੯੯੧
ਮੁਲ ਖਰੀਦੀ ਲਾਲਾ ਗੋਲਾ ਮੇਰਾ ਨਾਉ ਸਭਾਗਾ ॥ ਗੁਰ ਕੀ ਬਚਨੀ ਹਾਟਿ ਬਿਕਾਨਾ ਜਿਤੁ ਲਾਇਆ ਤਿਤੁ ਲਾਗਾ ॥ ੧ ॥ ਤੇਰੇ ਲਾਲੇ ਕਿਆ ਚਤੁਰਾਈ ॥ ਸਾਹਿਬ ਕਾ ਹੁਕਮੁ ਨ ਕਰਣਾ ਜਾਈ ॥ ੧ ॥ ਰਹਾਉ ॥ ਮਾ ਲਾਲੀ ਪਿਉ ਲਾਲਾ ਮੇਰਾ ਹਉ ਲਾਲੇ ਕਾ ਜਾਇਆ ॥ ਲਾਲੀ ਨਾਚੈ ਲਾਲਾ ਗਾਵੈ ਭਗਤਿ ਕਰਉ ਤੇਰੀ ਰਾਇਆ ॥ ੨ ॥ ਪੀਅਹਿ ਤ ਪਾਣੀ ਆਣੀ ਮੀਰਾ ਖਾਹਿ ਤ ਪੀਸਣ ਜਾਉ ॥ ਪਖਾ ਫੇਰੀ ਪੈਰ ਮਲੋਵਾ ਜਪਤ ਰਹਾ ਤੇਰਾ ਨਾਉ ॥ ੩ ॥ ਲੂਣ ਹਰਾਮੀ ਨਾਨਕੁ ਲਾਲਾ ਬਖਸਿਹਿ ਤੁਧੁ ਵਡਿਆਈ ॥ ਆਦਿ ਜੁਗਾਦਿ ਦਇਆ ਪਤਿ ਦਾਤਾ ਤੁਧੁ ਵਿਣੁ ਮੁਕਤਿ ਨ ਪਾਈ ॥ ੪ ॥ ੬ ॥ ਮਾਰੂ ਮਹਲਾ ੧ ॥ ਕੋਈ ਆਖੈ ਭੂਤਨਾ ਕੋ ਕਹੈ ਬੇਤਾਲਾ ॥ ਕੋਈ ਆਖੈ ਆਦਮੀ ਨਾਨਕੁ ਵੇਚਾਰਾ ॥ ੧ ॥ ਭਇਆ ਦਿਵਾਨਾ ਸਾਹ ਕਾ ਨਾਨਕੁ ਬਉਰਾਨਾ ॥ ਹਉ ਹਰਿ ਬਿਨੁ ਅਵਰੁ ਨ ਜਾਨਾ ॥ ੧ ॥ ਰਹਾਉ ॥ ਤਉ ਦੇਵਾਨਾ ਜਾਣੀਐ ਜਾ ਭੈ ਦੇਵਾਨਾ ਹੋਇ ॥ ਏਕੀ ਸਾਹਿਬ ਬਾਹਰਾ ਦੂਜਾ ਅਵਰੁ ਨ ਜਾਣੈ ਕੋਇ ॥ ੨ ॥ ਤਉ ਦੇਵਾਨਾ ਜਾਣੀਐ ਜਾ ਏਕਾ ਕਾਰ ਕਮਾਇ ॥ ਹੁਕਮੁ ਪਛਾਣੈ ਖਸਮ ਕਾ ਦੂਜੀ ਅਵਰ ਸਿਆਣਪ ਕਾਇ ॥ ੩ ॥ ਤਉ ਦੇਵਾਨਾ ਜਾਣੀਐ ਜਾ ਸਾਹਿਬ ਧਰੇ ਪਿਆਰੁ ॥ ਮੰਦਾ ਜਾਣੈ ਆਪ ਕਉ ਅਵਰੁ ਭਲਾ ਸੰਸਾਰੁ ॥ ੪ ॥ ੭ ॥ ਮਾਰੂ ਮਹਲਾ ੧ ॥ ਇਹੁ ਧਨੁ ਸਰਬ ਰਹਿਆ ਭਰਪੂਰਿ ॥ ਮਨਮੁਖ ਫਿਰਹਿ ਸਿ ਜਾਣਹਿ ਦੂਰਿ ॥ ੧ ॥ ਸੋ ਧਨੁ ਵਖਰੁ ਨਾਮੁ ਰਿਦੈ ਹਮਾਰੈ ॥ ਜਿਸੁ ਤੂ ਦੇਹਿ ਤਿਸੈ ਨਿਸਤਾਰੈ ॥ ੧ ॥ ਰਹਾਉ ॥ ਨ ਇਹੁ ਧਨੁ ਜਲੈ ਨ ਤਸਕਰੁ ਲੈ ਜਾਇ ॥ ਨ ਇਹੁ ਧਨੁ ਡੂਬੈ ਨ ਇਸੁ ਧਨ ਕਉ ਮਿਲੈ ਸਜਾਇ ॥ ੨ ॥ ਇਸੁ ਧਨ ਕੀ ਦੇਖਹੁ ਵਡਿਆਈ ॥ ਸਹਜੇ ਮਾਤੇ ਅਨਦਿਨੁ ਜਾਈ ॥ ੩ ॥ ਇਕ ਬਾਤ ਅਨੂਪ ਸੁਨਹੁ ਨਰ ਭਾਈ ॥ ਇਸੁ ਧਨੁ ਬਿਨੁ ਕਹਹੁ ਕਿਨੈ ਪਰਮ ਗਤਿ ਪਾਈ ॥ ੪॥ ਭਣਤਿ ਨਾਨਕੁ ਅਕਥ ਕੀ ਕਥਾ ਸੁਣਾਏ ॥ ਸਤਿਗੁਰੁ ਮਿਲੈ ਤ ਇਹੁ ਧਨੁ ਪਾਏ ॥ ੫ ॥ ੮ ॥ ਮਾਰੂ ਮਹਲਾ ੧ ॥ ਸੂਰ ਸਰੁ ਸੋਸਿ ਲੈ ਸੋਮ ਸਰੁ ਪੇਖਿ ਲੈ ਜੁਗਤਿ ਕਰਿ ਮਰਤੁ ਸੁ ਸਨਬੰਧੁ ਕੀਜੈ ॥ ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥ ੧ ॥ ਮੂੜੇ ਕਾਇਚੇ ਭਰਮਿ ਭੁਲਾ ॥ ਨਹ ਚੀਨਿਆ ਪਰਮਾਨੰਦੁ ਬੈਰਾਗੀ ॥ ੧ ॥ ਰਹਾਉ ॥ ਅਜਰ ਗਹੁ ਜਾਰਿ ਲੈ ਅਮਰ ਗਹੁ ਮਾਰਿ ਲੈ ਭ੍ਰਾਤਿ ਤਜਿ ਛੋਡਿ ਤਉ ਅਪਿਉ ਪੀਜੈ ॥ ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥ ੨ ॥ ਭਣਤਿ ਨਾਨਕੁ ਜਨੋ ਰਵੈ ਜੇ ਹਰਿ ਮਨੋ ਮਨ ਪਵਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥