੯੭੧
ਤਿਸ ਕੀ ਭਾਉ ਭਗਤਿ ਨਹੀ ਸਾਧੀ ॥ ੧ ॥ ਰਹਾਉ ॥ ਪਰ ਧਨ ਪਰ ਤਨ ਪਰ ਤੀ ਨਿੰਦਾ ਪਰ ਅਪਬਾਦੁ ਨ ਛੂਟੈ ॥ ਆਵਾ ਗਵਨੁ ਹੋਤੁ ਹੈ ਫੁਨਿ ਫੁਨਿ ਇਹੁ ਪਰਸੰਗੁ ਨ ਤੂਟੈ ॥ ੨ ॥ ਜਿਹ ਘਰਿ ਕਥਾ ਹੋਤ ਹਰਿ ਸੰਤਨ ਇਕ ਨਿਮਖ ਨ ਕੀਨੋੑ ਮੈ ਫੇਰਾ ॥ ਲੰਪਟ ਚੋਰ ਦੂਤ ਮਤਵਾਰੇ ਤਿਨ ਸੰਗਿ ਸਦਾ ਬਸੇਰਾ ॥ ੩ ॥ ਕਾਮ ਕ੍ਰੋਧ ਮਾਇਆ ਮਦ ਮਤਸਰ ਏ ਸੰਪੈ ਮੋ ਮਾਹੀ ॥ ਦਇਆ ਧਰਮੁ ਅਰੁ ਗੁਰ ਕੀ ਸੇਵਾ ਏ ਸੁਪਨੰਤਰਿ ਨਾਹੀ ॥ ੪ ॥ ਦੀਨ ਦਇਆਲ ਕ੍ਰਿਪਾਲ ਦਮੋਦਰ ਭਗਤਿ ਬਛਲ ਭੈ ਹਾਰੀ ॥ ਕਹਤ ਕਬੀਰ ਭੀਰ ਜਨ ਰਾਖਹੁ ਹਰਿ ਸੇਵਾ ਕਰਉ ਤੁਮਾੑਰੀ ॥ ੫ ॥ ੮ ॥ ਜਿਹ ਸਿਮਰਨਿ ਹੋਇ ਮੁਕਤਿ ਦੁਆਰੁ ॥ ਜਾਹਿ ਬੈਕੁੰਠਿ ਨਹੀ ਸੰਸਾਰਿ ॥ ਨਿਰਭਉ ਕੈ ਘਰਿ ਬਜਾਵਹਿ ਤੂਰ ॥ ਅਨਹਦ ਬਜਹਿ ਸਦਾ ਭਰਪੂਰਿ ॥ ੧ ॥ ਐਸਾ ਸਿਮਰਨੁ ਕਰਿ ਮਨਿ ਮਾਹਿ ॥ ਬਿਨੁ ਸਿਮਰਨ ਮੁਕਤਿ ਕਤ ਨਾਹਿ ॥ ੧ ॥ ਰਹਾਉ ॥ ਜਿਹ ਸਿਮਰਨਿ ਨਾਹੀ ਨਨਕਾਰੁ ॥ ਮੁਕਤਿ ਕਰੈ ਉਤਰੈ ਬਹੁ ਭਾਰੁ ॥ ਨਮਸਕਾਰੁ ਕਰਿ ਹਿਰਦੈ ਮਾਹਿ ॥ ਫਿਰਿ ਫਿਰਿ ਤੇਰਾ ਆਵਨੁ ਨਾਹਿ ॥ ੨ ॥ ਜਿਹ ਸਿਮਰਨਿ ਕਰਹਿ ਤੂ ਕੇਲ ॥ ਦੀਪਕ ਬਾਂਧਿ ਧਰਿਓ ਬਿਨੁ ਤੇਲ ॥ ਸੋ ਦੀਪਕੁ ਅਮਰਕੁ ਸੰਸਾਰਿ ॥ ਕਾਮ ਕ੍ਰੋਧ ਬਿਖੁ ਕਾਢੀਲੇ ਮਾਰਿ ॥ ੩ ॥ ਜਿਹ ਸਿਮਰਨਿ ਤੇਰੀ ਗਤਿ ਹੋਇ ॥ ਸੋ ਸਿਮਰਨੁ ਰਖੁ ਕੰਠਿ ਪਰੋਇ ॥ ਸੋ ਸਿਮਰਨੁ ਕਰਿ ਨਹੀ ਰਾਖੁ ਉਤਾਰਿ ॥ ਗੁਰ ਪਰਸਾਦੀ ਉਤਰਹਿ ਪਾਰਿ ॥ ੪ ॥ ਜਿਹ ਸਿਮਰਨਿ ਨਾਹੀ ਤੁਹਿ ਕਾਨਿ ॥ ਮੰਦਰਿ ਸੋਵਹਿ ਪਟੰਬਰ ਤਾਨਿ ॥ ਸੇਜ ਸੁਖਾਲੀ ਬਿਗਸੈ ਜੀਉ ॥ ਸੋ ਸਿਮਰਨੁ ਤੂ ਅਨਦਿਨੁ ਪੀਉ ॥ ੫ ॥ ਜਿਹ ਸਿਮਰਨਿ ਤੇਰੀ ਜਾਇ ਬਲਾਇ ॥ ਜਿਹ ਸਿਮਰਨਿ ਤੁਝੁ ਪੋਹੈ ਨ ਮਾਇ ॥ ਸਿਮਰਿ ਸਿਮਰਿ ਹਰਿ ਹਰਿ ਮਨਿ ਗਾਈਐ ॥ ਇਹੁ ਸਿਮਰਨੁ ਸਤਿਗੁਰ ਤੇ ਪਾਈਐ ॥ ੬ ॥ ਸਦਾ ਸਦਾ ਸਿਮਰਿ ਦਿਨੁ ਰਾਤਿ ॥ ਊਠਤ ਬੈਠਤ ਸਾਸਿ ਗਿਰਾਸਿ ॥ ਜਾਗੁ ਸੋਇ ਸਿਮਰਨਿ ਰਸੁ ਭੋਗ ॥ ਹਰਿ ਸਿਮਰਨੁ ਪਾਈਐ ਸੰਜੋਗ ॥ ੭ ॥ ਜਿਹ ਸਿਮਰਨਿ ਨਾਹੀ ਤੁਝੁ ਭਾਰ ॥ ਸੋ ਸਿਮਰਨੁ ਰਾਮ ਨਾਮ ਅਧਾਰੁ ॥ ਕਹਿ ਕਬੀਰ ਜਾ ਕਾ ਨਹੀ ਅੰਤੁ ॥ ਤਿਸ ਕੇ ਆਗੇ ਤੰਤੁ ਨ ਮੰਤੁ ॥ ੮ ॥ ੯ ॥

ਰਾਮਕਲੀ ਘਰੁ ੨ ਬਾਣੀ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥
ਬੰਧਚਿ ਬੰਧਨੁ ਪਾਇਆ ॥ ਮੁਕਤੈ ਗੁਰਿ ਅਨਲੁ ਬੁਝਾਇਆ ॥ ਜਬ ਨਖ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥