੯੭੫
ਰਾਗੁ ਨਟ ਨਾਰਾਇਨ ਮਹਲਾ ੪ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਮੇਰੇ ਮਨ ਜਪਿ ਅਹਿਨਿਸਿ ਨਾਮੁ ਹਰੇ ॥ ਕੋਟਿ ਕੋਟਿ ਦੋਖ ਬਹੁ ਕੀਨੇ ਸਭ ਪਰਹਰਿ ਪਾਸਿ ਧਰੇ ॥ ੧ ॥ ਰਹਾਉ ॥ ਹਰਿ ਹਰਿ ਨਾਮੁ ਜਪਹਿ ਆਰਾਧਹਿ ਸੇਵਕ ਭਾਇ ਖਰੇ ॥ ਕਿਲਬਿਖ ਦੋਖ ਗਏ ਸਭ ਨੀਕਰਿ ਜਿਉ ਪਾਨੀ ਮੈਲੁ ਹਰੇ ॥ ੧ ॥ ਖਿਨੁ ਖਿਨੁ ਨਰੁ ਨਾਰਾਇਨੁ ਗਾਵਹਿ ਮੁਖਿ ਬੋਲਹਿ ਨਰ ਨਰਹਰੇ ॥ ਪੰਚ ਦੋਖ ਅਸਾਧ ਨਗਰ ਮਹਿ ਇਕੁ ਖਿਨੁ ਪਲੁ ਦੂਰਿ ਕਰੇ ॥ ੨ ॥ ਵਡਭਾਗੀ ਹਰਿ ਨਾਮੁ ਧਿਆਵਹਿ ਹਰਿ ਕੇ ਭਗਤ ਹਰੇ ॥ ਤਿਨ ਕੀ ਸੰਗਤਿ ਦੇਹਿ ਪ੍ਰਭ ਜਾਚਉ ਮੈ ਮੂੜ ਮੁਗਧ ਨਿਸਤਰੇ ॥ ੩ ॥ ਕ੍ਰਿਪਾ ਕ੍ਰਿਪਾ ਧਾਰਿ ਜਗਜੀਵਨ ਰਖਿ ਲੇਵਹੁ ਸਰਨਿ ਪਰੇ ॥ ਨਾਨਕੁ ਜਨੁ ਤੁਮਰੀ ਸਰਨਾਈ ਹਰਿ ਰਾਖਹੁ ਲਾਜ ਹਰੇ ॥ ੪ ॥ ੧ ॥ ਨਟ ਮਹਲਾ ੪ ॥ ਰਾਮ ਜਪਿ ਜਨ ਰਾਮੈ ਨਾਮਿ ਰਲੇ ॥ ਰਾਮ ਨਾਮੁ ਜਪਿਓ ਗੁਰ ਬਚਨੀ ਹਰਿ ਧਾਰੀ ਹਰਿ ਕ੍ਰਿਪਲੇ ॥ ੧ ॥ ਰਹਾਉ ॥ ਹਰਿ ਹਰਿ ਅਗਮ ਅਗੋਚਰੁ ਸੁਆਮੀ ਜਨ ਜਪਿ ਮਿਲਿ ਸਲਲ ਸਲਲੇ ॥ ਹਰਿ ਕੇ ਸੰਤ ਮਿਲਿ ਰਾਮ ਰਸੁ ਪਾਇਆ ਹਮ ਜਨ ਕੈ ਬਲਿ ਬਲਲੇ ॥ ੧ ॥ ਪੁਰਖੋਤਮੁ ਹਰਿ ਨਾਮੁ ਜਨਿ ਗਾਇਓ ਸਭਿ ਦਾਲਦ ਦੁਖ ਦਲਲੇ ॥ ਵਿਚਿ ਦੇਹੀ ਦੋਖ ਅਸਾਧ ਪੰਚ ਧਾਤੂ ਹਰਿ ਕੀਏ ਖਿਨ ਪਰਲੇ ॥ ੨ ॥ ਹਰਿ ਕੇ ਸੰਤ ਮਨਿ ਪ੍ਰੀਤਿ ਲਗਾਈ ਜਿਉ ਦੇਖੈ ਸਸਿ ਕਮਲੇ ॥ ਉਨਵੈ ਘਨੁ ਘਨ ਘਨਿਹਰੁ ਗਰਜੈ ਮਨਿ ਬਿਗਸੈ ਮੋਰ ਮੁਰਲੇ ॥ ੩ ॥ ਹਮਰੈ ਸੁਆਮੀ ਲੋਚ ਹਮ ਲਾਈ ਹਮ ਜੀਵਹ ਦੇਖਿ ਹਰਿ ਮਿਲੇ ॥ ਜਨ ਨਾਨਕ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥