੯੮੧
ਧਰਮਰਾਇ ਜਮੁ ਨੇੜਿ ਨ ਆਵੈ ਮੇਰੇ ਠਾਕੁਰ ਕੇ ਜਨ ਪਿਆਰੇ ॥ ੬ ॥ ਸਾਸ ਸਾਸ ਸਾਸ ਹੈ ਜੇਤੇ ਮੈ ਗੁਰਮਤਿ ਨਾਮੁ ਸਮਾੑਰੇ ॥ ਸਾਸੁ ਸਾਸੁ ਜਾਇ ਨਾਮੈ ਬਿਨੁ ਸੋ ਬਿਰਥਾ ਸਾਸੁ ਬਿਕਾਰੇ ॥ ੭ ॥ ਕ੍ਰਿਪਾ ਕ੍ਰਿਪਾ ਕਰਿ ਦੀਨ ਪ੍ਰਭ ਸਰਨੀ ਮੋ ਕਉ ਹਰਿ ਜਨ ਮੇਲਿ ਪਿਆਰੇ ॥ ਨਾਨਕ ਦਾਸਨਿ ਦਾਸੁ ਕਹਤੁ ਹੈ ਹਮ ਦਾਸਨ ਕੇ ਪਨਿਹਾਰੇ ॥ ੮ ॥ ੧ ॥ ਨਟ ਮਹਲਾ ੪ ॥ ਰਾਮ ਹਮ ਪਾਥਰ ਨਿਰਗੁਨੀਆਰੇ ॥ ਕ੍ਰਿਪਾ ਕ੍ਰਿਪਾ ਕਰਿ ਗੁਰੂ ਮਿਲਾਏ ਹਮ ਪਾਹਨ ਸਬਦਿ ਗੁਰ ਤਾਰੇ ॥ ੧ ॥ ਰਹਾਉ ॥ ਸਤਿਗੁਰ ਨਾਮੁ ਦ੍ਰਿੜਾਏ ਅਤਿ ਮੀਠਾ ਮੈਲਾਗਰੁ ਮਲਗਾਰੇ ॥ ਨਾਮੈ ਸੁਰਤਿ ਵਜੀ ਹੈ ਦਹ ਦਿਸਿ ਹਰਿ ਮੁਸਕੀ ਮੁਸਕ ਗੰਧਾਰੇ ॥ ੧ ॥ ਤੇਰੀ ਨਿਰਗੁਣ ਕਥਾ ਕਥਾ ਹੈ ਮੀਠੀ ਗੁਰਿ ਨੀਕੇ ਬਚਨ ਸਮਾਰੇ ॥ ਗਾਵਤ ਗਾਵਤ ਹਰਿ ਗੁਨ ਗਾਏ ਗੁਨ ਗਾਵਤ ਗੁਰਿ ਨਿਸਤਾਰੇ ॥ ੨ ॥ ਬਿਬੇਕੁ ਗੁਰੂ ਗੁਰੂ ਸਮਦਰਸੀ ਤਿਸੁ ਮਿਲਿਐ ਸੰਕ ਉਤਾਰੇ ॥ ਸਤਿਗੁਰ ਮਿਲਿਐ ਪਰਮ ਪਦੁ ਪਾਇਆ ਹਉ ਸਤਿਗੁਰ ਕੈ ਬਲਿਹਾਰੇ ॥ ੩ ॥ ਪਾਖੰਡ ਪਾਖੰਡ ਕਰਿ ਕਰਿ ਭਰਮੇ ਲੋਭੁ ਪਾਖੰਡੁ ਜਗਿ ਬੁਰਿਆਰੇ ॥ ਹਲਤਿ ਪਲਤਿ ਦੁਖਦਾਈ ਹੋਵਹਿ ਜਮਕਾਲੁ ਖੜਾ ਸਿਰਿ ਮਾਰੇ ॥ ੪ ॥ ਉਗਵੈ ਦਿਨਸੁ ਆਲੁ ਜਾਲੁ ਸਮਾੑਲੈ ਬਿਖੁ ਮਾਇਆ ਕੇ ਬਿਸਥਾਰੇ ॥ ਆਈ ਰੈਨਿ ਭਇਆ ਸੁਪਨੰਤਰੁ ਬਿਖੁ ਸੁਪਨੈ ਭੀ ਦੁਖ ਸਾਰੇ ॥ ੫ ॥ ਕਲਰੁ ਖੇਤੁ ਲੈ ਕੂੜੁ ਜਮਾਇਆ ਸਭ ਕੂੜੈ ਕੇ ਖਲਵਾਰੇ ॥ ਸਾਕਤ ਨਰ ਸਭਿ ਭੂਖ ਭੁਖਾਨੇ ਦਰਿ ਠਾਢੇ ਜਮ ਜੰਦਾਰੇ ॥ ੬ ॥ ਮਨਮੁਖ ਕਰਜੁ ਚੜਿਆ ਬਿਖੁ ਭਾਰੀ ਉਤਰੈ ਸਬਦਿ ਵੀਚਾਰੇ ॥ ਜਿਤਨੇ ਕਰਜ ਕਰਜ ਕੇ ਮੰਗੀਏ ਕਰਿ ਸੇਵਕ ਪਗਿ ਲਗਿ ਵਾਰੇ ॥ ੭ ॥ ਜਗੰਨਾਥ ਸਭਿ ਜੰਤ੍ਰ ਉਪਾਏ ਨਕਿ ਖੀਨੀ ਸਭ ਨਥਹਾਰੇ ॥ ਨਾਨਕ ਪ੍ਰਭੁ ਖਿੰਚੈ ਤਿਵ ਚਲੀਐ ਜਿਉ ਭਾਵੈ ਰਾਮ ਪਿਆਰੇ ॥ ੮ ॥ ੨ ॥ ਨਟ ਮਹਲਾ ੪ ॥ ਰਾਮ ਹਰਿ ਅਮ੍ਰਿਤ ਸਰਿ ਨਾਵਾਰੇ ॥ ਸਤਿਗੁਰ ਗਿਆਨੁ ਮਜਨੁ ਹੈ ਨੀਕੋ ਮਿਲਿ ਕਲਮਲ ਪਾਪ ਉਤਾਰੇ ॥ ੧ ॥ ਰਹਾਉ ॥ ਸੰਗਤਿ ਕਾ ਗੁਨੁ ਬਹੁਤੁ ਅਧਿਕਾਈ ਪੜਿ ਸੂਆ ਗਨਕ ਉਧਾਰੇ ॥ ਪਰਸਨ ਪਰਸ ਭਏ ਕੁਬਿਜਾ ਕਉ ਲੈ ਬੈਕੁੰਠਿ ਸਿਧਾਰੇ ॥ ੧ ॥ ਅਜਾਮਲ ਪ੍ਰੀਤਿ ਪੁਤ੍ਰ ਪ੍ਰਤਿ ਕੀਨੀ ਨਾਰਾਇਣ ਬੋਲਾਰੋ ॥ ਮੇਰੇ ਠਾਕੁਰ ਕੈ ਮਨਿ ਭਾਇ ਭਾਵਨੀ ਜਮਕੰਕਰ ਮਾਰਿ ਬਿਦਾਰੇ ॥ ੨ ॥ ਮਾਨੁਖੁ ਕਥੈ ਕਥਿ ਲੋਕ ਸੁਨਾਵੈ ਜੋ ਬੋਲੈ ਸੋ ਨ ਬੀਚਾਰੇ ॥ ਸਤਸੰਗਤਿ ਮਿਲੈ ਤ ਦਿੜਤਾ ਆਵੈ ਹਰਿ ਨਾਮਿ ਨਿਸਤਾਰੇ ॥ ੩ ॥ ਜਬ ਲਗੁ ਜੀਉ ਪਿੰਡੁ ਹੈ ਸਾਬਤੁ ਤਬ ਲਗਿ ਕਿਛੁ ਨ ਸਮਾਰੇ ॥ ਜਬ ਘਰ ਮੰਦਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥