੯੭੭
ਹਰਿ ਪ੍ਰਵਣੇ ॥ ਹਰਿ ਹਰਿ ਦਇਆਲਿ ਦਇਆ ਪ੍ਰਭ ਧਾਰੀ ਲਗਿ ਸਤਿਗੁਰ ਹਰਿ ਜਪਣੇ ॥ ੧ ॥ ਰਹਾਉ ॥ ਹਰਿ ਤੁਮ ਵਡ ਅਗਮ ਅਗੋਚਰ ਸੁਆਮੀ ਸਭਿ ਧਿਆਵਹਿ ਹਰਿ ਰੁੜਣੇ ॥ ਜਿਨ ਕਉ ਤੁਮੑਰੇ ਵਡ ਕਟਾਖ ਹੈ ਤੇ ਗੁਰਮੁਖਿ ਹਰਿ ਸਿਮਰਣੇ ॥ ੧ ॥ ਇਹੁ ਪਰਪੰਚੁ ਕੀਆ ਪ੍ਰਭ ਸੁਆਮੀ ਸਭੁ ਜਗਜੀਵਨੁ ਜੁਗਣੇ ॥ ਜਿਉ ਸਲਲੈ ਸਲਲ ਉਠਹਿ ਬਹੁ ਲਹਰੀ ਮਿਲਿ ਸਲਲੈ ਸਲਲ ਸਮਣੇ ॥ ੨ ॥ ਜੋ ਪ੍ਰਭ ਕੀਆ ਸੁ ਤੁਮ ਹੀ ਜਾਨਹੁ ਹਮ ਨਹ ਜਾਣੀ ਹਰਿ ਗਹਣੇ ॥ ਹਮ ਬਾਰਿਕ ਕਉ ਰਿਦ ਉਸਤਤਿ ਧਾਰਹੁ ਹਮ ਕਰਹ ਪ੍ਰਭੂ ਸਿਮਰਣੇ ॥ ੩ ॥ ਤੁਮ ਜਲ ਨਿਧਿ ਹਰਿ ਮਾਨ ਸਰੋਵਰ ਜੋ ਸੇਵੈ ਸਭ ਫਲਣੇ ॥ ਜਨੁ ਨਾਨਕੁ ਹਰਿ ਹਰਿ ਹਰਿ ਹਰਿ ਬਾਂਛੈ ਹਰਿ ਦੇਵਹੁ ਕਰਿ ਕ੍ਰਿਪਣੇ ॥ ੪ ॥ ੬ ॥

ਨਟ ਨਾਰਾਇਨ ਮਹਲਾ ੪ ਪੜਤਾਲ ੴ ਸਤਿਗੁਰ ਪ੍ਰਸਾਦਿ ॥
ਮੇਰੇ ਮਨ ਸੇਵ ਸਫਲ ਹਰਿ ਘਾਲ ॥ ਲੇ ਗੁਰ ਪਗ ਰੇਨ ਰਵਾਲ ॥ ਸਭਿ ਦਾਲਿਦ ਭੰਜਿ ਦੁਖ ਦਾਲ ॥ ਹਰਿ ਹੋ ਹੋ ਹੋ ਨਦਰਿ ਨਿਹਾਲ ॥ ੧ ॥ ਰਹਾਉ ॥ ਹਰਿ ਕਾ ਗ੍ਰਿਹੁ ਹਰਿ ਆਪਿ ਸਵਾਰਿਓ ਹਰਿ ਰੰਗ ਰੰਗ ਮਹਲ ਬੇਅੰਤ ਲਾਲ ਲਾਲ ਹਰਿ ਲਾਲ ॥ ਹਰਿ ਆਪਨੀ ਕ੍ਰਿਪਾ ਕਰੀ ਆਪਿ ਗ੍ਰਿਹਿ ਆਇਓ ਹਮ ਹਰਿ ਜੀ ਗੁਰ ਕੀ ਕੀਈ ਹੈ ਬਸੀਠੀ ਹਮ ਹਰਿ ਦੇਖੇ ਭਈ ਨਿਹਾਲ ਨਿਹਾਲ ਨਿਹਾਲ ਨਿਹਾਲ ॥ ੧ ॥ ਹਰਿ ਆਵਤੇ ਕੀ ਖਬਰਿ ਗੁਰਿ ਪਾਈ ਮਨਿ ਤਨਿ ਆਨਦੋ ਆਨੰਦ ਭਏ ਹਰਿ ਆਵਤੇ ਸੁਨੇ ਮੇਰੇ ਲਾਲ ਹਰਿ ਲਾਲ ॥ ਜਨੁ ਨਾਨਕੁ ਹਰਿ ਹਰਿ ਮੇਲੇ ਭਏ ਗਲਤਾਨ ਹਾਲ ਨਿਹਾਲ ਨਿਹਾਲ ॥ ੨ ॥ ੧ ॥ ੭ ॥ ਨਟ ਮਹਲਾ ੪ ॥ ਮਨ ਮਿਲੁ ਸੰਤਸੰਗਤਿ ਸੁਭਵੰਤੀ ॥ ਸੁਨਿ ਅਕਥ ਕਥਾ ਸੁਖਵੰਤੀ ॥ ਸਭ ਕਿਲਬਿਖ ਪਾਪ ਲਹੰਤੀ ॥ ਹਰਿ ਹੋ ਹੋ ਹੋ ਲਿਖਤੁ ਲਿਖੰਤੀ ॥ ੧ ॥ ਰਹਾਉ ॥ ਹਰਿ ਕੀਰਤਿ ਕਲਜੁਗ ਵਿਚਿ ਊਤਮ ਮਤਿ ਗੁਰਮਤਿ ਕਥਾ ਭਜੰਤੀ ॥ ਜਿਨਿ ਜਨਿ ਸੁਣੀ ਮਨੀ ਹੈ ਜਿਨਿ ਜਨਿ ਤਿਸੁ ਜਨ ਕੈ ਹਉ ਕੁਰਬਾਨੰਤੀ ॥ ੧ ॥ ਹਰਿ ਅਕਥ ਕਥਾ ਕਾ ਜਿਨਿ ਰਸੁ ਚਾਖਿਆ ਤਿਸੁ ਜਨ ਸਭ ਭੂਖ ਲਹੰਤੀ ॥ ਨਾਨਕ ਜਨ ਹਰਿ ਕਥਾ ਸੁਣਿ ਤ੍ਰਿਪਤੇ ਜਪਿ ਹਰਿ ਹਰਿ ਹਰਿ ਹੋਵੰਤੀ ॥ ੨ ॥ ੨ ॥ ੮ ॥ ਨਟ ਮਹਲਾ ੪ ॥ ਕੋਈ ਆਨਿ ਸੁਨਾਵੈ ਹਰਿ ਕੀ ਹਰਿ ਗਾਲ ॥ ਤਿਸ ਕਉ ਹਉ ਬਲਿ ਬਲਿ ਬਾਲ ॥ ਸੋ ਹਰਿ ਜਨੁ ਹੈ ਭਲ ਭਾਲ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥