੯੮
ਲਾਏ ॥ ਥਿਰੁ ਸੁਹਾਗੁ ਵਰੁ ਅਗਮੁ ਅਗੋਚਰੁ ਜਨ ਨਾਨਕ ਪ੍ਰੇਮ ਸਾਧਾਰੀ ਜੀਉ ॥ ੪ ॥ ੪ ॥ ੧੧ ॥ ਮਾਝ ਮਹਲਾ ੫ ॥ ਖੋਜਤ ਖੋਜਤ ਦਰਸਨ ਚਾਹੇ ॥ ਭਾਤਿ ਭਾਤਿ ਬਨ ਬਨ ਅਵਗਾਹੇ ॥ ਨਿਰਗੁਣੁ ਸਰਗੁਣੁ ਹਰਿ ਹਰਿ ਮੇਰਾ ਕੋਈ ਹੈ ਜੀਉ ਆਣਿ ਮਿਲਾਵੈ ਜੀਉ ॥ ੧ ॥ ਖਟੁ ਸਾਸਤ ਬਿਚਰਤ ਮੁਖਿ ਗਿਆਨਾ ॥ ਪੂਜਾ ਤਿਲਕੁ ਤੀਰਥ ਇਸਨਾਨਾ ॥ ਨਿਵਲੀ ਕਰਮ ਆਸਨ ਚਉਰਾਸੀਹ ਇਨ ਮਹਿ ਸਾਂਤਿ ਨ ਆਵੈ ਜੀਉ ॥ ੨ ॥ ਅਨਿਕ ਬਰਖ ਕੀਏ ਜਪ ਤਾਪਾ ॥ ਗਵਨੁ ਕੀਆ ਧਰਤੀ ਭਰਮਾਤਾ ॥ ਇਕੁ ਖਿਨੁ ਹਿਰਦੈ ਸਾਂਤਿ ਨ ਆਵੈ ਜੋਗੀ ਬਹੁੜਿ ਬਹੁੜਿ ਉਠਿ ਧਾਵੈ ਜੀਉ ॥ ੩ ॥ ਕਰਿ ਕਿਰਪਾ ਮੋਹਿ ਸਾਧੁ ਮਿਲਾਇਆ ॥ ਮਨੁ ਤਨੁ ਸੀਤਲੁ ਧੀਰਜੁ ਪਾਇਆ ॥ ਪ੍ਰਭੁ ਅਬਿਨਾਸੀ ਬਸਿਆ ਘਟ ਭੀਤਰਿ ਹਰਿ ਮੰਗਲੁ ਨਾਨਕੁ ਗਾਵੈ ਜੀਉ ॥ ੪ ॥ ੫ ॥ ੧੨ ॥ ਮਾਝ ਮਹਲਾ ੫ ॥ ਪਾਰਬ੍ਰਹਮ ਅਪਰੰਪਰ ਦੇਵਾ ॥ ਅਗਮ ਅਗੋਚਰ ਅਲਖ ਅਭੇਵਾ ॥ ਦੀਨ ਦਇਆਲ ਗੋਪਾਲ ਗੋਬਿੰਦਾ ਹਰਿ ਧਿਆਵਹੁ ਗੁਰਮੁਖਿ ਗਾਤੀ ਜੀਉ ॥ ੧ ॥ ਗੁਰਮੁਖਿ ਮਧੁਸੂਦਨੁ ਨਿਸਤਾਰੇ ॥ ਗੁਰਮੁਖਿ ਸੰਗੀ ਕ੍ਰਿਸਨ ਮੁਰਾਰੇ ॥ ਦਇਆਲ ਦਮੋਦਰੁ ਗੁਰਮੁਖਿ ਪਾਈਐ ਹੋਰਤੁ ਕਿਤੈ ਨ ਭਾਤੀ ਜੀਉ ॥ ੨ ॥ ਨਿਰਹਾਰੀ ਕੇਸਵ ਨਿਰਵੈਰਾ ॥ ਕੋਟਿ ਜਨਾ ਜਾ ਕੇ ਪੂਜਹਿ ਪੈਰਾ ॥ ਗੁਰਮੁਖਿ ਹਿਰਦੈ ਜਾ ਕੈ ਹਰਿ ਹਰਿ ਸੋਈ ਭਗਤੁ ਇਕਾਤੀ ਜੀਉ ॥ ੩ ॥ ਅਮੋਘ ਦਰਸਨ ਬੇਅੰਤ ਅਪਾਰਾ ॥ ਵਡ ਸਮਰਥੁ ਸਦਾ ਦਾਤਾਰਾ ॥ ਗੁਰਮੁਖਿ ਨਾਮੁ ਜਪੀਐ ਤਿਤੁ ਤਰੀਐ ਗਤਿ ਨਾਨਕ ਵਿਰਲੀ ਜਾਤੀ ਜੀਉ ॥ ੪ ॥ ੬ ॥ ੧੩ ॥ ਮਾਝ ਮਹਲਾ ੫ ॥ ਕਹਿਆ ਕਰਣਾ ਦਿਤਾ ਲੈਣਾ ॥ ਗਰੀਬਾ ਅਨਾਥਾ ਤੇਰਾ ਮਾਣਾ ॥ ਸਭ ਕਿਛੁ ਤੂੰਹੈ ਤੂੰਹੈ ਮੇਰੇ ਪਿਆਰੇ ਤੇਰੀ ਕੁਦਰਤਿ ਕਉ ਬਲਿ ਜਾਈ ਜੀਉ ॥ ੧ ॥ ਭਾਣੈ ਉਝੜ ਭਾਣੈ ਰਾਹਾ ॥ ਭਾਣੈ ਹਰਿ ਗੁਣ ਗੁਰਮੁਖਿ ਗਾਵਾਹਾ ॥ ਭਾਣੈ ਭਰਮਿ ਭਵੈ ਬਹੁ ਜੂਨੀ ਸਭ ਕਿਛੁ ਤਿਸੈ ਰਜਾਈ ਜੀਉ ॥ ੨ ॥ ਨਾ ਕੋ ਮੂਰਖੁ ਨਾ ਕੋ ਸਿਆਣਾ ॥ ਵਰਤੈ ਸਭ ਕਿਛੁ ਤੇਰਾ ਭਾਣਾ ॥ ਅਗਮ ਅਗੋਚਰ ਬੇਅੰਤ ਅਥਾਹਾ ਤੇਰੀ ਕੀਮਤਿ ਕਹਣੁ ਨ ਜਾਈ ਜੀਉ ॥ ੩ ॥ ਖਾਕੁ ਸੰਤਨ ਕੀ ਦੇਹੁ ਪਿਆਰੇ ॥ ਆਇ ਪਇਆ ਹਰਿ ਤੇਰੈ ਦੁਆਰੈ ॥ ਦਰਸਨੁ ਪੇਖਤ ਮਨੁ ਆਘਾਵੈ ਨਾਨਕ ਮਿਲਣੁ ਸੁਭਾਈ ਜੀਉ ॥ ੪ ॥ ੭ ॥ ੧੪ ॥ ਮਾਝ ਮਹਲਾ ੫ ॥ ਦੁਖੁ ਤਦੇ ਜਾ ਵਿਸਰਿ ਜਾਵੈ ॥ ਭੁਖ ਵਿਆਪੈ ਬਹੁ ਬਿਧਿ ਧਾਵੈ ॥ ਸਿਮਰਤ ਨਾਮੁ ਸਦਾ ਸੁਹੇਲਾ ਜਿਸੁ ਦੇਵੈ ਦੀਨ ਦਇਆਲਾ ਜੀਉ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥