੯੮੪
ਰਾਗੁ ਮਾਲੀ ਗਉੜਾ ਮਹਲਾ ੪ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਅਨਿਕ ਜਤਨ ਕਰਿ ਰਹੇ ਹਰਿ ਅੰਤੁ ਨਾਹੀ ਪਾਇਆ ॥ ਹਰਿ ਅਗਮ ਅਗਮ ਅਗਾਧਿ ਬੋਧਿ ਆਦੇਸੁ ਹਰਿ ਪ੍ਰਭ ਰਾਇਆ ॥ ੧ ॥ ਰਹਾਉ ॥ ਕਾਮੁ ਕ੍ਰੋਧ ਲੋਭੁ ਮੋਹੁ ਨਿਤ ਝਗਰਤੇ ਝਗਰਾਇਆ ॥ ਹਮ ਰਾਖੁ ਰਾਖੁ ਦੀਨ ਤੇਰੇ ਹਰਿ ਸਰਨਿ ਹਰਿ ਪ੍ਰਭ ਆਇਆ ॥ ੧ ॥ ਸਰਣਾਗਤੀ ਪ੍ਰਭ ਪਾਲਤੇ ਹਰਿ ਭਗਤਿ ਵਛਲੁ ਨਾਇਆ ॥ ਪ੍ਰਹਿਲਾਦੁ ਜਨ ਹਰਨਾਖਿ ਪਕਰਿਆ ਹਰਿ ਰਾਖਿ ਲੀਓ ਤਰਾਇਆ ॥ ੨ ॥ ਹਰਿ ਚੇਤਿ ਰੇ ਮਨ ਮਹਲੁ ਪਾਵਣ ਸਭ ਦੂਖ ਭੰਜਨੁ ਰਾਇਆ ॥ ਭਉ ਜਨਮ ਮਰਨ ਨਿਵਾਰਿ ਠਾਕੁਰ ਹਰਿ ਗੁਰਮਤੀ ਪ੍ਰਭੁ ਪਾਇਆ ॥ ੩ ॥ ਹਰਿ ਪਤਿਤ ਪਾਵਨ ਨਾਮੁ ਸੁਆਮੀ ਭਉ ਭਗਤ ਭੰਜਨੁ ਗਾਇਆ ॥ ਹਰਿ ਹਾਰੁ ਹਰਿ ਉਰਿ ਧਾਰਿਓ ਜਨ ਨਾਨਕ ਨਾਮਿ ਸਮਾਇਆ ॥ ੪ ॥ ੧ ॥ ਮਾਲੀ ਗਉੜਾ ਮਹਲਾ ੪ ॥ ਜਪਿ ਮਨ ਰਾਮ ਨਾਮੁ ਸੁਖਦਾਤਾ ॥ ਸਤਸੰਗਤਿ ਮਿਲਿ ਹਰਿ ਸਾਦੁ ਆਇਆ ਗੁਰਮੁਖਿ ਬ੍ਰਹਮੁ ਪਛਾਤਾ ॥ ੧ ॥ ਰਹਾਉ ॥ ਵਡਭਾਗੀ ਗੁਰ ਦਰਸਨੁ ਪਾਇਆ ਗੁਰਿ ਮਿਲਿਐ ਹਰਿ ਪ੍ਰਭੁ ਜਾਤਾ ॥ ਦੁਰਮਤਿ ਮੈਲੁ ਗਈ ਸਭ ਨੀਕਰਿ ਹਰਿ ਅੰਮ੍ਰਿਤਿ ਹਰਿ ਸਰਿ ਨਾਤਾ ॥ ੧ ॥ ਧਨੁ ਧਨੁ ਸਾਧ ਜਿਨੀੑ ਹਰਿ ਪ੍ਰਭੁ ਪਾਇਆ ਤਿਨੑ ਪੂਛਉ ਹਰਿ ਕੀ ਬਾਤਾ ॥ ਪਾਇ ਲਗਉ ਨਿਤ ਕਰਉ ਜੁਦਰੀਆ ਹਰਿ ਮੇਲਹੁ ਕਰਮਿ ਬਿਧਾਤਾ ॥ ੨ ॥ ਲਿਲਾਟ ਲਿਖੇ ਪਾਇਆ ਗੁਰੁ ਸਾਧੂ ਗੁਰ ਬਚਨੀ ਮਨੁ ਤਨੁ ਰਾਤਾ ॥ ਹਰਿ ਪ੍ਰਭ ਆਇ ਮਿਲੇ ਸੁਖੁ ਪਾਇਆ ਸਭ ਕਿਲਵਿਖ ਪਾਪ ਗਵਾਤਾ ॥ ੩ ॥ ਰਾਮ ਰਸਾਇਣੁ ਜਿਨੑ ਗੁਰਮਤਿ ਪਾਇਆ ਤਿਨੑ ਕੀ ਊਤਮ ਬਾਤਾ ॥ ਤਿਨ ਕੀ ਪੰਕ ਪਾਈਐ ਵਡਭਾਗੀ ਜਨ ਨਾਨਕੁ ਚਰਨਿ ਪਰਾਤਾ ॥ ੪ ॥ ੨ ॥ ਮਾਲੀ ਗਉੜਾ ਮਹਲਾ ੪ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥