੯੭੮
ਹਰਿ ਹੋ ਹੋ ਹੋ ਮੇਲਿ ਨਿਹਾਲ ॥ ੧ ॥ ਰਹਾਉ ॥ ਹਰਿ ਕਾ ਮਾਰਗੁ ਗੁਰ ਸੰਤਿ ਬਤਾਇਓ ਗੁਰਿ ਚਾਲ ਦਿਖਾਈ ਹਰਿ ਚਾਲ ॥ ਅੰਤਰਿ ਕਪਟੁ ਚੁਕਾਵਹੁ ਮੇਰੇ ਗੁਰਸਿਖਹੁ ਨਿਹਕਪਟ ਕਮਾਵਹੁ ਹਰਿ ਕੀ ਹਰਿ ਘਾਲ ਨਿਹਾਲ ਨਿਹਾਲ ਨਿਹਾਲ ॥ ੧ ॥ ਤੇ ਗੁਰ ਕੇ ਸਿਖ ਮੇਰੇ ਹਰਿ ਪ੍ਰਭਿ ਭਾਏ ਜਿਨਾ ਹਰਿ ਪ੍ਰਭੁ ਜਾਨਿਓ ਮੇਰਾ ਨਾਲਿ ॥ ਜਨ ਨਾਨਕ ਕਉ ਮੀਤ ਹਰਿ ਪ੍ਰਭਿ ਦੀਨੀ ਹਰਿ ਦੇਖਿ ਨਿਕਟਿ ਹਦੂਰਿ ਨਿਹਾਲ ਨਿਹਾਲ ਨਿਹਾਲ ਨਿਹਾਲ ॥ ੨ ॥ ੩ ॥ ੯ ॥

ਰਾਗੁ ਨਟ ਨਾਰਾਇਨ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਰਾਮ ਹਉ ਕਿਆ ਜਾਨਾ ਕਿਆ ਭਾਵੈ ॥ ਮਨਿ ਪਿਆਸ ਬਹੁਤੁ ਦਰਸਾਵੈ ॥ ੧ ॥ ਰਹਾਉ ॥ ਸੋਈ ਗਿਆਨੀ ਸੋਈ ਜਨੁ ਤੇਰਾ ਜਿਸੁ ਊਪਰਿ ਰੁਚ ਆਵੈ ॥ ਕ੍ਰਿਪਾ ਕਰਹੁ ਜਿਸੁ ਪੁਰਖ ਬਿਧਾਤੇ ਸੋ ਸਦਾ ਸਦਾ ਤੁਧੁ ਧਿਆਵੈ ॥ ੧ ॥ ਕਵਨ ਜੋਗ ਕਵਨ ਗਿਆਨ ਧਿਆਨਾ ਕਵਨ ਗੁਨੀ ਰੀਝਾਵੈ ॥ ਸੋਈ ਜਨੁ ਸੋਈ ਨਿਜ ਭਗਤਾ ਜਿਸੁ ਊਪਰਿ ਰੰਗੁ ਲਾਵੈ ॥ ੨ ॥ ਸਾਈ ਮਤਿ ਸਾਈ ਬੁਧਿ ਸਿਆਨਪ ਜਿਤੁ ਨਿਮਖ ਨ ਪ੍ਰਭੁ ਬਿਸਰਾਵੈ ॥ ਸੰਤਸੰਗਿ ਲਗਿ ਏਹੁ ਸੁਖੁ ਪਾਇਓ ਹਰਿ ਗੁਨ ਸਦ ਹੀ ਗਾਵੈ ॥ ੩ ॥ ਦੇਖਿਓ ਅਚਰਜੁ ਮਹਾ ਮੰਗਲ ਰੂਪ ਕਿਛੁ ਆਨ ਨਹੀ ਦਿਸਟਾਵੈ ॥ ਕਹੁ ਨਾਨਕ ਮੋਰਚਾ ਗੁਰਿ ਲਾਹਿਓ ਤਹ ਗਰਭ ਜੋਨਿ ਕਹ ਆਵੈ ॥ ੪ ॥ ੧ ॥

ਨਟ ਨਾਰਾਇਨ ਮਹਲਾ ੫ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਉਲਾਹਨੋ ਮੈ ਕਾਹੂ ਨ ਦੀਓ ॥ ਮਨ ਮੀਠ ਤੁਹਾਰੋ ਕੀਓ ॥ ੧ ॥ ਰਹਾਉ ॥ ਆਗਿਆ ਮਾਨਿ ਜਾਨਿ ਸੁਖੁ ਪਾਇਆ ਸੁਨਿ ਸੁਨਿ ਨਾਮੁ ਤੁਹਾਰੋ ਜੀਓ ॥ ਈਹਾਂ ਊਹਾ ਹਰਿ ਤੁਮ ਹੀ ਤੁਮ ਹੀ ਇਹੁ ਗੁਰ ਤੇ ਮੰਤ੍ਰੁ ਦ੍ਰਿੜੀਓ ॥ ੧ ॥ ਜਬ ਤੇ ਜਾਨਿ ਪਾਈ ਏਹ ਬਾਤਾ ਤਬ ਕੁਸਲ ਖੇਮ ਸਭ ਥੀਓ ॥ ਸਾਧਸੰਗਿ ਨਾਨਕ ਪਰਗਾਸਿਓ ਆਨ ਨਾਹੀ ਰੇ ਬੀਓ ॥ ੨ ॥ ੧ ॥ ੨ ॥ ਨਟ ਮਹਲਾ ੫ ॥ ਜਾ ਕਉ ਭਈ ਤੁਮਾਰੀ ਧੀਰ ॥ ਜਮ ਕੀ ਤ੍ਰਾਸ ਮਿਟੀ ਸੁਖੁ ਪਾਇਆ ਨਿਕਸੀ ਹਉਮੈ ਪੀਰ ॥ ੧ ॥ ਰਹਾਉ ॥ ਤਪਤਿ ਬੁਝਾਨੀ ਅੰਮ੍ਰਿਤ ਬਾਨੀ ਤ੍ਰਿਪਤੇ ਜਿਉ ਬਾਰਿਕ ਖੀਰ ॥ ਮਾਤ ਪਿਤਾ ਸਾਜਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥