੯੮੩
ਮਾਖਨ ਕੇ ਗਟਕਾਰੇ ॥ ੨ ॥ ਨਿਤ ਨਿਤ ਕਾਇਆ ਮਜਨੁ ਕੀਆ ਨਿਤ ਮਲਿ ਮਲਿ ਦੇਹ ਸਵਾਰੇ ॥ ਮੇਰੇ ਸਤਿਗੁਰ ਕੇ ਮਨਿ ਬਚਨ ਨ ਭਾਏ ਸਭ ਫੋਕਟ ਚਾਰ ਸੀਗਾਰੇ ॥ ੩ ॥ ਮਟਕਿ ਮਟਕਿ ਚਲੁ ਸਖੀ ਸਹੇਲੀ ਮੇਰੇ ਠਾਕੁਰ ਕੇ ਗੁਨ ਸਾਰੇ ॥ ਗੁਰਮੁਖਿ ਸੇਵਾ ਮੇਰੇ ਪ੍ਰਭ ਭਾਈ ਮੈ ਸਤਿਗੁਰ ਅਲਖੁ ਲਖਾਰੇ ॥ ੪ ॥ ਨਾਰੀ ਪੁਰਖੁ ਪੁਰਖੁ ਸਭ ਨਾਰੀ ਸਭ ਏਕੋ ਪੁਰਖੁ ਮੁਰਾਰੇ ॥ ਸੰਤ ਜਨਾ ਕੀ ਰੇਨੁ ਮਨਿ ਭਾਈ ਮਿਲਿ ਹਰਿ ਜਨ ਹਰਿ ਨਿਸਤਾਰੇ ॥ ੫ ॥ ਗ੍ਰਾਮ ਗ੍ਰਾਮ ਨਗਰ ਸਭ ਫਿਰਿਆ ਰਿਦ ਅੰਤਰਿ ਹਰਿ ਜਨ ਭਾਰੇ ॥ ਸਰਧਾ ਸਰਧਾ ਉਪਾਇ ਮਿਲਾਏ ਮੋ ਕਉ ਹਰਿ ਗੁਰ ਗੁਰਿ ਨਿਸਤਾਰੇ ॥ ੬ ॥ ਪਵਨ ਸੂਤੁ ਸਭੁ ਨੀਕਾ ਕਰਿਆ ਸਤਿਗੁਰਿ ਸਬਦੁ ਵੀਚਾਰੇ ॥ ਨਿਜ ਘਰਿ ਜਾਇ ਅੰਮ੍ਰਿਤ ਰਸੁ ਪੀਆ ਬਿਨੁ ਨੈਨਾ ਜਗਤੁ ਨਿਹਾਰੇ ॥ ੭ ॥ ਤਉ ਗੁਨ ਈਸ ਬਰਨਿ ਨਹੀ ਸਾਕਉ ਤੁਮ ਮੰਦਰ ਹਮ ਨਿਕ ਕੀਰੇ ॥ ਨਾਨਕ ਕ੍ਰਿਪਾ ਕਰਹੁ ਗੁਰ ਮੇਲਹੁ ਮੈ ਰਾਮੁ ਜਪਤ ਮਨੁ ਧੀਰੇ ॥ ੮ ॥ ੫ ॥ ਨਟ ਮਹਲਾ ੪ ॥ ਮੇਰੇ ਮਨ ਭਜੁ ਠਾਕੁਰ ਅਗਮ ਅਪਾਰੇ ॥ ਹਮ ਪਾਪੀ ਬਹੁ ਨਿਰਗੁਣੀਆਰੇ ਕਰਿ ਕਿਰਪਾ ਗੁਰਿ ਨਿਸਤਾਰੇ ॥ ੧ ॥ ਰਹਾਉ ॥ ਸਾਧੂ ਪੁਰਖ ਸਾਧ ਜਨ ਪਾਏ ਇਕ ਬਿਨਉ ਕਰਉ ਗੁਰ ਪਿਆਰੇ ॥ ਰਾਮ ਨਾਮੁ ਧਨੁ ਪੂਜੀ ਦੇਵਹੁ ਸਭੁ ਤਿਸਨਾ ਭੂਖ ਨਿਵਾਰੇ ॥ ੧ ॥ ਪਚੈ ਪਤੰਗੁ ਮ੍ਰਿਗ ਭ੍ਰਿੰਗ ਕੁੰਚਰ ਮੀਨ ਇਕ ਇੰਦ੍ਰੀ ਪਕਰਿ ਸਘਾਰੇ ॥ ਪੰਚ ਭੂਤ ਸਬਲ ਹੈ ਦੇਹੀ ਗੁਰੁ ਸਤਿਗੁਰੁ ਪਾਪ ਨਿਵਾਰੇ ॥ ੨ ॥ ਸਾਸਤ੍ਰ ਬੇਦ ਸੋਧਿ ਸੋਧਿ ਦੇਖੇ ਮੁਨਿ ਨਾਰਦ ਬਚਨ ਪੁਕਾਰੇ ॥ ਰਾਮ ਨਾਮੁ ਪੜਹੁ ਗਤਿ ਪਾਵਹੁ ਸਤਸੰਗਤਿ ਗੁਰਿ ਨਿਸਤਾਰੇ ॥ ੩ ॥ ਪ੍ਰੀਤਮ ਪ੍ਰੀਤਿ ਲਗੀ ਪ੍ਰਭ ਕੇਰੀ ਜਿਵ ਸੂਰਜੁ ਕਮਲੁ ਨਿਹਾਰੇ ॥ ਮੇਰ ਸੁਮੇਰ ਮੋਰੁ ਬਹੁ ਨਾਚੈ ਜਬ ਉਨਵੈ ਘਨ ਘਨਹਾਰੇ ॥ ੪ ॥ ਸਾਕਤ ਕਉ ਅੰਮ੍ਰਿਤ ਬਹੁ ਸਿੰਚਹੁ ਸਭ ਡਾਲ ਫੂਲ ਬਿਸੁਕਾਰੇ ॥ ਜਿਉ ਜਿਉ ਨਿਵਹਿ ਸਾਕਤ ਨਰ ਸੇਤੀ ਛੇੜਿ ਛੇੜਿ ਕਢੈ ਬਿਖੁ ਖਾਰੇ ॥ ੫ ॥ ਸੰਤਨ ਸੰਤ ਸਾਧ ਮਿਲਿ ਰਹੀਐ ਗੁਣ ਬੋਲਹਿ ਪਰਉਪਕਾਰੇ ॥ ਸੰਤੈ ਸੰਤੁ ਮਿਲੈ ਮਨੁ ਬਿਗਸੈ ਜਿਉ ਜਲ ਮਿਲਿ ਕਮਲ ਸਵਾਰੇ ॥ ੬ ॥ ਲੋਭ ਲਹਰਿ ਸਭੁ ਸੁਆਨੁ ਹਲਕੁ ਹੈ ਹਲਕਿਓ ਸਭਹਿ ਬਿਗਾਰੇ ॥ ਮੇਰੇ ਠਾਕੁਰ ਕੈ ਦੀਬਾਨਿ ਖਬਰਿ ਹੋੁਈ ਗੁਰਿ ਗਿਆਨੁ ਖੜਗੁ ਲੈ ਮਾਰੇ ॥ ੭ ॥ ਰਾਖੁ ਰਾਖੁ ਰਾਖੁ ਪ੍ਰਭ ਮੇਰੇ ਮੈ ਰਾਖਹੁ ਕਿਰਪਾ ਧਾਰੇ ॥ ਨਾਨਕ ਮੈ ਧਰ ਅਵਰ ਨ ਕਾਈ ਮੈ ਸਤਿਗੁਰੁ ਗੁਰੁ ਨਿਸਤਾਰੇ ॥ ੮ ॥ ੬ ॥ ਛਕਾ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥