੯੮੮
ਆਲ ਜਾਲ ਬਿਕਾਰ ਤਜਿ ਸਭਿ ਹਰਿ ਗੁਨਾ ਨਿਤਿ ਗਾਉ ॥ ਕਰ ਜੋੜਿ ਨਾਨਕੁ ਦਾਨੁ ਮਾਂਗੈ ਦੇਹੁ ਅਪਨਾ ਨਾਉ ॥ ੨ ॥ ੧ ॥ ੬ ॥ ਮਾਲੀ ਗਉੜਾ ਮਹਲਾ ੫ ॥ ਪ੍ਰਭ ਸਮਰਥ ਦੇਵ ਅਪਾਰ ॥ ਕਉਨੁ ਜਾਨੈ ਚਲਿਤ ਤੇਰੇ ਕਿਛੁ ਅੰਤੁ ਨਾਹੀ ਪਾਰ ॥ ੧ ॥ ਰਹਾਉ ॥ ਇਕ ਖਿਨਹਿ ਥਾਪਿ ਉਥਾਪਦਾ ਘੜਿ ਭੰਨਿ ਕਰਨੈਹਾਰੁ ॥ ਜੇਤ ਕੀਨ ਉਪਾਰਜਨਾ ਪ੍ਰਭੁ ਦਾਨੁ ਦੇਇ ਦਾਤਾਰ ॥ ੧ ॥ ਹਰਿ ਸਰਨਿ ਆਇਓ ਦਾਸੁ ਤੇਰਾ ਪ੍ਰਭ ਊਚ ਅਗਮ ਮੁਰਾਰ ॥ ਕਢਿ ਲੇਹੁ ਭਉਜਲੁ ਬਿਖਮ ਤੇ ਜਨੁ ਨਾਨਕੁ ਸਦ ਬਲਿਹਾਰ ॥ ੨ ॥ ੨ ॥ ੭ ॥ ਮਾਲੀ ਗਉੜਾ ਮਹਲਾ ੫ ॥ ਮਨਿ ਤਨਿ ਬਸਿ ਰਹੇ ਗੋਪਾਲ ॥ ਦੀਨ ਬਾਂਧਵ ਭਗਤਿ ਵਛਲ ਸਦਾ ਸਦਾ ਕ੍ਰਿਪਾਲ ॥ ੧ ॥ ਰਹਾਉ ॥ ਆਦਿ ਅੰਤੇ ਮਧਿ ਤੂਹੈ ਪ੍ਰਭ ਬਿਨਾ ਨਾਹੀ ਕੋਇ ॥ ਪੂਰਿ ਰਹਿਆ ਸਗਲ ਮੰਡਲ ਏਕੁ ਸੁਆਮੀ ਸੋਇ ॥ ੧ ॥ ਕਰਨਿ ਹਰਿ ਜਸੁ ਨੇਤ੍ਰ ਦਰਸਨੁ ਰਸਨਿ ਹਰਿ ਗੁਨ ਗਾਉ ॥ ਬਲਿਹਾਰਿ ਜਾਏ ਸਦਾ ਨਾਨਕੁ ਦੇਹੁ ਅਪਣਾ ਨਾਉ ॥ ੨ ॥ ੩ ॥ ੮ ॥ ੬ ॥ ੧੪ ॥

ਮਾਲੀ ਗਉੜਾ ਬਾਣੀ ਨਾਮਦੇਵ ਜੀ ਕੀ ੴ ਸਤਿਗੁਰ ਪ੍ਰਸਾਦਿ ॥
ਧਨਿ ਧੰਨਿ ਓ ਰਾਮ ਬੇਨੁ ਬਾਜੈ ॥ ਮਧੁਰ ਮਧੁਰ ਧੁਨਿ ਅਨਹਤ ਗਾਜੈ ॥ ੧ ॥ ਰਹਾਉ ॥ ਧਨਿ ਧਨਿ ਮੇਘਾ ਰੋਮਾਵਲੀ ॥ ਧਨਿ ਧਨਿ ਕ੍ਰਿਸਨ ਓਢੈ ਕਾਂਬਲੀ ॥ ੧ ॥ ਧਨਿ ਧਨਿ ਤੂ ਮਾਤਾ ਦੇਵਕੀ ॥ ਜਿਹ ਗ੍ਰਿਗ ਰਮਈਆ ਕਵਲਾਪਤੀ ॥ ੨ ॥ ਧਨਿ ਧਨਿ ਬਨ ਖੰਡ ਬਿੰਦ੍ਰਾਬਨਾ ॥ ਜਹ ਖੇਲੈ ਸ੍ਰੀ ਨਾਰਾਇਨਾ ॥ ੩ ॥ ਬੇਨੁ ਬਜਾਵੈ ਗੋਧਨੁ ਚਰੈ ॥ ਨਾਮੇ ਕਾ ਸੁਆਮੀ ਆਨਦ ਕਰੈ ॥ ੪ ॥ ੧ ॥ ਮੇਰੋ ਬਾਪੁ ਮਾਧਉ ਤੂ ਧਨੁ ਕੇਸੌ ਸਾਂਵਲੀਓ ਬੀਠੁਲਾਇ ॥ ੧ ॥ ਰਹਾਉ ॥ ਕਰ ਧਰੇ ਚਕ੍ਰ ਬੈਕੁੰਠ ਤੇ ਆਏ ਗਜ ਹਸਤੀ ਕੇ ਪ੍ਰਾਨ ਉਧਾਰੀਅਲੇ ॥ ਦੁਹਸਾਸਨ ਕੀ ਸਭਾ ਦ੍ਰੋਪਤੀ ਅੰਬਰ ਲੇਤ ਉਬਾਰੀਅਲੇ ॥ ੧ ॥ ਗੋਤਮ ਨਾਰਿ ਅਹਲਿਆ ਤਾਰੀ ਪਾਵਨ ਕੇਤਕ ਤਾਰੀਅਲੇ ॥ ਐਸਾ ਅਧਮੁ ਅਜਾਤਿ ਨਾਮਦੇਉ ਤਉ ਸਰਨਾਗਤਿ ਆਈਅਲੇ ॥ ੨ ॥ ੨ ॥ ਸਭੈ ਘਟ ਰਾਮੁ ਬੋਲੈ ਰਾਮਾ ਬੋਲੈ ॥ ਰਾਮ ਬਿਨਾ ਕੋ ਬੋਲੈ ਰੇ ॥ ੧ ॥ ਰਹਾਉ ॥ ਏਕਲ ਮਾਟੀ ਕੁੰਜਰ ਚੀਟੀ ਭਾਜਨ ਹੈਂ ਬਹੁ ਨਾਨਾ ਰੇ ॥ ਅਸਥਾਵਰ ਜੰਗਮ ਕੀਟ ਪਤੰਗਮ ਘਟਿ ਘਟਿ ਰਾਮੁ ਸਮਾਨਾ ਰੇ ॥ ੧ ॥ ਏਕਲ ਚਿੰਤਾ ਰਾਖੁ ਅਨੰਤਾ ਅਉਰ ਤਜਹੁ ਸਭ ਆਸਾ ਰੇ ॥ ਪ੍ਰਣਵੈ ਨਾਮਾ ਭਏ ਨਿਹਕਾਮਾ ਕੋ ਠਾਕੁਰੁ ਕੋ ਦਾਸਾ ਰੇ ॥ ੨ ॥ ੩ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥