੯੮੬
ਮਾਲੀ ਗਉੜਾ ਮਹਲਾ ੪ ॥ ਮੇਰੇ ਮਨ ਹਰਿ ਭਜੁ ਸਭ ਕਿਲਬਿਖ ਕਾਟ ॥ ਹਰਿ ਹਰਿ ਉਰ ਧਾਰਿਓ ਗੁਰਿ ਪੂਰੈ ਮੇਰਾ ਸੀਸੁ ਕੀਜੈ ਗੁਰ ਵਾਟ ॥ ੧ ॥ ਰਹਾਉ ॥ ਮੇਰੇ ਹਰਿ ਪ੍ਰਭ ਕੀ ਮੈ ਬਾਤ ਸੁਨਾਵੈ ਤਿਸੁ ਮਨੁ ਦੇਵਉ ਕਟਿ ਕਾਟ ॥ ਹਰਿ ਸਾਜਨੁ ਮੇਲਿਓ ਗੁਰਿ ਪੂਰੈ ਗੁਰ ਬਚਨਿ ਬਿਕਾਨੋ ਹਟਿ ਹਾਟ ॥ ੧ ॥ ਮਕਰ ਪ੍ਰਾਗਿ ਦਾਨੁ ਬਹੁ ਕੀਆ ਸਰੀਰੁ ਦੀਓ ਅਧ ਕਾਟਿ ॥ ਬਿਨੁ ਹਰਿ ਨਾਮ ਕੋ ਮੁਕਤਿ ਨ ਪਾਵੈ ਬਹੁ ਕੰਚਨੁ ਦੀਜੈ ਕਟਿ ਕਾਟ ॥ ੨ ॥ ਹਰਿ ਕੀਰਤਿ ਗੁਰਮਤਿ ਜਸੁ ਗਾਇਓ ਮਨਿ ਉਘਰੇ ਕਪਟ ਕਪਾਟ ॥ ਤ੍ਰਿਕੁਟੀ ਫੋਰਿ ਭਰਮੁ ਭਉ ਭਾਗਾ ਲਜ ਭਾਨੀ ਮਟੁਕੀ ਮਾਟ ॥ ੩ ॥ ਕਲਜੁਗਿ ਗੁਰੁ ਪੂਰਾ ਤਿਨ ਪਾਇਆ ਜਿਨ ਧੁਰਿ ਮਸਤਕਿ ਲਿਖੇ ਲਿਲਾਟ ॥ ਜਨ ਨਾਨਕ ਰਸੁ ਅੰਮ੍ਰਿਤੁ ਪੀਆ ਸਭ ਲਾਥੀ ਭੂਖ ਤਿਖਾਟ ॥ ੪ ॥ ੬ ॥ ਛਕਾ ੧ ॥

ਮਾਲੀ ਗਉੜਾ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਰੇ ਮਨ ਟਹਲ ਹਰਿ ਸੁਖ ਸਾਰ ॥ ਅਵਰ ਟਹਲਾ ਝੂਠੀਆ ਨਿਤ ਕਰੈ ਜਮੁ ਸਿਰਿ ਮਾਰ ॥ ੧ ॥ ਰਹਾਉ ॥ ਜਿਨਾ ਮਸਤਕਿ ਲੀਖਿਆ ਤੇ ਮਿਲੇ ਸੰਗਾਰ ॥ ਸੰਸਾਰੁ ਭਉਜਲੁ ਤਾਰਿਆ ਹਰਿ ਸੰਤ ਪੁਰਖ ਅਪਾਰ ॥ ੧ ॥ ਨਿਤ ਚਰਨ ਸੇਵਹੁ ਸਾਧ ਕੇ ਤਜਿ ਲੋਭ ਮੋਹ ਬਿਕਾਰ ॥ ਸਭ ਤਜਹੁ ਦੂਜੀ ਆਸੜੀ ਰਖੁ ਆਸ ਇਕ ਨਿਰੰਕਾਰ ॥ ੨ ॥ ਇਕਿ ਭਰਮਿ ਭੂਲੇ ਸਾਕਤਾ ਬਿਨੁ ਗੁਰ ਅੰਧ ਅੰਧਾਰ ॥ ਧੁਰਿ ਹੋਵਨਾ ਸੁ ਹੋਇਆ ਕੋ ਨ ਮੇਟਣਹਾਰ ॥ ੩ ॥ ਅਗਮ ਰੂਪੁ ਗੋਬਿੰਦ ਕਾ ਅਨਿਕ ਨਾਮ ਅਪਾਰ ॥ ਧਨੁ ਧੰਨੁ ਤੇ ਜਨ ਨਾਨਕਾ ਜਿਨ ਹਰਿ ਨਾਮਾ ਉਰਿ ਧਾਰ ॥ ੪ ॥ ੧ ॥ ਮਾਲੀ ਗਉੜਾ ਮਹਲਾ ੫ ॥ ਰਾਮ ਨਾਮ ਕਉ ਨਮਸਕਾਰ ॥ ਜਾਸੁ ਜਪਤ ਹੋਵਤ ਉਧਾਰ ॥ ੧ ॥ ਰਹਾਉ ॥ ਜਾ ਕੈ ਸਿਮਰਨਿ ਮਿਟਹਿ ਧੰਧ ॥ ਜਾ ਕੈ ਸਿਮਰਨਿ ਛੁਟਹਿ ਬੰਧ ॥ ਜਾ ਕੈ ਸਿਮਰਨਿ ਮੂਰਖ ਚਤੁਰ ॥ ਜਾ ਕੈ ਸਿਮਰਨਿ ਕੁਲਹ ਉਧਰ ॥ ੧ ॥ ਜਾ ਕੈ ਸਿਮਰਨਿ ਭਉ ਦੁਖ ਹਰੈ ॥ ਜਾ ਕੈ ਸਿਮਰਨਿ ਅਪਦਾ ਟਰੈ ॥ ਜਾ ਕੈ ਸਿਮਰਨਿ ਮੁਚਤ ਪਾਪ ॥ ਜਾ ਕੈ ਸਿਮਰਨਿ ਨਹੀ ਸੰਤਾਪ ॥ ੨ ॥ ਜਾ ਕੈ ਸਿਮਰਨਿ ਰਿਦ ਬਿਗਾਸ ॥ ਜਾ ਕੈ ਸਿਮਰਨਿ ਕਵਲਾ ਦਾਸਿ ॥ ਜਾ ਕੈ ਸਿਮਰਨਿ ਨਿਧਿ ਨਿਧਾਨ ॥ ਜਾ ਕੈ ਸਿਮਰਨਿ ਤਰੇ ਨਿਦਾਨ ॥ ੩ ॥ ਪਤਿਤ ਪਾਵਨੁ ਨਾਮੁ ਹਰੀ ॥ ਕੋਟਿ ਭਗਤ ਉਧਾਰੁ ਕਰੀ ॥ ਹਰਿ ਦਾਸ ਦਾਸਾ ਦੀਨੁ ਸਰਨ ॥ ਨਾਨਕ ਮਾਥਾ ਸੰਤ ਚਰਨ ॥ ੪ ॥ ੨ ॥ ਮਾਲੀ ਗਉੜਾ ਮਹਲਾ ੫ ॥ ਐਸੋ ਸਹਾਈ ਹਰਿ ਕੋ ਨਾਮ ॥ ਸਾਧਸੰਗਤਿ ਭਜੁ ਪੂਰਨ ਕਾਮ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥