੯੭੯
ਸੰਤ ਮੇਰੇ ਸੰਤ ਸਹਾਈ ਬੀਰ ॥ ੧ ॥ ਖੁਲੇ ਭ੍ਰਮ ਭੀਤਿ ਮਿਲੇ ਗੋਪਾਲਾ ਹੀਰੈ ਬੇਧੇ ਹੀਰ ॥ ਬਿਸਮ ਭਏ ਨਾਨਕ ਜਸੁ ਗਾਵਤ ਠਾਕੁਰ ਗੁਨੀ ਗਹੀਰ ॥ ੨ ॥ ੨ ॥ ੩ ॥ ਨਟ ਮਹਲਾ ੫ ॥ ਅਪਨਾ ਜਨੁ ਆਪਹਿ ਆਪਿ ਉਧਾਰਿਓ ॥ ਆਠ ਪਹਰ ਜਨ ਕੈ ਸੰਗਿ ਬਸਿਓ ਮਨ ਤੇ ਨਾਹਿ ਬਿਸਾਰਿਓ ॥ ੧ ॥ ਰਹਾਉ ॥ ਬਰਨੁ ਚਿਹਨੁ ਨਾਹੀ ਕਿਛੁ ਪੇਖਿਓ ਦਾਸ ਕਾ ਕੁਲੁ ਨ ਬਿਚਾਰਿਓ ॥ ਕਰਿ ਕਿਰਪਾ ਨਾਮੁ ਹਰਿ ਦੀਓ ਸਹਜਿ ਸੁਭਾਇ ਸਵਾਰਿਓ ॥ ੧ ॥ ਮਹਾ ਬਿਖਮੁ ਅਗਨਿ ਕਾ ਸਾਗਰੁ ਤਿਸ ਤੇ ਪਾਰਿ ਉਤਾਰਿਓ ॥ ਪੇਖਿ ਪੇਖਿ ਨਾਨਕ ਬਿਗਸਾਨੋ ਪੁਨਹ ਪੁਨਹ ਬਲਿਹਾਰਿਓ ॥ ੨ ॥ ੩ ॥ ੪ ॥ ਨਟ ਮਹਲਾ ੫ ॥ ਹਰਿ ਹਰਿ ਮਨਿ ਮਹਿ ਨਾਮੁ ਕਹਿਓ ॥ ਕੋਟਿ ਅਪ੍ਰਾਧ ਮਿਟਹਿ ਖਿਨ ਭੀਤਰਿ ਤਾ ਕਾ ਦੁਖੁ ਨ ਰਹਿਓ ॥ ੧ ॥ ਰਹਾਉ ॥ ਖੋਜਤ ਖੋਜਤ ਭਇਓ ਬੈਰਾਗੀ ਸਾਧੂ ਸੰਗਿ ਲਹਿਓ ॥ ਸਗਲ ਤਿਆਗਿ ਏਕ ਲਿਵ ਲਾਗੀ ਹਰਿ ਹਰਿ ਚਰਨ ਗਹਿਓ ॥ ੧ ॥ ਕਹਤ ਮੁਕਤ ਸੁਨਤੇ ਨਿਸਤਾਰੇ ਜੋ ਜੋ ਸਰਨਿ ਪਇਓ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪੁਨਾ ਕਹੁ ਨਾਨਕ ਅਨਦੁ ਭਇਓ ॥ ੨ ॥ ੪ ॥ ੫ ॥ ਨਟ ਮਹਲਾ ੫ ॥ ਚਰਨ ਕਮਲ ਸੰਗਿ ਲਾਗੀ ਡੋਰੀ ॥ ਸੁਖ ਸਾਗਰ ਕਰਿ ਪਰਮ ਗਤਿ ਮੋਰੀ ॥ ੧ ॥ ਰਹਾਉ ॥ ਅੰਚਲਾ ਗਹਾਇਓ ਜਨ ਅਪੁਨੇ ਕਉ ਮਨੁ ਬੀਧੋ ਪ੍ਰੇਮ ਕੀ ਖੋਰੀ ॥ ਜਸੁ ਗਾਵਤ ਭਗਤਿ ਰਸੁ ਉਪਜਿਓ ਮਾਇਆ ਕੀ ਜਾਲੀ ਤੋਰੀ ॥ ੧ ॥ ਪੂਰਨ ਪੂਰਿ ਰਹੇ ਕਿਰਪਾ ਨਿਧਿ ਆਨ ਨ ਪੇਖਉ ਹੋਰੀ ॥ ਨਾਨਕ ਮੇਲਿ ਲੀਓ ਦਾਸੁ ਅਪੁਨਾ ਪ੍ਰੀਤਿ ਨ ਕਬਹੂ ਥੋਰੀ ॥ ੨ ॥ ੫ ॥ ੬ ॥ ਨਟ ਮਹਲਾ ੫ ॥ ਮੇਰੇ ਮਨ ਜਪੁ ਜਪਿ ਹਰਿ ਨਾਰਾਇਣ ॥ ਕਬਹੂ ਨ ਬਿਸਰਹੁ ਮਨ ਮੇਰੇ ਤੇ ਆਠ ਪਹਰ ਗੁਨ ਗਾਇਣ ॥ ੧ ॥ ਰਹਾਉ ॥ ਸਾਧੂ ਧੂਰਿ ਕਰਉ ਨਿਤ ਮਜਨੁ ਸਭ ਕਿਲਬਿਖ ਪਾਪ ਗਵਾਇਣ ॥ ਪੂਰਨ ਪੂਰਿ ਰਹੇ ਕਿਰਪਾ ਨਿਧਿ ਘਟਿ ਘਟਿ ਦਿਸਟਿ ਸਮਾਇਣੁ ॥ ੧ ॥ ਜਾਪ ਤਾਪ ਕੋਟਿ ਲਖ ਪੂਜਾ ਹਰਿ ਸਿਮਰਣ ਤੁਲਿ ਨ ਲਾਇਣ ॥ ਦੁਇ ਕਰ ਜੋੜਿ ਨਾਨਕੁ ਦਾਨੁ ਮਾਂਗੈ ਤੇਰੇ ਦਾਸਨਿ ਦਾਸ ਦਸਾਇਣੁ ॥ ੨ ॥ ੬ ॥ ੭ ॥ ਨਟ ਮਹਲਾ ੫ ॥ ਮੇਰੈ ਸਰਬਸੁ ਨਾਮੁ ਨਿਧਾਨੁ ॥ ਕਰਿ ਕਿਰਪਾ ਸਾਧੂ ਸੰਗਿ ਮਿਲਿਓ ਸਤਿਗੁਰ ਦੀਨੋ ਦਾਨੁ ॥ ੧ ॥ ਰਹਾਉ ॥ ਸੁਖਦਾਤਾ ਦੁਖ ਭੰਜਨਹਾਰਾ ਗਾਉ ਕੀਰਤਨੁ ਪੂਰਨੁ ਗਿਆਨੁ ॥ ਕਾਮੁ ਕ੍ਰੋਧੁ ਲੋਭੁ ਖੰਡ ਖੰਡ ਕੀਨੇੑ ਬਿਨਸਿਓ ਮੂੜ ਅਭਿਮਾਨੁ ॥ ੧ ॥ ਕਿਆ ਗੁਣ ਤੇਰੇ ਆਖਿ ਵਖਾਣਾ ਪ੍ਰਭ ਅੰਤਰਜਾਮੀ ਜਾਨੁ ॥ ਚਰਨ ਕਮਲ ਸਰਨਿ ਸੁਖ ਸਾਗਰ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥