੯੮੦
ਨਾਨਕੁ ਸਦ ਕੁਰਬਾਨੁ ॥ ੨ ॥ ੭ ॥ ੮ ॥ ਨਟ ਮਹਲਾ ੫ ॥ ਹਉ ਵਾਰਿ ਵਾਰਿ ਜਾਉ ਗੁਰ ਗੋਪਾਲ ॥ ੧ ॥ ਰਹਾਉ ॥ ਮੋਹਿ ਨਿਰਗੁਨ ਤੁਮ ਪੂਰਨ ਦਾਤੇ ਦਿਨਾ ਨਾਥ ਦਇਆਲ ॥ ੧ ॥ ਊਠਤ ਬੈਠਤ ਸੋਵਤ ਜਾਗਤ ਜੀਅ ਪ੍ਰਾਨ ਧਨ ਮਾਲ ॥ ੨ ॥ ਦਰਸਨ ਪਿਆਸ ਬਹੁਤੁ ਮਨਿ ਮੇਰੈ ਨਾਨਕ ਦਰਸ ਨਿਹਾਲ ॥ ੩ ॥ ੮ ॥ ੯ ॥

ਨਟ ਪੜਤਾਲ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਕੋਊ ਹੈ ਮੇਰੋ ਸਾਜਨੁ ਮੀਤੁ ॥ ਹਰਿ ਨਾਮੁ ਸੁਨਾਵੈ ਨੀਤ ॥ ਬਿਨਸੈ ਦੁਖੁ ਬਿਪਰੀਤਿ ॥ ਸਭੁ ਅਰਪਉ ਮਨੁ ਤਨੁ ਚੀਤੁ ॥ ੧ ॥ ਰਹਾਉ ॥ ਕੋਈ ਵਿਰਲਾ ਆਪਨ ਕੀਤ ॥ ਸੰਗਿ ਚਰਨ ਕਮਲ ਮਨੁ ਸੀਤ ॥ ਕਰਿ ਕਿਰਪਾ ਹਰਿ ਜਸੁ ਦੀਤ ॥ ੧ ॥ ਹਰਿ ਭਜਿ ਜਨਮੁ ਪਦਾਰਥੁ ਜੀਤ ॥ ਕੋਟਿ ਪਤਿਤ ਹੋਹਿ ਪੁਨੀਤ ॥ ਨਾਨਕ ਦਾਸ ਬਲਿ ਬਲਿ ਕੀਤ ॥ ੨ ॥ ੧ ॥ ੧੦ ॥ ੧੯ ॥

ਨਟ ਅਸਟਪਦੀਆ ਮਹਲਾ ੪ ੴ ਸਤਿਗੁਰ ਪ੍ਰਸਾਦਿ ॥
ਰਾਮ ਮੇਰੇ ਮਨਿ ਤਨਿ ਨਾਮੁ ਅਧਾਰੇ ॥ ਖਿਨੁ ਪਲੁ ਰਹਿ ਨ ਸਕਉ ਬਿਨੁ ਸੇਵਾ ਮੈ ਗੁਰਮਤਿ ਨਾਮੁ ਸਮਾੑਰੇ ॥ ੧ ॥ ਰਹਾਉ ॥ ਹਰਿ ਹਰਿ ਹਰਿ ਹਰਿ ਹਰਿ ਮਨਿ ਧਿਆਵਹੁ ਮੈ ਹਰਿ ਹਰਿ ਨਾਮੁ ਪਿਆਰੇ ॥ ਦੀਨ ਦਇਆਲ ਭਏ ਪ੍ਰਭ ਠਾਕੁਰ ਗੁਰ ਕੈ ਸਬਦਿ ਸਵਾਰੇ ॥ ੧ ॥ ਮਧਸੂਦਨ ਜਗਜੀਵਨ ਮਾਧੋ ਮੇਰੇ ਠਾਕੁਰ ਅਗਮ ਅਪਾਰੇ ॥ ਇਕ ਬਿਨਉ ਬੇਨਤੀ ਕਰਉ ਗੁਰ ਆਗੈ ਮੈ ਸਾਧੂ ਚਰਨ ਪਖਾਰੇ ॥ ੨ ॥ ਸਹਸ ਨੇਤ੍ਰ ਨੇਤ੍ਰ ਹੈ ਪ੍ਰਭ ਕਉ ਪ੍ਰਭੁ ਏਕੋ ਪੁਰਖੁ ਨਿਰਾਰੇ ॥ ਸਹਸ ਮੂਰਤਿ ਏਕੋ ਪ੍ਰਭੁ ਠਾਕੁਰੁ ਪ੍ਰਭੁ ਏਕੋ ਗੁਰਮਤਿ ਤਾਰੇ ॥ ੩ ॥ ਗੁਰਮਤਿ ਨਾਮੁ ਦਮੋਦਰੁ ਪਾਇਆ ਹਰਿ ਹਰਿ ਨਾਮੁ ਉਰਿ ਧਾਰੇ ॥ ਹਰਿ ਹਰਿ ਕਥਾ ਬਨੀ ਅਤਿ ਮੀਠੀ ਜਿਉ ਗੂੰਗਾ ਗਟਕ ਸਮਾੑਰੇ ॥ ੪ ॥ ਰਸਨਾ ਸਾਦ ਚਖੈ ਭਾਇ ਦੂਜੈ ਅਤਿ ਫੀਕੇ ਲੋਭ ਬਿਕਾਰੇ ॥ ਜੋ ਗੁਰਮੁਖਿ ਸਾਦ ਚਖਹਿ ਰਾਮ ਨਾਮਾ ਸਭ ਅਨ ਰਸ ਸਾਦ ਬਿਸਾਰੇ ॥ ੫ ॥ ਗੁਰਮਤਿ ਰਾਮ ਨਾਮੁ ਧਨੁ ਪਾਇਆ ਸੁਣਿ ਕਹਤਿਆ ਪਾਪ ਨਿਵਾਰੇ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥