ ਸਲਾਮਤਿ ਥੀਵਦੈ ॥ ਸਹਿ ਟਿਕਾ ਦਿਤੋਸੁ ਜੀਵਦੈ ॥ ੧ ॥ ਲਹਣੇ ਦੀ ਫੇਰਾਈਐ ਨਾਨਕਾ ਦੋਹੀ ਖਟੀਐ ॥ ਜੋਤਿ ਓਹਾ ਜੁਗਤਿ ਸਾਇ ਸਹਿ ਕਾਇਆ ਫੇਰਿ ਪਲਟੀਐ ॥ ਝੁਲੈ ਸੁ ਛਤੁ ਨਿਰੰਜਨੀ ਮਲਿ ਤਖਤੁ ਬੈਠਾ ਗੁਰ ਹਟੀਐ ॥ ਕਰਹਿ ਜਿ ਗੁਰ ਫੁਰਮਾਇਆ ਸਿਲ ਜੋਗੁ ਅਲੂਣੀ ਚਟੀਐ ॥ ਲੰਗਰੁ ਚਲੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥