੯੭੦
ਅਬ ਤਉ ਮਿਟਿਆ ਨ ਜਾਈ ॥ ਤੇਰੇ ਦੁਆਰੈ ਧੁਨਿ ਸਹਜ ਕੀ ਮਾਥੈ ਮੇਰੇ ਦਗਾਈ ॥ ੨ ॥ ਦਾਗੇ ਹੋਹਿ ਸੁ ਰਨ ਮਹਿ ਜੂਝਹਿ ਬਿਨੁ ਦਾਗੇ ਭਗਿ ਜਾਈ ॥ ਸਾਧੂ ਹੋਇ ਸੁ ਭਗਤਿ ਪਛਾਨੈ ਹਰਿ ਲਏ ਖਜਾਨੈ ਪਾਈ ॥ ੩ ॥ ਕੋਠਰੇ ਮਹਿ ਕੋਠਰੀ ਪਰਮ ਕੋਠੀ ਬੀਚਾਰਿ ॥ ਗੁਰਿ ਦੀਨੀ ਬਸਤੁ ਕਬੀਰ ਕਉ ਲੇਵਹੁ ਬਸਤੁ ਸਮਾੑਰਿ ॥ ੪ ॥ ਕਬੀਰਿ ਦੀਈ ਸੰਸਾਰ ਕਉ ਲੀਨੀ ਕਿਸੁ ਮਸਤਕਿ ਭਾਗੁ ॥ ਅੰਮ੍ਰਿਤ ਰਸੁ ਜਿਨਿ ਪਾਇਆ ਥਿਰੁ ਤਾ ਕਾ ਸੋਹਾਗੁ ॥ ੫ ॥ ੪ ॥ ਜਿਹ ਸੁਖ ਬੇਦੁ ਗਾਇਤ੍ਰੀ ਨਿਕਸੈ ਸੋ ਕਿਉ ਬ੍ਰਹਮਨੁ ਬਿਸਰੁ ਕਰੈ ॥ ਜਾ ਕੈ ਪਾਇ ਜਗਤੁ ਸਭੁ ਲਾਗੈ ਸੋ ਕਿਉ ਪੰਡਿਤੁ ਹਰਿ ਨ ਕਹੈ ॥ ੧ ॥ ਕਾਹੇ ਮੇਰੇ ਬਾਮੑਨ ਹਰਿ ਨ ਕਹਹਿ ॥ ਰਾਮੁ ਨ ਬੋਲਹਿ ਪਾਡੇ ਦੋਜਕੁ ਭਰਹਿ ॥ ੧ ॥ ਰਹਾਉ ॥ ਆਪਨ ਊਚ ਨੀਚ ਘਰਿ ਭੋਜਨੁ ਹਠੇ ਕਰਮ ਕਰਿ ਉਦਰੁ ਭਰਹਿ ॥ ਚਉਦਸ ਅਮਾਵਸ ਰਚਿ ਰਚਿ ਮਾਂਗਹਿ ਕਰ ਦੀਪਕੁ ਲੈ ਕੂਪਿ ਪਰਹਿ ॥ ੨ ॥ ਤੂੰ ਬ੍ਰਹਮਨੁ ਮੈ ਕਾਸੀਕ ਜੁਲਹਾ ਮੁਹਿ ਤੋਹਿ ਬਰਾਬਰੀ ਕੈਸੇ ਕੈ ਬਨਹਿ ॥ ਹਮਰੇ ਰਾਮ ਨਾਮ ਕਹਿ ਉਬਰੇ ਬੇਦ ਭਰੋਸੇ ਪਾਂਡੇ ਡੂਬਿ ਮਰਹਿ ॥ ੩ ॥ ੫ ॥ ਤਰਵਰੁ ਏਕੁ ਅਨੰਤ ਡਾਰ ਸਾਖਾ ਪੁਹਪ ਪਤ੍ਰ ਰਸ ਭਰੀਆ ॥ ਇਹ ਅੰਮ੍ਰਿਤ ਕੀ ਬਾੜੀ ਹੈ ਰੇ ਤਿਨਿ ਹਰਿ ਪੂਰੈ ਕਰੀਆ ॥ ੧ ॥ ਜਾਨੀ ਜਾਨੀ ਰੇ ਰਾਜਾ ਰਾਮ ਕੀ ਕਹਾਨੀ ॥ ਅੰਤਰਿ ਜੋਤਿ ਰਾਮ ਪਰਗਾਸਾ ਗੁਰਮੁਖਿ ਬਿਰਲੈ ਜਾਨੀ ॥ ੧ ॥ ਰਹਾਉ ॥ ਭਵਰੁ ਏਕੁ ਪੁਹਪ ਰਸ ਬੀਧਾ ਬਾਰਹ ਲੇ ਉਰ ਧਰਿਆ ॥ ਸੋਰਹ ਮਧੇ ਪਵਨੁ ਝਕੋਰਿਆ ਆਕਾਸੇ ਫਰੁਫਰਿਆ ॥ ੨ ॥ ਸਹਜ ਸੁੰਨਿ ਇਕੁ ਬਿਰਵਾ ਉਪਜਿਆ ਧਰਤੀ ਜਲਹਰੁ ਸੋਖਿਆ ॥ ਕਹਿ ਕਬੀਰ ਹਉ ਤਾ ਕਾ ਸੇਵਕੁ ਜਿਨਿ ਇਹੁ ਬਿਰਵਾ ਦੇਖਿਆ ॥ ੩ ॥ ੬ ॥ ਮੁੰਦ੍ਰਾ ਮੋਨਿ ਦਇਆ ਕਰਿ ਝੋਲੀ ਪਤ੍ਰਕਾ ਕਰਹੁ ਬੀਚਾਰੁ ਰੇ ॥ ਖਿੰਥਾ ਇਹੁ ਤਨੁ ਸੀਅਉ ਅਪਨਾ ਨਾਮੁ ਕਰਉ ਆਧਾਰੁ ਰੇ ॥ ੧ ॥ ਐਸਾ ਜੋਗੁ ਕਮਾਵਹੁ ਜੋਗੀ ॥ ਜਪ ਤਪ ਸੰਜਮੁ ਗੁਰਮੁਖਿ ਭੋਗੀ ॥ ੧ ॥ ਰਹਾਉ ॥ ਬੁਧਿ ਬਿਭੂਤਿ ਚਢਾਵਉ ਅਪੁਨੀ ਸਿੰਗੀ ਸੁਰਤਿ ਮਿਲਾਈ ॥ ਕਰਿ ਬੈਰਾਗੁ ਫਿਰਉ ਤਨਿ ਨਗਰੀ ਮਨ ਕੀ ਕਿੰਗੁਰੀ ਬਜਾਈ ॥ ੨ ॥ ਪੰਚੁ ਤਤੁ ਲੈ ਹਿਰਦੈ ਰਾਖਹੁ ਰਹੈ ਨਿਰਾਲਮ ਤਾੜੀ ॥ ਕਹਤੁ ਕਬੀਰੁ ਸੁਨਹੁ ਰੇ ਸੰਤਹੁ ਧਰਮੁ ਦਇਆ ਕਰਿ ਬਾੜੀ ॥ ੩ ॥ ੭ ॥ ਕਵਨ ਕਾਜ ਸਿਰਜੇ ਜਗ ਭੀਤਰਿ ਜਨਮਿ ਕਵਨ ਫਲੁ ਪਾਇਆ ॥ ਭਵਨਿਧਿ ਤਰਨ ਤਾਰਨ ਚਿੰਤਾਮਨਿ ਇਕ ਨਿਮਖ ਨ ਇਹੁ ਮਨੁ ਲਾਇਆ ॥ ੧ ॥ ਗੋਬਿੰਦ ਹਮ ਐਸੇ ਅਪਰਾਧੀ ॥ ਜਿਨਿ ਪ੍ਰਭਿ ਜੀਉ ਪਿੰਡੁ ਥਾ ਦੀਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥