੯੯੦
ਭਾਈ ॥ ਪਾਪ ਪਥਰ ਤਰਣੁ ਨ ਜਾਈ ॥ ਭਉ ਬੇੜਾ ਜੀਉ ਚੜਾਊ ॥ ਕਹੁ ਨਾਨਕ ਦੇਵੈ ਕਾਹੂ ॥ ੪ ॥ ੨ ॥ ਮਾਰੂ ਮਹਲਾ ੧ ਘਰੁ ੧ ॥ ਕਰਣੀ ਕਾਗਦੁ ਮਨੁ ਮਸਵਾਣੀ ਬੁਰਾ ਭਲਾ ਦੁਇ ਲੇਖ ਪਏ ॥ ਜਿਉ ਜਿਉ ਕਿਰਤੁ ਚਲਾਏ ਤਿਉ ਚਲੀਐ ਤਉ ਗੁਣ ਨਾਹੀ ਅੰਤੁ ਹਰੇ ॥ ੧ ॥ ਚਿਤ ਚੇਤਸਿ ਕੀ ਨਹੀ ਬਾਵਰਿਆ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥ ੧ ॥ ਰਹਾਉ ॥ ਜਾਲੀ ਰੈਨਿ ਜਾਲੁ ਦਿਨੁ ਹੂਆ ਜੇਤੀ ਘੜੀ ਫਾਹੀ ਤੇਤੀ ॥ ਰਸਿ ਰਸਿ ਚੋਗ ਚੁਗਹਿ ਨਿਤ ਫਾਸਹਿ ਛੂਟਸਿ ਮੂੜੇ ਕਵਨ ਗੁਣੀ ॥ ੨ ॥ ਕਾਇਆ ਆਰਣੁ ਮਨੁ ਵਿਚਿ ਲੋਹਾ ਪੰਚ ਅਗਨਿ ਤਿਤੁ ਲਾਗਿ ਰਹੀ ॥ ਕੋਇਲੇ ਪਾਪ ਪੜੇ ਤਿਸੁ ਊਪਰਿ ਮਨੁ ਜਲਿਆ ਸੰਨੀੑ ਚਿੰਤ ਭਈ ॥ ੩ ॥ ਭਇਆ ਮਨੂਰੁ ਕੰਚਨੁ ਫਿਰਿ ਹੋਵੈ ਜੇ ਗੁਰੁ ਮਿਲੈ ਤਿਨੇਹਾ ॥ ਏਕੁ ਨਾਮੁ ਅੰਮ੍ਰਿਤੁ ਓਹੁ ਦੇਵੈ ਤਉ ਨਾਨਕ ਤ੍ਰਿਸਟਸਿ ਦੇਹਾ ॥ ੪ ॥ ੩ ॥ ਮਾਰੂ ਮਹਲਾ ੧ ॥ ਬਿਮਲ ਮਝਾਰਿ ਬਸਸਿ ਨਿਰਮਲ ਜਲ ਪਦਮਨਿ ਜਾਵਲ ਰੇ ॥ ਪਦਮਨਿ ਜਾਵਲ ਜਲ ਰਸ ਸੰਗਤਿ ਸੰਗਿ ਦੋਖ ਨਹੀ ਰੇ ॥ ੧ ॥ ਦਾਦਰ ਤੂ ਕਬਹਿ ਨ ਜਾਨਸਿ ਰੇ ॥ ਭਖਸਿ ਸਿਬਾਲੁ ਬਸਸਿ ਨਿਰਮਲ ਜਲ ਅੰਮ੍ਰਿਤੁ ਨ ਲਖਸਿ ਰੇ ॥ ੧ ॥ ਰਹਾਉ ॥ ਬਸੁ ਜਲ ਨਿਤ ਨ ਵਸਤ ਅਲੀਅਲ ਮੇਰ ਚਚਾ ਗੁਨ ਰੇ ॥ ਚੰਦ ਕੁਮੁਦਨੀ ਦੂਰਹੁ ਨਿਵਸਸਿ ਅਨਭਉ ਕਾਰਨਿ ਰੇ ॥ ੨ ॥ ਅੰਮ੍ਰਿਤ ਖੰਡੁ ਦੂਧਿ ਮਧੁ ਸੰਚਸਿ ਤੂ ਬਨ ਚਾਤੁਰ ਰੇ ॥ ਅਪਨਾ ਆਪੁ ਤੂ ਕਬਹੁ ਨ ਛੋਡਸਿ ਪਿਸਨ ਪ੍ਰੀਤਿ ਜਿਉ ਰੇ ॥ ੩ ॥ ਪੰਡਿਤ ਸੰਗਿ ਵਸਹਿ ਜਨ ਮੂਰਖ ਆਗਮ ਸਾਸ ਸੁਨੇ ॥ ਅਪਨਾ ਆਪੁ ਤੂ ਕਬਹੁ ਨ ਛੋਡਸਿ ਸੁਆਨ ਪੂਛਿ ਜਿਉ ਰੇ ॥ ੪ ॥ ਇਕਿ ਪਾਖੰਡੀ ਨਾਮਿ ਨ ਰਾਚਹਿ ਇਕਿ ਹਰਿ ਹਰਿ ਚਰਣੀ ਰੇ ॥ ਪੂਰਬਿ ਲਿਖਿਆ ਪਾਵਸਿ ਨਾਨਕ ਰਸਨਾ ਨਾਮੁ ਜਪਿ ਰੇ ॥ ੫ ॥ ੪ ॥ ਮਾਰੂ ਮਹਲਾ ੧ ॥ ਸਲੋਕੁ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਨੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਨਾਨਕ ਜਿਸੁ ਮਸਤਕਿ ਭਾਗ ॥ ੧ ॥ ਸਬਦੁ ॥ ਸਖੀ ਸਹੇਲੀ ਗਰਬਿ ਗਹੇਲੀ ॥ ਸੁਣਿ ਸਹ ਕੀ ਇਕ ਬਾਤ ਸੁਹੇਲੀ ॥ ੧ ॥ ਜੋ ਮੈ ਬੇਦਨ ਸਾ ਕਿਸੁ ਆਖਾ ਮਾਈ ॥ ਹਰਿ ਬਿਨੁ ਜੀਉ ਨ ਰਹੈ ਕੈਸੇ ਰਾਖਾ ਮਾਈ ॥ ੧ ॥ ਰਹਾਉ ॥ ਹਉ ਦੋਹਾਗਣਿ ਖਰੀ ਰੰਞਾਣੀ ॥ ਗਇਆ ਸੁ ਜੋਬਨੁ ਧਨ ਪਛੁਤਾਣੀ ॥ ੨ ॥ ਤੂ ਦਾਨਾ ਸਾਹਿਬੁ ਸਿਰਿ ਮੇਰਾ ॥ ਖਿਜਮਤਿ ਕਰੀ ਜਨੁ ਬੰਦਾ ਤੇਰਾ ॥ ੩ ॥ ਭਣਤਿ ਨਾਨਕੁ ਅੰਦੇਸਾ ਏਹੀ ॥ ਬਿਨੁ ਦਰਸਨ ਕੈਸੇ ਰਵਉ ਸਨੇਹੀ ॥ ੪ ॥ ੫ ॥ ਮਾਰੂ ਮਹਲਾ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥