੯੭੨
ਸਿਖ ਇਹੁ ਮਨੁ ਚੀਨਾੑ ॥ ਤਬ ਅੰਤਰਿ ਮਜਨੁ ਕੀਨਾੑ ॥ ੧ ॥ ਪਵਨਪਤਿ ਉਨਮਨਿ ਰਹਨੁ ਖਰਾ ॥ ਨਹੀ ਮਿਰਤੁ ਨ ਜਨਮੁ ਜਰਾ ॥ ੧ ॥ ਰਹਾਉ ॥ ਉਲਟੀ ਲੇ ਸਕਤਿ ਸਹਾਰੰ ॥ ਪੈਸੀਲੇ ਗਗਨ ਮਝਾਰੰ ॥ ਬੇਧੀਅਲੇ ਚਕ੍ਰ ਭੁਅੰਗਾ ॥ ਭੇਟੀਅਲੇ ਰਾਇ ਨਿਸੰਗਾ ॥ ੨ ॥ ਚੂਕੀਅਲੇ ਮੋਹ ਮਇਆਸਾ ॥ ਸਸਿ ਕੀਨੋ ਸੂਰ ਗਿਰਾਸਾ ॥ ਜਬ ਕੁੰਭਕੁ ਭਰਪੁਰਿ ਲੀਣਾ ॥ ਤਹ ਬਾਜੇ ਅਨਹਦ ਬੀਣਾ ॥ ੩ ॥ ਬਕਤੈ ਬਕਿ ਸਬਦੁ ਸੁਨਾਇਆ ॥ ਸੁਨਤੈ ਸੁਨਿ ਮੰਨਿ ਬਸਾਇਆ ॥ ਕਰਿ ਕਰਤਾ ਉਤਰਸਿ ਪਾਰੰ ॥ ਕਹੈ ਕਬੀਰਾ ਸਾਰੰ ॥ ੪ ॥ ੧ ॥ ੧੦ ॥ ਚੰਦੁ ਸੂਰਜੁ ਦੁਇ ਜੋਤਿ ਸਰੂਪੁ ॥ ਜੋਤੀ ਅੰਤਰਿ ਬ੍ਰਹਮੁ ਅਨੂਪੁ ॥ ੧ ॥ ਕਰੁ ਰੇ ਗਿਆਨੀ ਬ੍ਰਹਮ ਬੀਚਾਰੁ ॥ ਜੋਤੀ ਅੰਤਰਿ ਧਰਿਆ ਪਸਾਰੁ ॥ ੧ ॥ ਰਹਾਉ ॥ ਹੀਰਾ ਦੇਖਿ ਹੀਰੇ ਕਰਉ ਆਦੇਸੁ ॥ ਕਹੈ ਕਬੀਰੁ ਨਿਰੰਜਨ ਅਲੇਖੁ ॥ ੨ ॥ ੨ ॥ ੧੧ ॥ ਦੁਨੀਆ ਹੁਸੀਆਰ ਬੇਦਾਰ ਜਾਗਤ ਮੁਸੀਅਤ ਹਉ ਰੇ ਭਾਈ ॥ ਨਿਗਮ ਹੁਸੀਆਰ ਪਹਰੂਆ ਦੇਖਤ ਜਮੁ ਲੇ ਜਾਈ ॥ ੧ ॥ ਰਹਾਉ ॥ ਨੀੰ.ਬੁ ਭਇਓ ਆਂਬੁ ਆਂਬੁ ਭਇਓ ਨੀੰ.ਬਾ ਕੇਲਾ ਪਾਕਾ ਝਾਰਿ ॥ ਨਾਲੀਏਰ ਫਲੁੁ ਸੇਬਰਿ ਪਾਕਾ ਮੂਰਖ ਮੁਗਧ ਗਵਾਰ ॥ ੧ ॥ ਹਰਿ ਭਇਓ ਖਾਂਡੁ ਰੇਤੁ ਮਹਿ ਬਿਖਰਿਓ ਹਸਤੀੰ. ਚੁਨਿਓ ਨ ਜਾਈ ॥ ਕਹਿ ਕਮੀਰ ਕੁਲ ਜਾਤਿ ਪਾਂਤਿ ਤਜਿ ਚੀਟੀ ਹੋਇ ਚੁਨਿ ਖਾਈ ॥ ੨ ॥ ੩ ॥ ੧੨ ॥

ਬਾਣੀ ਨਾਮਦੇਉ ਜੀਉ ਕੀ ਰਾਮਕਲੀ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਆਨੀਲੇ ਕਾਗਦੁ ਕਾਟੀਲੇ ਗੂਡੀ ਆਕਾਸ ਮਧੇ ਭਰਮੀਅਲੇ ॥ ਪੰਚ ਜਨਾ ਸਿਉ ਬਾਤ ਬਤਊਆ ਚੀਤੁ ਸੁ ਡੋਰੀ ਰਾਖੀਅਲੇ ॥ ੧ ॥ ਮਨੁ ਰਾਮ ਨਾਮਾ ਬੇਧੀਅਲੇ ॥ ਜੈਸੇ ਜਨਿਕ ਕਲਾ ਚਿਤੁ ਮਾਂਡੀਅਲੇ ॥ ੧ ॥ ਰਹਾਉ ॥ ਆਨੀਲੇ ਕੁੰਭੁ ਭਰਾਈਲੇ ਊਦਕ ਰਾਜ ਕੁਆਰਿ ਪੁਰੰਦਰੀਏ ॥ ਹਸਤ ਬਿਨੋਦ ਬੀਚਾਰ ਕਰਤੀ ਹੈ ਚੀਤੁ ਸੁ ਗਾਗਰਿ ਰਾਖੀਅਲੇ ॥ ੨ ॥ ਮੰਦਰੁ ਏਕੁ ਦੁਆਰ ਦਸ ਜਾ ਕੇ ਗਊ ਚਰਾਵਨ ਛਾਡੀਅਲੇ ॥ ਪਾਂਚ ਕੋਸ ਪਰ ਗਊ ਚਰਾਵਤ ਚੀਤੁ ਸੁ ਬਛਰਾ ਰਾਖੀਅਲੇ ॥ ੩ ॥ ਕਹਤ ਨਾਮਦੇਓ ਸੁਨਹੁ ਤਿਲੋਚਨ ਬਾਲਕੁ ਪਾਲਨ ਪਉਢੀਅਲੇ ॥ ਅੰਤਰਿ ਬਾਹਰਿ ਕਾਜ ਬਿਰੂਪੀ ਚੀਤੁ ਸੁ ਬਾਰਿਕ ਰਾਖੀਅਲੇ ॥ ੪ ॥ ੧ ॥ ਬੇਦ ਪੁਰਾਨ ਸਾਸਤ੍ਰ ਆਨੰਤਾ ਗੀਤ ਕਬਿਤ ਨ ਗਾਵਉਗੋ ॥ ਅਖੰਡ ਮੰਡਲ ਨਿਰੰਕਾਰ ਮਹਿ ਅਨਹਦ ਬੇਨੁ ਬਜਾਵਉਗੋ ॥ ੧ ॥ ਬੈਰਾਗੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥