੯੮੫
ਸਭਿ ਸਿਧ ਸਾਧਿਕ ਮੁਨਿ ਜਨਾ ਮਨਿ ਭਾਵਨੀ ਹਰਿ ਧਿਆਇਓ ॥ ਅਪਰੰਪਰੋ ਪਾਰਬ੍ਰਹਮੁ ਸੁਆਮੀ ਹਰਿ ਅਲਖੁ ਗੁਰੂ ਲਖਾਇਓ ॥ ੧ ॥ ਰਹਾਉ ॥ ਹਮ ਨੀਚ ਮਧਿਮ ਕਰਮ ਕੀਏ ਨਹੀ ਚੇਤਿਓ ਹਰਿ ਰਾਇਓ ॥ ਹਰਿ ਆਨ ਮੇਲਿਓ ਸਤਿਗੁਰੂ ਖਿਨੁ ਬੰਧ ਮੁਕਤਿ ਕਰਾਇਓ ॥ ੧ ॥ ਪ੍ਰਭਿ ਮਸਤਕੇ ਧੁਰਿ ਲੀਖਿਆ ਗੁਰਮਤੀ ਹਰਿ ਲਿਵ ਲਾਇਓ ॥ ਪੰਚ ਸਬਦ ਦਰਗਹ ਬਾਜਿਆ ਹਰਿ ਮਿਲਿਓ ਮੰਗਲੁ ਗਾਇਓ ॥ ੨ ॥ ਪਤਿਤ ਪਾਵਨੁ ਨਾਮੁ ਨਰਹਰਿ ਮੰਦਭਾਗੀਆਂ ਨਹੀ ਭਾਇਓ ॥ ਤੇ ਗਰਭ ਜੋਨੀ ਗਾਲੀਅਹਿ ਜਿਉ ਲੋਨੁ ਜਲਹਿ ਗਲਾਇਓ ॥ ੩ ॥ ਮਤਿ ਦੇਹਿ ਹਰਿ ਪ੍ਰਭ ਅਗਮ ਠਾਕੁਰ ਗੁਰ ਚਰਨ ਮਨੁ ਮੈ ਲਾਇਓ ॥ ਹਰਿ ਰਾਮ ਨਾਮੈ ਰਹਉ ਲਾਗੋ ਜਨ ਨਾਨਕ ਨਾਮਿ ਸਮਾਇਓ ॥ ੪ ॥ ੩ ॥ ਮਾਲੀ ਗਉੜਾ ਮਹਲਾ ੪ ॥ ਮੇਰਾ ਮਨੁ ਰਾਮ ਨਾਮਿ ਰਸਿ ਲਾਗਾ ॥ ਕਮਲ ਪ੍ਰਗਾਸੁ ਭਇਆ ਗੁਰੁ ਪਾਇਆ ਹਰਿ ਜਪਿਓ ਭ੍ਰਮੁ ਭਉ ਭਾਗਾ ॥ ੧ ॥ ਰਹਾਉ ॥ ਭੈ ਭਾਇ ਭਗਤਿ ਲਾਗੋ ਮੇਰਾ ਹੀਅਰਾ ਮਨੁ ਸੋਇਓ ਗੁਰਮਤਿ ਜਾਗਾ ॥ ਕਿਲਬਿਖ ਖਿਨ ਭਏ ਸਾਂਤਿ ਆਈ ਹਰਿ ਉਰ ਧਾਰਿਓ ਵਡਭਾਗਾ ॥ ੧ ॥ ਮਨਮੁਖੁ ਰੰਗੁ ਕਸੁੰਭੁ ਹੈ ਕਚੂਆ ਜਿਉ ਕੁਸਮ ਚਾਰਿ ਦਿਨ ਚਾਗਾ ॥ ਖਿਨ ਮਹਿ ਬਿਨਸਿ ਜਾਇ ਪਰਤਾਪੈ ਡੰਡੁ ਧਰਮਰਾਇ ਕਾ ਲਾਗਾ ॥ ੨ ॥ ਸਤਸੰਗਤਿ ਪ੍ਰੀਤਿ ਸਾਧ ਅਤਿ ਗੂੜੀ ਜਿਉ ਰੰਗੁ ਮਜੀਠ ਬਹੁ ਲਾਗਾ ॥ ਕਾਇਆ ਕਾਪਰੁ ਚੀਰ ਬਹੁ ਫਾਰੇ ਹਰਿ ਰੰਗੁ ਨ ਲਹੈ ਸਭਾਗਾ ॥ ੩ ॥ ਹਰਿ ਚਾਰ੍ਹਿਓ ਰੰਗੁ ਮਿਲੈ ਗੁਰੁ ਸੋਭਾ ਹਰਿ ਰੰਗਿ ਚਲੂਲੈ ਰਾਂਗਾ ॥ ਜਨ ਨਾਨਕੁ ਤਿਨ ਕੇ ਚਰਨ ਪਖਾਰੈ ਜੋ ਹਰਿ ਚਰਨੀ ਜਨੁ ਲਾਗਾ ॥ ੪ ॥ ੪ ॥ ਮਾਲੀ ਗਉੜਾ ਮਹਲਾ ੪ ॥ ਮੇਰੇ ਮਨ ਭਜੁ ਹਰਿ ਹਰਿ ਨਾਮੁ ਗੁਪਾਲਾ ॥ ਮੇਰਾ ਮਨੁ ਤਨੁ ਲੀਨੁ ਭਇਆ ਰਾਮ ਨਾਮੈ ਮਤਿ ਗੁਰਮਤਿ ਰਾਮ ਰਸਾਲਾ ॥ ੧ ॥ ਰਹਾਉ ॥ ਗੁਰਮਤਿ ਨਾਮੁ ਧਿਆਈਐ ਹਰਿ ਹਰਿ ਮਨਿ ਜਪੀਐ ਹਰਿ ਜਪਮਾਲਾ ॥ ਜਿਨੑ ਕੈ ਮਸਤਕਿ ਲੀਖਿਆ ਹਰਿ ਮਿਲਿਆ ਹਰਿ ਬਨਮਾਲਾ ॥ ੧ ॥ ਜਿਨੑ ਹਰਿ ਨਾਮੁ ਧਿਆਇਆ ਤਿਨੑ ਚੂਕੇ ਸਰਬ ਜੰਜਾਲਾ ॥ ਤਿਨੑ ਜਮੁ ਨੇੜਿ ਨ ਆਵਈ ਗੁਰਿ ਰਾਖੇ ਹਰਿ ਰਖਵਾਲਾ ॥ ੨ ॥ ਹਮ ਬਾਰਿਕ ਕਿਛੂ ਨ ਜਾਣਹੂ ਹਰਿ ਮਾਤ ਪਿਤਾ ਪ੍ਰਤਿਪਾਲਾ ॥ ਕਰੁ ਮਾਇਆ ਅਗਨਿ ਨਿਤ ਮੇਲਤੇ ਗੁਰਿ ਰਾਖੇ ਦੀਨ ਦਇਆਲਾ ॥ ੩ ॥ ਬਹੁ ਮੈਲੇ ਨਿਰਮਲ ਹੋਇਆ ਸਭ ਕਿਲਬਿਖ ਹਰਿ ਜਸਿ ਜਾਲਾ ॥ ਮਨਿ ਅਨਦੁ ਭਇਆ ਗੁਰੁ ਪਾਇਆ ਜਨ ਨਾਨਕ ਸਬਦਿ ਨਿਹਾਲਾ ॥ ੪ ॥ ੫ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥