੯੭੪
ਲੂਟੇ ॥ ੧ ॥ ਰਹਾਉ ॥ ਹਮ ਬਡ ਕਬਿ ਕੁਲੀਨ ਹਮ ਪੰਡਿਤ ਹਮ ਜੋਗੀ ਸੰਨਿਆਸੀ ॥ ਗਿਆਨੀ ਗੁਨੀ ਸੂਰ ਹਮ ਦਾਤੇ ਇਹ ਬੁਧਿ ਕਬਹਿ ਨ ਨਾਸੀ ॥ ੨ ॥ ਕਹੁ ਰਵਿਦਾਸ ਸਭੈ ਨਹੀ ਸਮਝਸਿ ਭੂਲਿ ਪਰੇ ਜੈਸੇ ਬਉਰੇ ॥ ਮੋਹਿ ਅਧਾਰੁ ਨਾਮੁ ਨਾਰਾਇਨ ਜੀਵਨ ਪ੍ਰਾਨ ਧਨ ਮੋਰੇ ॥ ੩ ॥ ੧ ॥

ਰਾਮਕਲੀ ਬਾਣੀ ਬੇਣੀ ਜੀਉ ਕੀ ੴ ਸਤਿਗੁਰ ਪ੍ਰਸਾਦਿ ॥
ਇੜਾ ਪਿੰਗੁਲਾ ਅਉਰ ਸੁਖਮਨਾ ਤਿਨਿ ਬਸਹਿ ਇਕ ਠਾਈ ॥ ਬੇਣੀ ਸੰਗਮੁ ਤਹ ਪਿਰਾਗੁ ਮਨੁ ਮਜਨੁ ਕਰੇ ਤਿਥਾਈ ॥ ੧ ॥ ਸੰਤਹੁ ਤਹਾ ਨਿਰੰਜਨ ਰਾਮੁ ਹੈ ॥ ਗੁਰ ਗਮਿ ਚੀਨੈ ਬਿਰਲਾ ਕੋਇ ॥ ਤਹਾਂ ਨਿਰੰਜਨੁ ਰਮਈਆ ਹੋਇ ॥ ੧ ॥ ਰਹਾਉ ॥ ਦੇਵ ਸਥਾਨੈ ਕਿਆ ਨੀਸਾਣੀ ॥ ਤਹ ਬਾਜੇ ਸਬਦ ਅਨਾਹਦ ਬਾਣੀ ॥ ਤਹ ਚੰਦੁ ਨ ਸੂਰਜੁ ਪਉਣੁ ਨ ਪਾਣੀ ॥ ਸਾਖੀ ਜਾਗੀ ਗੁਰਮੁਖਿ ਜਾਣੀ ॥ ੨ ॥ ਉਪਜੈ ਗਿਆਨੁ ਦੁਰਮਤਿ ਛੀਜੈ ॥ ਅੰਮ੍ਰਿਤ ਰਸਿ ਗਗਨੰਤਰਿ ਭੀਜੈ ॥ ਏਸੁ ਕਲਾ ਜੋ ਜਾਣੈ ਭੇਉ ॥ ਭੇਟੈ ਤਾਸੁ ਪਰਮ ਗੁਰਦੇਉ ॥ ੩ ॥ ਦਸਮ ਦੁਆਰਾ ਅਗਨ ਅਪਾਰਾ ਪਰਮ ਪੁਰਖ ਕੀ ਘਾਟੀ ॥ ਊਪਰਿ ਹਾਟੁ ਹਾਟ ਪਰਿ ਆਲਾ ਆਲੇ ਭੀਤਰਿ ਥਾਤੀ ॥ ੪ ॥ ਜਾਗਤੁ ਰਹੈ ਸੁ ਕਬਹੁ ਨ ਸੋਵੈ ॥ ਤੀਨਿ ਤਿਲੋਕ ਸਮਾਧਿ ਪਲੋਵੈ ॥ ਬੀਜ ਮੰਤ੍ਰੁ ਲੈ ਹਿਰਦੈ ਰਹੈ ॥ ਮਨੂਆ ਉਲਟਿ ਸੰਨ ਮਹਿ ਗਹੈ ॥ ੫ ॥ ਜਾਗਤੁ ਰਹੈ ਨ ਅਲੀਆ ਭਾਖੈ ॥ ਪਾਚਉ ਇੰਦ੍ਰੀ ਬਸਿ ਕਰਿ ਰਾਖੈ ॥ ਗੁਰ ਕੀ ਸਾਖੀ ਰਾਖੈ ਚੀਤਿ ॥ ਮਨੁ ਤਨੁ ਅਰਪੈ ਕ੍ਰਿਸਨ ਪਰੀਤਿ ॥ ੬ ॥ ਕਰ ਪਲਵ ਸਾਖਾ ਬੀਚਾਰੇ ॥ ਅਪਨਾ ਜਨਮੁ ਨ ਜੂਐ ਹਾਰੇ ॥ ਅਸੁਰ ਨਦੀ ਕਾ ਬੰਧੈ ਮੂਲੁ ॥ ਪਛਿਮ ਫੇਰਿ ਚੜਾਵੈ ਸੂਰੁ ॥ ਅਜਰੁ ਜਰੈ ਸੁ ਨਿਝਰੁ ਝਰੈ ॥ ਜਗੰਨਾਥ ਸਿਉ ਗੋਸਟਿ ਕਰੈ ॥ ੭ ॥ ਚਉਮੁਖ ਦੀਵਾ ਜੋਤਿ ਦੁਆਰ ॥ ਪਲੂ ਅਨਤ ਮੂਲੁ ਬਿਚਕਾਰਿ ॥ ਸਰਬ ਕਲਾ ਲੇ ਆਪੇ ਰਹੈ ॥ ਮਨੁ ਮਾਣਕੁ ਰਤਨਾ ਮਹਿ ਗੁਹੈ ॥ ੮ ॥ ਮਸਤਕਿ ਪਦਮੁ ਦੁਆਲੈ ਮਣੀ ॥ ਮਾਹਿ ਨਿਰੰਜਨੁ ਤ੍ਰਿਭਵਣ ਧਣੀ ॥ ਪੰਚ ਸਬਦ ਨਿਰਮਾਇਲ ਬਾਜੇ ॥ ਢੁਲਕੇ ਚਵਰ ਸੰਖ ਘਨ ਗਾਜੇ ॥ ਦਲਿ ਮਲਿ ਦੈਤਹੁ ਗੁਰਮੁਖਿ ਗਿਆਨੁ ॥ ਬੇਣੀ ਜਾਚੈ ਤੇਰਾ ਨਾਮੁ ॥ ੯ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥