੯੮੨
ਆਗਿ ਲਗਾਨੀ ਕਢਿ ਕੂਪੁ ਕਢੈ ਪਨਿਹਾਰੇ ॥ ੪ ॥ ਸਾਕਤ ਸਿਉ ਮਨ ਮੇਲੁ ਨ ਕਰੀਅਹੁ ਜਿਨਿ ਹਰਿ ਹਰਿ ਨਾਮੁ ਬਿਸਾਰੇ ॥ ਸਾਕਤ ਬਚਨ ਬਿਛੂਆ ਜਿਉ ਡਸੀਐ ਤਜਿ ਸਾਕਤ ਪਰੈ ਪਰਾਰੇ ॥ ੫ ॥ ਲਗਿ ਲਗਿ ਪ੍ਰੀਤਿ ਬਹੁ ਪ੍ਰੀਤਿ ਲਗਾਈ ਲਗਿ ਸਾਧੂ ਸੰਗਿ ਸਵਾਰੇ ॥ ਗੁਰ ਕੇ ਬਚਨ ਸਤਿ ਸਤਿ ਕਰਿ ਮਾਨੇ ਮੇਰੇ ਠਾਕੁਰ ਬਹੁਤੁ ਪਿਆਰੇ ॥ ੬ ॥ ਪੂਰਬਿ ਜਨਮਿ ਪਰਚੂਨ ਕਮਾਏ ਹਰਿ ਹਰਿ ਹਰਿ ਨਾਮ ਪਿਆਰੇ ॥ ਗੁਰ ਪ੍ਰਸਾਦਿ ਅੰਮ੍ਰਿਤ ਰਸੁ ਪਾਇਆ ਰਸੁ ਗਾਵੈ ਰਸੁ ਵੀਚਾਰੇ ॥ ੭ ॥ ਹਰਿ ਹਰਿ ਰੂਪ ਰੰਗ ਸਭਿ ਤੇਰੇ ਮੇਰੇ ਲਾਲਨ ਲਾਲ ਗੁਲਾਰੇ ॥ ਜੈਸਾ ਰੰਗੁ ਦੇਹਿ ਸੋ ਹੋਵੈ ਕਿਆ ਨਾਨਕ ਜੰਤ ਵਿਚਾਰੇ ॥ ੮ ॥ ੩ ॥ ਨਟ ਮਹਲਾ ੪ ॥ ਰਾਮ ਗੁਰ ਸਰਨਿ ਪ੍ਰਭੂ ਰਖਵਾਰੇ ॥ ਜਿਉ ਕੁੰਚਹੁ ਤਦੂਐ ਪਕਰਿ ਚਲਾਇਓ ਕਰਿ ਊਪਰੁ ਕਢਿ ਨਿਸਤਾਰੇ ॥ ੧ ॥ ਰਹਾਉ ॥ ਪ੍ਰਭ ਕੇ ਸੇਵਕ ਬਹੁਤੁ ਅਤਿ ਨੀਕੇ ਮਨਿ ਸਰਧਾ ਕਰਿ ਹਰਿ ਧਾਰੇ ॥ ਮੇਰੇ ਪ੍ਰਭਿ ਸਰਧਾ ਭਗਤਿ ਮਨਿ ਭਾਵੈ ਜਨ ਕੀ ਪੈਜ ਸਵਾਰੇ ॥ ੧ ॥ ਹਰਿ ਹਰਿ ਸੇਵਕੁ ਸੇਵਾ ਲਾਗੈ ਸਭੁ ਦੇਖੈ ਬ੍ਰਹਮ ਪਸਾਰੇ ॥ ਏਕੁ ਪੁਰਖੁ ਇਕੁ ਨਦਰੀ ਆਵੈ ਸਭ ਏਕਾ ਨਦਰਿ ਨਿਹਾਰੇ ॥ ੨ ॥ ਹਰਿ ਪ੍ਰਭੁ ਠਾਕੁਰੁ ਰਵਿਆ ਸਭ ਠਾਈ ਸਭੁ ਚੇਰੀ ਜਗਤੁ ਸਮਾਰੇ ॥ ਆਪਿ ਦਇਆਲੁ ਦਇਆ ਦਾਨੁ ਦੇਵੈ ਵਿਚਿ ਪਾਥਰ ਕੀਰੇ ਕਾਰੇ ॥ ੩ ॥ ਅੰਤਰਿ ਵਾਸੁ ਬਹੁਤੁ ਮੁਸਕਾਈ ਭਰਮਿ ਭੂਲਾ ਮਿਰਗੁ ਸਿੰਙ੍ਹਾਰੇ ॥ ਬਨੁ ਬਨੁ ਢੂਢਿ ਢੂਢਿ ਫਿਰਿ ਥਾਕੀ ਗੁਰਿ ਪੂਰੈ ਘਰਿ ਨਿਸਤਾਰੇ ॥ ੪ ॥ ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ ॥ ਗੁਰੁ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ ॥ ੫ ॥ ਸਭੁ ਹੈ ਬ੍ਰਹਮੁ ਬ੍ਰਹਮੁ ਹੈ ਪਸਰਿਆ ਮਨਿ ਬੀਜਿਆ ਖਾਵਾਰੇ ॥ ਜਿਉ ਜਨ ਚੰਦ੍ਰਹਾਂਸੁ ਦੁਖਿਆ ਧ੍ਰਿਸਟਬੁਧੀ ਅਪੁਨਾ ਘਰੁ ਲੂਕੀ ਜਾਰੇ ॥ ੬ ॥ ਪ੍ਰਭ ਕਉ ਜਨੁ ਅੰਤਰਿ ਰਿਦ ਲੋਚੈ ਪ੍ਰਭ ਜਨ ਕੇ ਸਾਸ ਨਿਹਾਰੇ ॥ ਕ੍ਰਿਪਾ ਕ੍ਰਿਪਾ ਕਰਿ ਭਗਤਿ ਦ੍ਰਿੜਾਏ ਜਨ ਪੀਛੈ ਜਗੁ ਨਿਸਤਾਰੇ ॥ ੭ ॥ ਆਪਨ ਆਪਿ ਆਪਿ ਠਾਕੁਰੁ ਪ੍ਰਭੁ ਆਪੇ ਸ੍ਰਿਸਟਿ ਸਵਾਰੇ ॥ ਜਨ ਨਾਨਕ ਆਪੇ ਆਪਿ ਸਭੁ ਵਰਤੈ ਕਰਿ ਕ੍ਰਿਪਾ ਆਪਿ ਨਿਸਤਾਰੇ ॥ ੮ ॥ ੪ ॥ ਨਟ ਮਹਲਾ ੪ ॥ ਰਾਮ ਕਰਿ ਕਿਰਪਾ ਲੇਹੁ ਉਬਾਰੇ ॥ ਜਿਉ ਪਕਰਿ ਦ੍ਰੋਪਤੀ ਦੁਸਟਾਂ ਆਨੀ ਹਰਿ ਹਰਿ ਲਾਜ ਨਿਵਾਰੇ ॥ ੧ ॥ ਰਹਾਉ ॥ ਕਰਿ ਕਿਰਪਾ ਜਾਚਿਕ ਜਨ ਤੇਰੇ ਇਕੁ ਮਾਗਉ ਦਾਨੁ ਪਿਆਰੇ ॥ ਸਤਿਗੁਰ ਕੀ ਨਿਤ ਸਰਧਾ ਲਾਗੀ ਮੋ ਕਉ ਹਰਿ ਗੁਰੁ ਮੇਲਿ ਸਵਾਰੇ ॥ ੧ ॥ ਸਾਕਤ ਕਰਮ ਪਾਣੀ ਜਿਉ ਮਥੀਐ ਨਿਤ ਪਾਣੀ ਝੋਲ ਝੁਲਾਰੇ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਕਢਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥