੯੬੮
ਸੋਈ ਦੀਬਾਣੁ ॥ ਪਿਯੂ ਦਾਦੇ ਜੇਵਿਹਾ ਪੋਤਾ ਪਰਵਾਣੁ ॥ ਜਿਨਿ ਬਾਸਕੁ ਨੇਤ੍ਰੈ ਘਤਿਆ ਕਰਿ ਨੇਹੀ ਤਾਣੁ ॥ ਜਿਨਿ ਸਮੁੰਦੁ ਵਿਰੋਲਿਆ ਕਰਿ ਮੇਰੁ ਮਧਾਣੁ ॥ ਚਉਦਹੁ ਰਤਨ ਨਿਕਾਲਿਅਨੁ ਕੀਤੋਨੁ ਚਾਨਾਣੁ ॥ ਘੋੜਾ ਕੀਤੋ ਸਹਜ ਦਾ ਜਤੁ ਕੀਓ ਪਲਾਣੁ ॥ ਧਣਖੁ ਚੜਾਇਓ ਸਤ ਦਾ ਜਸ ਹੰਦਾ ਬਾਣੁ ॥ ਕਲਿ ਵਿਚਿ ਧੂ ਅੰਧਾਰੁ ਸਾ ਚੜਿਆ ਰੈ ਭਾਣੁ ॥ ਸਤਹੁ ਖੇਤੁ ਜਮਾਇਓ ਸਤਹੁ ਛਾਵਾਣੁ ॥ ਨਿਤ ਰਸੋਈ ਤੇਰੀਐ ਘਿਉ ਮੈਦਾ ਖਾਣੁ ॥ ਚਾਰੇ ਕੁੰਡਾਂ ਸੁਝੀਓਸੁ ਮਨ ਮਹਿ ਸਬਦੁ ਪਰਵਾਣੁ ॥ ਆਵਾ ਗਉਣੁ ਨਿਵਾਰਿਓ ਕਰਿ ਨਦਰਿ ਨੀਸਾਣੁ ॥ ਅਉਤਰਿਆ ਅਉਤਾਰੁ ਲੈ ਸੋ ਪੁਰਖ ਸੁਜਾਣੁ ॥ ਝਖੜਿ ਵਾਉ ਨ ਡੋਲਈ ਪਰਬਤੁ ਮੇਰਾਣੁ ॥ ਜਾਣੈ ਬਿਰਥਾ ਜੀਅ ਕੀ ਜਾਣੀ ਹੂ ਜਾਣੁ ॥ ਕਿਆ ਸਾਲਾਹੀ ਸਚੇ ਪਾਤਿਸਾਹ ਜਾਂ ਤੂ ਸੁਘੜੁ ਸੁਜਾਣੁ ॥ ਦਾਨੁ ਜਿ ਸਤਿਗੁਰ ਭਾਵਸੀ ਸੋ ਸਤੇ ਦਾਣੁ ॥ ਨਾਨਕ ਹੰਦਾ ਛਤ੍ਰੁ ਸਿਰਿ ਉਮਤਿ ਹੈਰਾਣੁ ॥ ਸੋ ਟਿਕਾ ਸੋ ਬੈਹਣਾ ਸੋਈ ਦੀਬਾਣੁ ॥ ਪਿਯੂ ਦਾਦੇ ਜੇਵਿਹਾ ਪੋਤ੍ਰਾ ਪਰਵਾਣੁ ॥ ੬ ॥ ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੇ ਧਾਰਿਆ ॥ ਸਿਖੀ ਅਤੈ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ ॥ ਅਟਲੁ ਅਥਾਹੁ ਅਤੋਲੁ ਤੂ ਤੇਰਾ ਅੰਤੁ ਨ ਪਾਰਾਵਾਰਿਆ ॥ ਜਿਨੀੑ ਤੂੰ ਸੇਵਿਆ ਭਾਉ ਕਰਿ ਸੇ ਤੁਧੁ ਪਾਰਿ ਉਤਾਰਿਆ ॥ ਲਬੁ ਲੋਭੁ ਕਾਮੁ ਕ੍ਰੋਧੁ ਮੋਹੁ ਮਾਰਿ ਕਢੇ ਤੁਧੁ ਸਪਰਵਾਰਿਆ ॥ ਧੰਨੁ ਸੁ ਤੇਰਾ ਥਾਨੁ ਹੈ ਸਚੁ ਤੇਰਾ ਪੈਸਕਾਰਿਆ ॥ ਨਾਨਕੁ ਤੂ ਲਹਣਾ ਤੂਹੈ ਗੁਰ ਅਮਰੁ ਤੂ ਵੀਚਾਰਿਆ ॥ ਗੁਰੁ ਡਿਠਾ ਤਾਂ ਮਨੁ ਸਾਧਾਰਿਆ ॥ ੭ ॥ ਚਾਰੇ ਜਾਗੇ ਚਹੁ ਜੁਗੀ ਪੰਚਾਇਣੁ ਆਪੇ ਹੋਆ ॥ ਆਪੀਨੈੑ ਆਪੁ ਸਾਜਿਓਨੁ ਆਪੇ ਹੀ ਥੰਮਿੑ ਖਲੋਆ ॥ ਆਪੇ ਪਟੀ ਕਲਮ ਆਪਿ ਆਪਿ ਲਿਖਣਹਾਰਾ ਹੋਆ ॥ ਸਭ ਉਮਤਿ ਆਵਣ ਜਾਵਣੀ ਆਪੇ ਹੀ ਨਵਾ ਨਿਰੋਆ ॥ ਤਖਤਿ ਬੈਠਾ ਅਰਜਨ ਗੁਰੂ ਸਤਿਗੁਰ ਕਾ ਖਿਵੈ ਚੰਦੋਆ ॥ ਉਗਵਣਹੁ ਤੈ ਆਥਵਣਹੁ ਚਹੁ ਚਕੀ ਕੀਅਨੁ ਲੋਆ ॥ ਜਿਨੀੑ ਗੁਰੂ ਨ ਸੇਵਿਓ ਮਨਮੁਖਾ ਪਇਆ ਮੋਆ ॥ ਦੂਣੀ ਚਉਣੀ ਕਰਾਮਾਤਿ ਸਚੇ ਕਾ ਸਚਾ ਢੋਆ ॥ ਚਾਰੇ ਜਾਗੇ ਚਹੁ ਜੁਗੀ ਪੰਚਾਇਣੁ ਆਪੇ ਹੋਆ ॥ ੮ ॥ ੧ ॥

ਰਾਮਕਲੀ ਬਾਣੀ ਭਗਤਾ ਕੀ ਕਬੀਰ ਜੀਉ ੴ ਸਤਿਗੁਰ ਪ੍ਰਸਾਦਿ ॥
ਕਾਇਆ ਕਲਾਲਨਿ ਲਾਹਨਿ ਮੇਲਉ ਗੁਰ ਕਾ ਸਬਦੁ ਗੁੜੁ ਕੀਨੁ ਰੇ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥