੯੮੯
ਰਾਗੁ ਮਾਰੂ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਸਲੋਕੁ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥ ੧ ॥ ਸਬਦ ॥ ਪਿਛਹੁ ਰਾਤੀ ਸਦੜਾ ਨਾਮੁ ਖਸਮੁ ਕਾ ਲੇਹਿ ॥ ਖੇਮੇ ਛਤ੍ਰ ਸਰਾਇਚੇ ਦਿਸਨਿ ਰਥ ਪੀੜੇ ॥ ਜਿਨੀ ਤੇਰਾ ਨਾਮੁ ਧਿਆਇਆ ਤਿਨ ਕਉ ਸਦਿ ਮਿਲੇ ॥ ੧ ॥ ਬਾਬਾ ਮੈ ਕਰਮਹੀਣ ਕੂੜਿਆਰ ॥ ਨਾਮੁ ਨ ਪਾਇਆ ਤੇਰਾ ਅੰਧਾ ਭਰਮਿ ਭੂਲਾ ਮਨੁ ਮੇਰਾ ॥ ੧ ॥ ਰਹਾਉ ॥ ਸਾਦ ਕੀਤੇ ਦੁਖ ਪਰਫੁੜੇ ਪੂਰਬਿ ਲਿਖੇ ਮਾਇ ॥ ਸੁਖ ਥੋੜੇ ਦੁਖ ਅਗਲੇ ਦੂਖੇ ਦੂਖਿ ਵਿਹਾਇ ॥ ੨ ॥ ਵਿਛੁੜਿਆ ਕਾ ਕਿਆ ਵੀਛੁੜੈ ਮਿਲਿਆ ਕਾ ਕਿਆ ਮੇਲੁ ॥ ਸਾਹਿਬੁ ਸੋ ਸਾਲਾਹੀਐ ਜਿਨ ਕਰਿ ਦੇਖਿਆ ਖੇਲੁ ॥ ੩ ॥ ਸੰਜੋਗੀ ਮੇਲਾਵੜਾ ਇਨਿ ਤਨਿ ਕੀਤੇ ਭੋਗ ॥ ਵਿਜੋਗੀ ਮਿਲਿ ਵਿਛੁੜੇ ਨਾਨਕ ਭੀ ਸੰਜੋਗ ॥ ੪ ॥ ੧ ॥ ਮਾਰੂ ਮਹਲਾ ੧ ॥ ਮਿਲਿ ਮਾਤ ਪਿਤਾ ਪਿੰਡੁ ਕਮਾਇਆ ॥ ਤਿਨਿ ਕਰਤੈ ਲੇਖੁ ਲਿਖਾਇਆ ॥ ਲਿਖੁ ਦਾਤਿ ਜੋਤਿ ਵਡਿਆਈ ॥ ਮਿਲਿ ਮਾਇਆ ਸੁਰਤਿ ਗਵਾਈ ॥ ੧ ॥ ਮੂਰਖ ਮਨ ਕਾਹੇ ਕਰਸਹਿ ਮਾਣਾ ॥ ਉਠਿ ਚਲਣਾ ਖਸਮੈ ਭਾਣਾ ॥ ੧ ॥ ਰਹਾਉ ॥ ਤਜਿ ਸਾਦ ਸਹਜ ਸੁਖੁ ਹੋਈ ॥ ਘਰ ਛਡਣੇ ਰਹੈ ਨ ਕੋਈ ॥ ਕਿਛੁ ਖਾਜੈ ਕਿਛੁ ਧਰਿ ਜਾਈਐ ॥ ਜੇ ਬਾਹੁੜਿ ਦੁਨੀਆ ਆਈਐ ॥ ੨ ॥ ਸਜੁ ਕਾਇਆ ਪਟੁ ਹਢਾਏ ॥ ਫੁਰਮਾਇਸਿ ਬਹੁਤੁ ਚਲਾਏ ॥ ਕਰਿ ਸੇਜ ਸੁਖਾਲੀ ਸੋਵੈ ॥ ਹਥੀ ਪਉਦੀ ਕਾਹੇ ਰੋਵੈ ॥ ੩ ॥ ਘਰ ਘੁੰਮਣਵਾਣੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥