੯੭੬
ਹਰਿ ਅਮਲ ਹਰਿ ਲਾਏ ਹਰਿ ਮੇਲਹੁ ਅਨਦ ਭਲੇ ॥ ੪ ॥ ੨ ॥ ਨਟ ਮਹਲਾ ੪ ॥ ਮੇਰੇ ਮਨ ਜਪਿ ਹਰਿ ਹਰਿ ਨਾਮੁ ਸਖੇ ॥ ਗੁਰ ਪਰਸਾਦੀ ਹਰਿ ਨਾਮੁ ਧਿਆਇਓ ਹਮ ਸਤਿਗੁਰ ਚਰਨ ਪਖੇ ॥ ੧ ॥ ਰਹਾਉ ॥ ਊਤਮ ਜਗੰਨਾਥ ਜਗਦੀਸੁਰ ਹਮ ਪਾਪੀ ਸਰਨਿ ਰਖੇ ॥ ਤੁਮ ਵਡ ਪੁਰਖ ਦੀਨ ਦੁਖ ਭੰਜਨ ਹਰਿ ਦੀਓ ਨਾਮੁ ਮੁਖੇ ॥ ੧ ॥ ਹਰਿ ਗੁਨ ਊਚ ਨੀਚ ਹਮ ਗਾਏ ਗੁਰ ਸਤਿਗੁਰ ਸੰਗਿ ਸਖੇ ॥ ਜਿਉ ਚੰਦਨ ਸੰਗਿ ਬਸੈ ਨਿੰਮੁ ਬਿਰਖਾ ਗੁਨ ਚੰਦਨ ਕੇ ਬਸਖੇ ॥ ੨ ॥ ਹਮਰੇ ਅਵਗਨ ਬਿਖਿਆ ਬਿਖੈ ਕੇ ਬਹੁ ਬਾਰ ਬਾਰ ਨਿਮਖੇ ॥ ਅਵਗਨਿਆਰੇ ਪਾਥਰ ਭਾਰੇ ਹਰਿ ਤਾਰੇ ਸੰਗਿ ਜਨਖੇ ॥ ੩ ॥ ਜਿਨ ਕਉ ਤੁਮ ਹਰਿ ਰਾਖਹੁ ਸੁਆਮੀ ਸਭ ਤਿਨ ਕੇ ਪਾਪ ਕ੍ਰਿਖੇ ॥ ਜਨ ਨਾਨਕ ਕੇ ਦਇਆਲ ਪ੍ਰਭ ਸੁਆਮੀ ਤੁਮ ਦੁਸਟ ਤਾਰੇ ਹਰਣਖੇ ॥ ੪ ॥ ੩ ॥ ਨਟ ਮਹਲਾ ੪ ॥ ਮੇਰੇ ਮਨ ਜਪਿ ਹਰਿ ਹਰਿ ਰਾਮ ਰੰਗੇ ॥ ਹਰਿ ਹਰਿ ਕ੍ਰਿਪਾ ਕਰੀ ਜਗਦੀਸੁਰਿ ਹਰਿ ਧਿਆਇਓ ਜਨ ਪਗਿ ਲਗੇ ॥ ੧ ॥ ਰਹਾਉ ॥ ਜਨਮ ਜਨਮ ਕੇ ਭੂਲ ਚੂਕ ਹਮ ਅਬ ਆਏ ਪ੍ਰਭ ਸਰਨਗੇ ॥ ਤੁਮ ਸਰਣਾਗਤਿ ਪ੍ਰਤਿਪਾਲਕ ਸੁਆਮੀ ਹਮ ਰਾਖਹੁ ਵਡ ਪਾਪਗੇ ॥ ੧ ॥ ਤੁਮਰੀ ਸੰਗਤਿ ਹਰਿ ਕੋ ਕੋ ਨ ਉਧਰਿਓ ਪ੍ਰਭ ਕੀਏ ਪਤਿਤ ਪਵਗੇ ॥ ਗੁਨ ਗਾਵਤ ਛੀਪਾ ਦੁਸਟਾਰਿਓ ਪ੍ਰਭਿ ਰਾਖੀ ਪੈਜ ਜਨਗੇ ॥ ੨ ॥ ਜੋ ਤੁਮਰੇ ਗੁਨ ਗਾਵਹਿ ਸੁਆਮੀ ਹਉ ਬਲਿ ਬਲਿ ਬਲਿ ਤਿਨਗੇ ॥ ਭਵਨ ਭਵਨ ਪਵਿਤ੍ਰ ਸਭਿ ਕੀਏ ਜਹ ਧੂਰਿ ਪਰੀ ਜਨ ਪਗੇ ॥ ੩ ॥ ਤੁਮਰੇ ਗੁਨ ਪ੍ਰਭ ਕਹਿ ਨ ਸਕਹਿ ਹਮ ਤੁਮ ਵਡ ਵਡ ਪੁਰਖ ਵਡਗੇ ॥ ਜਨ ਨਾਨਕ ਕਉ ਦਇਆ ਪ੍ਰਭ ਧਾਰਹੁ ਹਮ ਸੇਵਹ ਤੁਮ ਜਨ ਪਗੇ ॥ ੪ ॥ ੪ ॥ ਨਟ ਮਹਲਾ ੪ ॥ ਮੇਰੇ ਮਨ ਜਪਿ ਹਰਿ ਹਰਿ ਨਾਮ ਮਨੇ ॥ ਜਗੰਨਾਥਿ ਕਿਰਪਾ ਪ੍ਰਭਿ ਧਾਰੀ ਮਤਿ ਗੁਰਮਤਿ ਨਾਮ ਬਨੇ ॥ ੧ ॥ ਰਹਾਉ ॥ ਹਰਿ ਜਨ ਹਰਿ ਜਸੁ ਹਰਿ ਹਰਿ ਗਾਇਓ ਉਪਦੇਸਿ ਗੁਰੂ ਗੁਰ ਸੁਨੇ ॥ ਕਿਲਬਿਖ ਪਾਪ ਨਾਮ ਹਰਿ ਕਾਟੇ ਜਿਵ ਖੇਤ ਕ੍ਰਿਸਾਨਿ ਲੁਨੇ ॥ ੧ ॥ ਤੁਮਰੀ ਉਪਮਾ ਤੁਮ ਹੀ ਪ੍ਰਭ ਜਾਨਹੁ ਹਮ ਕਹਿ ਨ ਸਕਹਿ ਹਰਿ ਗੁਨੇ ॥ ਜੈਸੇ ਤੁਮ ਤੈਸੇ ਪ੍ਰਭ ਤੁਮ ਹੀ ਗੁਨ ਜਾਨਹੁ ਪ੍ਰਭ ਅਪੁਨੇ ॥ ੨ ॥ ਮਾਇਆ ਫਾਸ ਬੰਧ ਬਹੁ ਬੰਧੇ ਹਰਿ ਜਪਿਓ ਖੁਲ ਖੁਲਨੇ ॥ ਜਿਉ ਜਲ ਕੁੰਚਰੁ ਤਦੂਐ ਬਾਂਧਿਓ ਹਰਿ ਚੇਤਿਓ ਮੋਖ ਮੁਖਨੇ ॥ ੩ ॥ ਸੁਆਮੀ ਪਾਰਬ੍ਰਹਮ ਪਰਮੇਸਰੁ ਤੁਮ ਖੋਜਹੁ ਜੁਗ ਜੁਗਨੇ ॥ ਤੁਮਰੀ ਥਾਹ ਪਾਈ ਨਹੀ ਪਾਵੈ ਜਨ ਨਾਨਕ ਕੇ ਪ੍ਰਭ ਵਡਨੇ ॥ ੪ ॥ ੫ ॥ ਨਟ ਮਹਲਾ ੪ ॥ ਮੇਰੇ ਮਨ ਕਲਿ ਕੀਰਤਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥