੯੬੭
ਗੁਰ ਸਬਦਿ ਹਰਿ ਤੋਟਿ ਨ ਆਵੀ ਖਟੀਐ ॥ ਖਰਚੇ ਦਿਤਿ ਖਸੰਮ ਦੀ ਆਪ ਖਹਦੀ ਖੈਰਿ ਦਬਟੀਐ ॥ ਹੋਵੈ ਸਿਫਤਿ ਖਸੰਮ ਦੀ ਨੂਰੁ ਅਰਸਹੁ ਕੁਰਸਹੁ ਝਟੀਐ ॥ ਤੁਧੁ ਡਿਠੇ ਸਚੇ ਪਾਤਿਸਾਹ ਮਲੁ ਜਨਮ ਜਨਮ ਦੀ ਕਟੀਐ ॥ ਸਚੁ ਜਿ ਗੁਰਿ ਫੁਰਮਾਇਆ ਕਿਉ ਏਦੂ ਬੋਲਹ ਹਟੀਐ ॥ ਪੁਤ੍ਰੀ ਕਉਲੁ ਨ ਪਾਲਿਓ ਕਰਿ ਪੀਰਹੁ ਕੰਨੑ ਮੁਰਟੀਐ ॥ ਦਿਲਿ ਖੋਟੈ ਆਕੀ ਫਿਰਨਿੑ ਬੰਨਿੑ ਭਾਰੁ ਉਚਾਇਨਿੑ ਛਟੀਐ ॥ ਜਿਨਿ ਆਖੀ ਸੋਈ ਕਰੇ ਜਿਨਿ ਕੀਤੀ ਤਿਨੈ ਥਟੀਐ ॥ ਕਉਣੁ ਹਾਰੇ ਜਿਨਿ ਉਵਟੀਐ ॥ ੨ ॥ ਜਿਨਿ ਕੀਤੀ ਸੋ ਮੰਨਣਾ ਕੋ ਸਾਲੁ ਜਿਵਾਹੇ ਸਾਲੀ ॥ ਧਰਮਰਾਇ ਹੈ ਦੇਵਤਾ ਲੈ ਗਲਾ ਕਰੇ ਦਲਾਲੀ ॥ ਸਤਿਗੁਰੁ ਆਖੈ ਸਚਾ ਕਰੇ ਸਾ ਬਾਤ ਹੋਵੈ ਦਰਹਾਲੀ ॥ ਗੁਰ ਅੰਗਦ ਦੀ ਦੋਹੀ ਫਿਰੀ ਸਚੁ ਕਰਤੈ ਬੰਧਿ ਬਹਾਲੀ ॥ ਨਾਨਕੁ ਕਾਇਆ ਪਲਟੁ ਕਰਿ ਮਲਿ ਤਖਤੁ ਬੈਠਾ ਸੈ ਡਾਲੀ ॥ ਦਰੁ ਸੇਵੇ ਉਮਤਿ ਖੜੀ ਮਸਕਲੈ ਹੋਇ ਜੰਗਾਲੀ ॥ ਦਰਿ ਦਰਵੇਸੁ ਖਸੰਮ ਦੈ ਨਾਇ ਸਚੈ ਬਾਣੀ ਲਾਲੀ ॥ ਬਲਵੰਡ ਖੀਵੀ ਨੇਕ ਜਨ ਜਿਸੁ ਬਹੁਤੀ ਛਾਉ ਪਤ੍ਰਾਲੀ ॥ ਲੰਗਰਿ ਦਉਲਤਿ ਵੰਡੀਐ ਰਸੁ ਅਮ੍ਰਿਤੁ ਖੀਰਿ ਘਿਆਲੀ ॥ ਗੁਰਸਿਖਾ ਕੇ ਮੁਖ ਉਜਲੇ ਮਨਮੁਖ ਥੀਏ ਪਰਾਲੀ ॥ ਪਏ ਕਬੂਲੁ ਖਸੰਮ ਨਾਲਿ ਜਾਂ ਘਾਲ ਮਰਦੀ ਘਾਲੀ ॥ ਮਾਤਾ ਖੀਵੀ ਸਹੁ ਸੋਇ ਜਿਨਿ ਗੋਇ ਉਠਾਲੀ ॥ ੩ ॥ ਹੋਰਿਂਓ ਗੰਗ ਵਹਾਈਐ ਦੁਨਿਆਵੀ ਆਖੈ ਕਿ ਕਿਓਨੁ ॥ ਨਾਨਕ ਈਸਰਿ ਜਗਨਾਥਿ ਉਚਹਦੀ ਵੈਣੁ ਵਿਰਿਕਿਓਨੁ ॥ ਮਾਧਾਣਾ ਪਰਬਤੁ ਕਰਿ ਨੇਤ੍ਰਿ ਬਾਸਕੁ ਸਬਦਿ ਰਿੜਕਿਓਨੁ ॥ ਚਉਦਹ ਰਤਨ ਨਿਕਾਲਿਅਨੁ ਕਰਿ ਆਵਾ ਗਉਣੁ ਚਿਲਕਿਓਨੁ ॥ ਕੁਦਰਤਿ ਅਹਿ ਵੇਖਾਲੀਅਨੁ ਜਿਣਿ ਐਵਡ ਪਿਡ ਠਿਣਕਿਓਨੁ ॥ ਲਹਣੇ ਧਰਿਓਨੁ ਛਤ੍ਰੁ ਸਿਰਿ ਅਸਮਾਨਿ ਕਿਆੜਾ ਛਿਕਿਓਨੁ ॥ ਜੋਤਿ ਸਮਾਣੀ ਜੋਤਿ ਮਾਹਿ ਆਪੁ ਆਪੈ ਸੇਤੀ ਮਿਕਿਓਨੁ ॥ ਸਿਖਾਂ ਪੁਤ੍ਰਾਂ ਘੋਖਿ ਕੈ ਸਭ ਉਮਤਿ ਵੇਖਹੁ ਜਿ ਕਿਓਨੁ ॥ ਜਾਂ ਸੁਧੋਸੁ ਤਾਂ ਲਹਣਾ ਟਿਕਿਓਨੁ ॥ ੪ ॥ ਫੇਰਿ ਵਸਾਇਆ ਫੇਰੁਆਣਿ ਸਤਿਗੁਰਿ ਖਾਡੂਰੁ ॥ ਜਪੁ ਤਪੁ ਸੰਜਮੁ ਨਾਲਿ ਤੁਧੁ ਹੋਰੁ ਮੁਚੁ ਗਰੂਰੁ ॥ ਲਬੁ ਵਿਣਾਹੇ ਮਾਣਸਾ ਜਿਉ ਪਾਣੀ ਬੂਰੁ ॥ ਵਰ੍ਹਿਐ ਦਰਗਹ ਗੁਰੂ ਕੀ ਕੁਦਰਤੀ ਨੂਰੁ ॥ ਜਿਤੁ ਸੁ ਹਾਥ ਨ ਲਭਈ ਤੂੰ ਓਹੁ ਠਰੂਰੁ ॥ ਨਉ ਨਿਧਿ ਨਾਮੁ ਨਿਧਾਨੁ ਹੈ ਤੁਧੁ ਵਿਚਿ ਭਰਪੂਰੁ ॥ ਨਿੰਦਾ ਤੇਰੀ ਜੋ ਕਰੈ ਸੋ ਵੰਞੈ ਚੂਰੁ ॥ ਨੇੜੈ ਦਿਸੈ ਮਾਤ ਲੋਕ ਤੁਧੁ ਸੁਝੈ ਦੂਰੁ ॥ ਫੇਰਿ ਵਸਾਇਆ ਫੇਰੁਆਣਿ ਸਤਿਗੁਰਿ ਖਾਡੂਰੁ ॥ ੫ ॥ ਸੋ ਟਿਕਾ ਸੋ ਬੈਹਣਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥