੯੭
ਤੁਧੁ ਭਗਵੰਤਾ ॥ ਮੋਹਿ ਰੈਣਿ ਨ ਵਿਹਾਵੈ ਨੀਦ ਨ ਆਵੈ ਬਿਨੁ ਦੇਖੇ ਗੁਰ ਦਰਬਾਰੇ ਜੀਊ ॥ ੩ ॥ ਹਉ ਘੋਲੀ ਜੀਉ ਘੋਲਿ ਘੁਮਾਈ ਤਿਸੁ ਸਚੇ ਗੁਰ ਦਰਬਾਰੇ ਜੀਉ ॥ ੧॥ ਰਹਾਉ ॥ ਭਾਗੁ ਹੋਆ ਗੁਰਿ ਸੰਤੁ ਮਿਲਾਇਆ ॥ ਪ੍ਰਭੁ ਅਬਿਨਾਸੀ ਘਰ ਮਹਿ ਪਾਇਆ ॥ ਸੇਵ ਕਰੀ ਪਲੁ ਚਸਾ ਨ ਵਿਛੁੜਾ ਜਨ ਨਾਨਕ ਦਾਸ ਤੁਮਾਰੇ ਜੀਉ ॥ ੪ ॥ ਹਉ ਘੋਲੀ ਜੀਉ ਘੋਲਿ ਘੁਮਾਈ ਜਨ ਨਾਨਕ ਦਾਸ ਤੁਮਾਰੇ ਜੀਉ ॥ ਰਹਾਉ ॥ ੧ ॥ ੮ ॥ ਰਾਗੁ ਮਾਝ ਮਹਲਾ ੫ ॥ ਸਾ ਰੁਤਿ ਸੁਹਾਵੀ ਜਿਤੁ ਤੁਧੁ ਸਮਾਲੀ ॥ ਸੋ ਕੰਮੁ ਸੁਹੇਲਾ ਜੋ ਤੇਰੀ ਘਾਲੀ ॥ ਸੋ ਰਿਦਾ ਸੁਹੇਲਾ ਜਿਤੁ ਰਿਦੈ ਤੂੰ ਵੁਠਾ ਸਭਨਾ ਕੇ ਦਾਤਾਰਾ ਜੀਉ ॥ ੧ ॥ ਤੂੰ ਸਾਝਾ ਸਾਹਿਬੁ ਬਾਪੁ ਹਮਾਰਾ ॥ ਨਉ ਨਿਧਿ ਤੇਰੈ ਅਖੁਟ ਭੰਡਾਰਾ ॥ ਜਿਸੁ ਤੂੰ ਦੇਹਿ ਸੁ ਤ੍ਰਿਪਤਿ ਅਘਾਵੈ ਸੋਈ ਭਗਤੁ ਤੁਮਾਰਾ ਜੀਉ ॥ ੨ ॥ ਸਭੁ ਕੋ ਆਸੈ ਤੇਰੀ ਬੈਠਾ ॥ ਘਟ ਘਟ ਅੰਤਰਿ ਤੂੰਹੈ ਵੁਠਾ ॥ ਸਭੇ ਸਾਝੀਵਾਲ ਸਦਾਇਨਿ ਤੂੰ ਕਿਸੈ ਨ ਦਿਸਹਿ ਬਾਹਰਾ ਜੀਉ ॥ ੩ ॥ ਤੂੰ ਆਪੇ ਗੁਰਮੁਖਿ ਮੁਕਤਿ ਕਰਾਇਹਿ ॥ ਤੂੰ ਆਪੇ ਮਨਮੁਖਿ ਜਨਮਿ ਭਵਾਇਹਿ ॥ ਨਾਨਕ ਦਾਸ ਤੇਰੈ ਬਲਿਹਾਰੈ ਸਭੁ ਤੇਰਾ ਖੇਲੁ ਦਸਾਹਰਾ ਜੀਉ ॥ ੪ ॥ ੨ ॥ ੯ ॥ ਮਾਝ ਮਹਲਾ ੫ ॥ ਅਨਹਦੁ ਵਾਜੈ ਸਹਜਿ ਸੁਹੇਲਾ ॥ ਸਬਦਿ ਅਨੰਦ ਕਰੇ ਸਦ ਕੇਲਾ ॥ ਸਹਜ ਗੁਫਾ ਮਹਿ ਤਾੜੀ ਲਾਈ ਆਸਣੁ ਊਚ ਸਵਾਰਿਆ ਜੀਉ ॥ ੧॥ ਫਿਰਿ ਘਿਰਿ ਅਪੁਨੇ ਗ੍ਰਿਹ ਮਹਿ ਆਇਆ ॥ ਜੋ ਲੋੜੀਦਾ ਸੋਈ ਪਾਇਆ ॥ ਤ੍ਰਿਪਤਿ ਅਘਾਇ ਰਹਿਆ ਹੈ ਸੰਤਹੁ ਗੁਰਿ ਅਨਭਉ ਪੁਰਖੁ ਦਿਖਾਰਿਆ ਜੀਉ ॥ ੨ ॥ ਆਪੇ ਰਾਜਨੁ ਆਪੇ ਲੋਗਾ ॥ ਆਪਿ ਨਿਰਬਾਣੀ ਆਪੇ ਭੋਗਾ ॥ ਆਪੇ ਤਖਤਿ ਬਹੈ ਸਚੁ ਨਿਆਈ ਸਭ ਚੂਕੀ ਕੂਕ ਪੁਕਾਰਿਆ ਜੀਉ ॥ ੩ ॥ ਜੇਹਾ ਡਿਠਾ ਮੈ ਤੇਹੋ ਕਹਿਆ ॥ ਤਿਸੁ ਰਸੁ ਆਇਆ ਜਿਨਿ ਭੇਦੁ ਲਹਿਆ ॥ ਜੋਤੀ ਜੋਤਿ ਮਿਲੀ ਸੁਖੁ ਪਾਇਆ ਜਨ ਨਾਨਕ ਇਕੁ ਪਸਾਰਿਆ ਜੀਉ ॥ ੪ ॥ ੩ ॥ ੧੦ ॥ ਮਾਝ ਮਹਲਾ ੫ ॥ ਜਿਤੁ ਘਰਿ ਪਿਰਿ ਸੋਹਾਗੁ ਬਣਾਇਆ ॥ ਤਿਤੁ ਘਰਿ ਸਖੀਏ ਮੰਗਲੁ ਗਾਇਆ ॥ ਅਨਦ ਬਿਨੋਦ ਤਿਤੈ ਘਰਿ ਸੋਹਹਿ ਜੋ ਧਨ ਕੰਤਿ ਸਿਗਾਰੀ ਜੀਉ ॥ ੧॥ ਸਾ ਗੁਣਵੰਤੀ ਸਾ ਵਡਭਾਗਣਿ ॥ ਪੁਤ੍ਰਵੰਤੀ ਸੀਲਵੰਤਿ ਸੋਹਾਗਣਿ ॥ ਰੂਪਵੰਤਿ ਸਾ ਸੁਘੜਿ ਬਿਚਖਣਿ ਜੋ ਧਨ ਕੰਤ ਪਿਆਰੀ ਜੀਉ ॥ ੨ ॥ ਅਚਾਰਵੰਤਿ ਸਾਈ ਪਰਧਾਨੇ ॥ ਸਭ ਸਿੰਗਾਰ ਬਣੇ ਤਿਸੁ ਗਿਆਨੇ ॥ ਸਾ ਕੁਲਵੰਤੀ ਸਾ ਸਭਰਾਈ ਜੋ ਪਿਰਿ ਕੈ ਰੰਗਿ ਸਵਾਰੀ ਜੀਉ ॥ ੩ ॥ ਮਹਿਮਾ ਤਿਸ ਕੀ ਕਹਣੁ ਨ ਜਾਏ ॥ ਜੋ ਪਿਰਿ ਮੇਲਿ ਲਈ ਅੰਗਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥