੯੮੭
॥ ਰਹਾਉ ॥ ਬੂਡਤ ਕਉ ਜੈਸੇ ਬੇੜੀ ਮਿਲਤ ॥ ਬੂਡਤ ਦੀਪਕ ਮਿਲਤ ਤਿਲਤ ॥ ਜਲਤ ਅਗਨੀ ਮਿਲਤ ਨੀਰ ॥ ਜੈਸੇ ਬਾਰਿਕ ਮੁਖਹਿ ਖੀਰ ॥ ੧ ॥ ਜੈਸੇ ਰਣ ਮਹਿ ਸਖਾ ਭ੍ਰਾਤ ॥ ਜੈਸੇ ਭੂਖੇ ਭੋਜਨ ਮਾਤ ॥ ਜੈਸੇ ਕਿਰਖਹਿ ਬਰਸ ਮੇਘ ॥ ਜੈਸੇ ਪਾਲਨ ਸਰਨਿ ਸੇਂਘ ॥ ੨ ॥ ਗਰੁੜ ਮੁਖਿ ਨਹੀ ਸਰਪ ਤ੍ਰਾਸ ॥ ਸੂਆ ਪਿੰਜਰਿ ਨਹੀ ਖਾਇ ਬਿਲਾਸੁ ॥ ਜੈਸੋ ਆਂਡੋ ਹਿਰਦੇ ਮਾਹਿ ॥ ਜੈਸੋ ਦਾਨੋ ਚਕੀ ਦਰਾਹਿ ॥ ੩ ॥ ਬਹੁਤੁ ਓਪਮਾ ਥੋਰ ਕਹੀ ॥ ਹਰਿ ਅਗਮ ਅਗਮ ਅਗਾਧਿ ਤੁਹੀ ॥ ਊਚ ਮੂਚੌ ਬਹੁ ਅਪਾਰ ॥ ਸਿਮਰਤ ਨਾਨਕ ਤਰੇ ਸਾਰ ॥ ੪ ॥ ੩ ॥ ਮਾਲੀ ਗਉੜਾ ਮਹਲਾ ੫ ॥ ਇਹੀ ਹਮਾਰੈ ਸਫਲ ਕਾਜ ॥ ਅਪੁਨੇ ਦਾਸ ਕਉ ਲੇਹੁ ਨਿਵਾਜਿ ॥ ੧ ॥ ਰਹਾਉ ॥ ਚਰਨ ਸੰਤਹ ਮਾਥ ਮੋਰ ॥ ਨੈਨਿ ਦਰਸੁ ਪੇਖਉ ਨਿਸਿ ਭੋਰ ॥ ਹਸਤ ਹਮਰੇ ਸੰਤ ਟਹਲ ॥ ਪ੍ਰਾਨ ਮਨੁ ਧਨੁ ਸੰਤ ਬਹਲ ॥ ੧ ॥ ਸੰਤਸੰਗਿ ਮੇਰੇ ਮਨ ਕੀ ਪ੍ਰੀਤਿ ॥ ਸੰਤ ਗੁਨ ਬਸਹਿ ਮੇਰੈ ਚੀਤਿ ॥ ਸੰਤ ਆਗਿਆ ਮਨਹਿ ਮੀਠ ॥ ਮੇਰਾ ਕਮਲੁ ਬਿਗਸੈ ਸੰਤ ਡੀਠ ॥ ੨ ॥ ਸੰਤਸੰਗਿ ਮੇਰਾ ਹੋਇ ਨਿਵਾਸੁ ॥ ਸੰਤਨ ਕੀ ਮੋਹਿ ਬਹੁਤੁ ਪਿਆਸ ॥ ਸੰਤ ਬਚਨ ਮੇਰੇ ਮਨਹਿ ਮੰਤ ॥ ਸੰਤ ਪ੍ਰਸਾਦਿ ਮੇਰੇ ਬਿਖੈ ਹੰਤ ॥ ੩ ॥ ਮੁਕਤਿ ਜੁਗਤਿ ਏਹਾ ਨਿਧਾਨ ॥ ਪ੍ਰਭ ਦਇਆਲ ਮੋਹਿ ਦੇਵਹੁ ਦਾਨ ॥ ਨਾਨਕ ਕਉ ਪ੍ਰਭ ਦਇਆ ਧਾਰਿ ॥ ਚਰਨ ਸੰਤਨ ਕੇ ਮੇਰੇ ਰਿਦੇ ਮਝਾਰਿ ॥ ੪ ॥ ੪ ॥ ਮਾਲੀ ਗਉੜਾ ਮਹਲਾ ੫ ॥ ਸਭ ਕੈ ਸੰਗੀ ਨਾਹੀ ਦੂਰਿ ॥ ਕਰਨ ਕਰਾਵਨ ਹਾਜਰਾ ਹਜੂਰਿ ॥ ੧ ॥ ਰਹਾਉ ॥ ਸੁਨਤ ਜੀਓ ਜਾਸੁ ਨਾਮੁ ॥ ਦੁਖ ਬਿਨਸੇ ਸੁਖ ਕੀਓ ਬਿਸ੍ਰਾਮੁ ॥ ਸਗਲ ਨਿਧਿ ਹਰਿ ਹਰਿ ਹਰੇ ॥ ਮੁਨਿ ਜਨ ਤਾ ਕੀ ਸੇਵ ਕਰੇ ॥ ੧ ॥ ਜਾ ਕੈ ਘਰਿ ਸਗਲੇ ਸਮਾਹਿ ॥ ਜਿਸ ਤੇ ਬਿਰਥਾ ਕੋਇ ਨਾਹਿ ॥ ਜੀਅ ਜੰਤ੍ਰ ਕਰੇ ਪ੍ਰਤਿਪਾਲ ॥ ਸਦਾ ਸਦਾ ਸੇਵਹੁ ਕਿਰਪਾਲ ॥ ੨ ॥ ਸਦਾ ਧਰਮੁ ਜਾ ਕੈ ਦੀਬਾਣਿ ॥ ਬੇਮੁਹਤਾਜ ਨਹੀ ਕਿਛੁ ਕਾਣਿ ॥ ਸਭ ਕਿਛੁ ਕਰਨਾ ਆਪਨ ਆਪਿ ॥ ਰੇ ਮਨ ਮੇਰੇ ਤੂ ਤਾ ਕਉ ਜਾਪਿ ॥ ੩ ॥ ਸਾਧਸੰਗਤਿ ਕਉ ਹਉ ਬਲਿਹਾਰ ॥ ਜਾਸੁ ਮਿਲਿ ਹੋਵੈ ਉਧਾਰੁ ॥ ਨਾਮ ਸੰਗਿ ਮਨ ਤਨਹਿ ਰਾਤ ॥ ਨਾਨਕ ਕਉ ਪ੍ਰਭਿ ਕਰੀ ਦਾਤਿ ॥ ੪ ॥ ੫ ॥

ਮਾਲੀ ਗਉੜਾ ਮਹਲਾ ੫ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਹਰਿ ਸਮਰਥ ਕੀ ਸਰਨਾ ॥ ਜੀਉ ਪਿੰਡੁ ਧਨੁ ਰਾਸਿ ਮੇਰੀ ਪ੍ਰਭ ਏਕ ਕਾਰਨ ਕਰਨਾ ॥ ੧ ॥ ਰਹਾਉ ॥ ਸਿਮਰਿ ਸਿਮਰਿ ਸਦਾ ਸੁਖੁ ਪਾਈਐ ਜੀਵਣੈ ਕਾ ਮੂਲੁ ॥ ਰਵਿ ਰਹਿਆ ਸਰਬਤ ਠਾਈ ਸੂਖਮੋ ਅਸਥੂਲ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥