੯੬੯
ਤ੍ਰਿਸਨਾ ਕਾਮੁ ਕ੍ਰੋਧੁ ਮਦ ਮਤਸਰ ਕਾਟਿ ਕਾਟਿ ਕਸੁ ਦੀਨੁ ਰੇ ॥ ੧ ॥ ਕੋਈ ਹੈ ਰੇ ਸੰਤੁ ਸਹਜ ਸੁਖ ਅੰਤਰਿ ਜਾ ਕਉ ਜਪੁ ਤਪੁ ਦੇਉ ਦਲਾਲੀ ਰੇ ॥ ਏਕ ਬੂੰਦ ਭਰਿ ਤਨੁ ਮਨੁ ਦੇਵਉ ਜੋ ਮਦੁ ਦੇਇ ਕਲਾਲੀ ਰੇ ॥ ੧ ॥ ਰਹਾਉ ॥ ਭਵਨ ਚਤੁਰ ਦਸ ਭਾਠੀ ਕੀਨੀੑ ਬ੍ਰਹਮ ਅਗਨਿ ਤਨਿ ਜਾਰੀ ਰੇ ॥ ਮੁਦ੍ਰਾ ਮਦਕ ਸਹਜ ਧੁਨਿ ਲਾਗੀ ਸੁਖਮਨ ਪੋਚਨਹਾਰੀ ਰੇ ॥ ੨ ॥ ਤੀਰਥ ਬਰਤ ਨੇਮ ਸੁਚਿ ਸੰਜਮ ਰਵ ਸਸਿ ਗਹਨੈ ਦੇਉ ਰੇ ॥ ਸੁਰਤਿ ਪਿਆਲ ਸੁਧਾ ਰਸੁ ਅੰਮ੍ਰਿਤੁ ਏਹੁ ਮਹਾ ਰਸੁ ਪੇਉ ਰੇ ॥ ੩ ॥ ਨਿਝਰ ਧਾਰ ਚੁਐ ਅਤਿ ਨਿਰਮਲ ਇਹ ਰਸ ਮਨੂਆ ਰਾਤੋ ਰੇ ॥ ਕਹਿ ਕਬੀਰ ਸਗਲੇ ਮਦ ਛੂਛੇ ਇਹੈ ਮਹਾ ਰਸੁ ਸਾਚੋ ਰੇ ॥ ੪ ॥ ੧ ॥ ਗੁੜੁ ਕਰਿ ਗਿਆਨੁ ਧਿਆਨੁ ਕਰਿ ਮਹੂਆ ਭਉ ਭਾਠੀ ਮਨ ਧਾਰਾ ॥ ਸੁਖਮਨ ਨਾਰੀ ਸਹਜ ਸਮਾਨੀ ਪੀਵੈ ਪੀਵਨਹਾਰਾ ॥ ੧ ॥ ਅਉਧੂ ਮੇਰਾ ਮਨੁ ਮਤਵਾਰਾ ॥ ਉਨਮਦ ਚਢਾ ਮਦਨ ਰਸੁ ਚਾਖਿਆ ਤ੍ਰਿਭਵਨ ਭਇਆ ਉਜਿਆਰਾ ॥ ੧ ॥ ਰਹਾਉ ॥ ਦੁਇ ਪੁਰ ਜੋਰਿ ਰਸਾਈ ਭਾਠੀ ਪੀਉ ਮਹਾ ਰਸੁ ਭਾਰੀ ॥ ਕਾਮੁ ਕ੍ਰੋਧੁ ਦੁਇ ਕੀਏ ਜਲੇਤਾ ਛੂਟਿ ਗਈ ਸੰਸਾਰੀ ॥ ੨ ॥ ਪ੍ਰਗਟ ਪ੍ਰਗਾਸ ਗਿਆਨ ਗੁਰ ਗੰਮਿਤ ਸਤਿਗੁਰ ਤੇ ਸੁਧਿ ਪਾਈ ॥ ਦਾਸੁ ਕਬੀਰੁ ਤਾਸੁ ਮਦ ਮਾਤਾ ਉਚਕਿ ਨ ਕਬਹੂ ਜਾਈ ॥ ੩ ॥ ੨ ॥ ਤੂੰ ਮੇਰੋ ਮੇਰੁ ਪਰਬਤੁ ਸੁਆਮੀ ਓਟ ਗਹੀ ਮੈ ਤੇਰੀ ॥ ਨਾ ਤੁਮ ਡੋਲਹੁ ਨਾ ਹਮ ਗਿਰਤੇ ਰਖਿ ਲੀਨੀ ਹਰਿ ਮੇਰੀ ॥ ੧ ॥ ਅਬ ਤਬ ਜਬ ਕਬ ਤੁਹੀ ਤੁਹੀ ॥ ਹਮ ਤੁਅ ਪਰਸਾਦਿ ਸੁਖੀ ਸਦ ਹੀ ॥ ੧ ॥ ਰਹਾਉ ॥ ਤੋਰੇ ਭਰੋਸੇ ਮਗਹਰ ਬਸਿਓ ਮੇਰੇ ਤਨ ਕੀ ਤਪਤਿ ਬੁਝਾਈ ॥ ਪਹਿਲੇ ਦਰਸਨੁ ਮਗਹਰ ਪਾਇਓ ਫੁਨਿ ਕਾਸੀ ਬਸੈ ਆਈ ॥ ੨ ॥ ਜੈਸਾ ਮਗਹਰੁ ਤੈਸੀ ਕਾਸੀ ਹਮ ਇਕੈ ਕਰ ਜਾਨੀ ॥ ਹਮ ਨਿਰਧਨ ਜਿਉ ਇਹੁ ਧਨੁ ਪਾਇਆ ਮਰਤੇ ਫੂਟਿ ਗੁਮਾਨੀ ॥ ੩ ॥ ਕਰੈ ਗੁਮਾਨੁ ਚੁਭਹਿ ਤਿਸੁ ਸੂਲਾ ਕੋ ਕਾਢਨ ਕਉ ਨਾਹੀ ॥ ਅਜੈ ਸੁ ਚੋਭ ਕਉ ਬਿਲਲ ਬਿਲਾਤੇ ਨਰਕੇ ਘੋਰ ਪਚਾਹੀ ॥ ੪ ॥ ਕਵਨੁ ਨਰਕੁ ਕਿਆ ਸੁਰਗੁ ਬਿਚਾਰਾ ਸੰਤਨ ਦੋਊ ਰਾਦੇ ॥ ਹਮ ਕਾਹੂ ਕੀ ਕਾਣਿ ਨ ਕਢਤੇ ਅਪਨੇ ਗੁਰ ਪਰਸਾਦੇ ॥ ੫ ॥ ਅਬ ਤਉ ਜਾਇ ਚਢੇ ਸਿੰਘਾਸਨਿ ਮਿਲੇ ਹੈ ਸਾਰਿੰਗਪਾਨੀ ॥ ਰਾਮ ਕਬੀਰਾ ਏਕ ਭਏ ਹੈ ਕੋਇ ਨ ਸਕੈ ਪਛਾਨੀ ॥ ੬ ॥ ੩ ॥ ਸੰਤਾ ਮਾਨਉ ਦੂਤਾ ਡਾਨਉ ਇਹ ਕੁਟਵਾਰੀ ਮੇਰੀ ॥ ਦਿਵਸ ਰੈਨਿ ਤੇਰੇ ਪਾਉ ਪਲੋਸਉ ਕੇਸ ਚਵਰ ਕਰਿ ਫੇਰੀ ॥ ੧ ॥ ਹਮ ਕੂਕਰ ਤੇਰੇ ਦਰਬਾਰਿ ॥ ਭਉਕਹਿ ਆਗੈ ਬਦਨੁ ਪਸਾਰਿ ॥ ੧ ॥ ਰਹਾਉ ॥ ਪੂਰਬ ਜਨਮ ਹਮ ਤੁਮੑਰੇ ਸੇਵਕ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥