੯੯
ਸਤਿਗੁਰੁ ਮੇਰਾ ਵਡ ਸਮਰਥਾ ॥ ਜੀਇ ਸਮਾਲੀ ਤਾ ਸਭੁ ਦੁਖੁ ਲਥਾ ॥ ਚਿੰਤਾ ਰੋਗੁ ਗਈ ਹਉ ਪੀੜਾ ਆਪਿ ਕਰੇ ਪ੍ਰਤਿਪਾਲਾ ਜੀਉ ॥ ੨ ॥ ਬਾਰਿਕ ਵਾਂਗੀ ਹਉ ਸਭ ਕਿਛੁ ਮੰਗਾ ॥ ਦੇਦੇ ਤੋਟਿ ਨਾਹੀ ਪ੍ਰਭ ਰੰਗਾ ॥ ਪੈਰੀ ਪੈ ਪੈ ਬਹੁਤੁ ਮਨਾਈ ਦੀਨ ਦਇਆਲ ਗੋਪਾਲਾ ਜੀਉ ॥ ੩ ॥ ਹਉ ਬਲਿਹਾਰੀ ਸਤਿਗੁਰ ਪੂਰੇ ॥ ਜਿਨਿ ਬੰਧਨ ਕਾਟੇ ਸਗਲੇ ਮੇਰੇ ॥ ਹਿਰਦੈ ਨਾਮੁ ਦੇ ਨਿਰਮਲ ਕੀਏ ਨਾਨਕ ਰੰਗਿ ਰਸਾਲਾ ਜੀਉ ॥ ੪ ॥ ੮ ॥ ੧੫ ॥ ਮਾਝ ਮਹਲਾ ੫ ॥ ਲਾਲ ਗੋਪਾਲ ਦਇਆਲ ਰੰਗੀਲੇ ॥ ਗਹਿਰ ਗੰਭੀਰ ਬੇਅੰਤ ਗੋਵਿੰਦੇ ॥ ਊਚ ਅਧਾਹ ਬੇਅੰਤ ਸੁਆਮੀ ਸਿਮਰਿ ਸਿਮਰਿ ਹਉ ਜੀਵਾਂ ਜੀਉ ॥ ੧ ॥ ਦੁਖ ਭੰਜਨ ਨਿਧਾਨ ਅਮੋਲੇ ॥ ਨਿਰਭਉ ਨਿਰਵੈਰ ਅਥਾਹ ਅਤੋਲੇ ॥ ਅਕਾਲ ਮੂਰਤਿ ਅਜੂਨੀ ਸੰਭੌ ਮਨ ਸਿਮਰਤ ਠੰਢਾ ਥੀਵਾਂ ਜੀਉ ॥ ੨ ॥ ਸਦਾ ਸੰਗੀ ਹਰਿ ਰੰਗ ਗੋਪਾਲਾ ॥ ਊਚ ਨੀਚ ਕਰੇ ਪ੍ਰਤਿਪਾਲਾ ॥ ਨਾਮੁ ਰਸਾਇਣੁ ਮਨੁ ਤ੍ਰਿਪਤਾਇਣੁ ਗੁਰਮੁਖਿ ਅੰਮ੍ਰਿਤੁ ਪੀਵਾਂ ਜੀਉ ॥ ੩ ॥ ਦੁਖਿ ਸੁਖਿ ਪਿਆਰੇ ਤੁਧੁ ਧਿਆਈ ॥ ਏਹ ਸੁਮਤਿ ਗੁਰੂ ਤੇ ਪਾਈ ॥ ਨਾਨਕ ਕੀ ਧਰ ਤੂੰਹੈ ਠਾਕੁਰ ਹਰਿ ਰੰਗਿ ਪਾਰਿ ਪਰੀਵਾਂ ਜੀਉ ॥ ੪ ॥ ੯ ॥ ੧੬ ॥ ਮਾਝ ਮਹਲਾ ੫ ॥ ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ॥ ਸਫਲੁ ਦਰਸਨੁ ਨੇਤ੍ਰ ਪੇਖਤ ਤਰਿਆ ॥ ਧੰਨੁ ਮੂਰਤ ਚਸੇ ਪਲ ਘੜੀਆ ਧੰਨਿ ਸੁ ਓਇ ਸੰਜੋਗਾ ਜੀਉ ॥ ੧ ॥ ਉਦਮੁ ਕਰਤ ਮਨੁ ਨਿਰਮਲੁ ਹੋਆ ॥ ਹਰਿ ਮਾਰਗਿ ਚਲਤ ਭ੍ਰਮੁ ਸਗਲਾ ਖੋਇਆ ॥ ਨਾਮੁ ਨਿਧਾਨੁ ਸਤਿਗੁਰੂ ਸੁਣਾਇਆ ਮਿਟਿ ਗਏ ਸਗਲੇ ਰੋਗਾ ਜੀਉ ॥ ੨ ॥ ਅੰਤਰਿ ਬਾਹਰਿ ਤੇਰੀ ਬਾਣੀ ॥ ਤੁਧੁ ਆਪਿ ਕਥੀ ਤੈ ਆਪਿ ਵਖਾਣੀ ॥ ਗੁਰਿ ਕਹਿਆ ਸਭੁ ਏਕੋ ਏਕੋ ਅਵਰੁ ਨ ਕੋਈ ਹੋਇਗਾ ਜੀਉ ॥ ੩ ॥ ਅੰਮ੍ਰਿਤ ਰਸੁ ਹਰਿ ਗੁਰ ਤੇ ਪੀਆ ॥ ਹਰਿ ਪੈਨਣੁ ਨਾਮੁ ਭੋਜਨੁ ਥੀਆ ॥ ਨਾਮਿ ਰੰਗ ਨਾਮਿ ਚੋਜ ਤਮਾਸੇ ਨਾਉ ਨਾਨਕ ਕੀਨੇ ਭੋਗਾ ਜੀਉ ॥ ੪ ॥ ੧੦ ॥ ੧੭ ॥ ਮਾਝ ਮਹਲਾ ੫ ॥ ਸਗਲ ਸੰਤਨ ਪਹਿ ਵਸਤੁ ਇਕ ਮਾਂਗਉ ॥ ਕਰਉ ਬਿਨੰਤੀ ਮਾਨੁ ਤਿਆਗਉ ॥ ਵਾਰਿ ਵਾਰਿ ਜਾਈ ਲਖ ਵਰੀਆ ਦੇਹੁ ਸੰਤਨ ਕੀ ਧੂਰਾ ਜੀਉ ॥ ੧ ॥ ਤੁਮ ਦਾਤੇ ਤੁਮ ਪੁਰਖ ਬਿਧਾਤੇ ॥ ਤੁਮ ਸਮਰਥ ਸਦਾ ਸੁਖਦਾਤੇ ॥ ਸਭ ਕੋ ਤੁਮ ਹੀ ਤੇ ਵਰਸਾਵੈ ਅਉਸਰੁ ਕਰਹੁ ਹਮਾਰਾ ਪੂਰਾ ਜੀਉ ॥ ੨ ॥ ਦਰਸਨਿ ਤੇਰੈ ਭਵਨ ਪੁਨੀਤਾ ॥ ਆਤਮ ਗੜੁ ਬਿਖਮੁ ਤਿਨਾ ਹੀ ਜੀਤਾ ॥ ਤੁਮ ਦਾਤੇ ਤੁਮ ਪੁਰਖ ਬਿਧਾਤੇ ਤੁਧੁ ਜੇਵਡੁ ਅਵਰੁ ਨ ਸੂਰਾ ਜੀਉ ॥ ੩ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥