੯੯੨
ਸਿਉ ਅੰਮ੍ਰਿਤੁ ਪੀਜੈ ॥ ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥ ੩ ॥ ੯ ॥ ਮਾਰੂ ਮਹਲਾ ੧ ॥ ਮਾਇਆ ਮੁਈ ਨ ਮਨੁ ਮੁਆ ਸਰੁ ਲਹਰੀ ਮੈ ਮਤੁ ॥ ਬੋਹਿਥੁ ਜਲ ਸਿਰਿ ਤਰਿ ਟਿਕੈ ਸਾਚਾ ਵਖਰੁ ਜਿਤੁ ॥ ਮਾਣਕੁ ਮਨ ਮਹਿ ਮਨੁ ਮਾਰਸੀ ਸਚਿ ਨ ਲਾਗੈ ਕਤੁ ॥ ਰਾਜਾ ਤਖਤਿ ਟਿਕੈ ਗੁਣੀ ਭੈ ਪੰਚਾਇਣ ਰਤੁ ॥ ੧ ॥ ਬਾਬਾ ਸਾਚਾ ਸਾਹਿਬੁ ਦੂਰਿ ਨ ਦੇਖੁ ॥ ਸਰਬ ਜੋਤਿ ਜਗਜੀਵਨਾ ਸਿਰਿ ਸਿਰਿ ਸਾਚਾ ਲੇਖੁ ॥ ੧ ॥ ਰਹਾਉ ॥ ਬ੍ਰਹਮਾ ਬਿਸਨੁ ਰਿਖੀ ਮੁਨੀ ਸੰਕਰੁ ਇੰਦੁ ਤਪੈ ਭੇਖਾਰੀ ॥ ਮਾਨੈ ਹੁਕਮੁ ਸੋਹੈ ਦਰਿ ਸਾਚੈ ਆਕੀ ਮਰਹਿ ਅਫਾਰੀ ॥ ਜੰਗਮ ਜੋਧ ਜਤੀ ਸੰਨਿਆਸੀ ਗੁਰਿ ਪੂਰੈ ਵੀਚਾਰੀ ॥ ਬਿਨੁ ਸੇਵਾ ਫਲੁ ਕਬਹੁ ਨ ਪਾਵਸਿ ਸੇਵਾ ਕਰਣੀ ਸਾਰੀ ॥ ੨ ॥ ਨਿਧਨਿਆ ਧਨੁ ਨਿਗੁਰਿਆ ਗੁਰੁ ਨਿੰਮਾਣਿਆ ਤੂ ਮਾਣੁ ॥ ਅੰਧੁਲੈ ਮਾਣਕੁ ਗੁਰੁ ਪਕੜਿਆ ਨਿਤਾਣਿਆ ਤੂ ਤਾਣੁ ॥ ਹੋਮ ਜਪਾ ਨਹੀ ਜਾਣਿਆ ਗੁਰਮਤੀ ਸਾਚੁ ਪਛਾਣੁ ॥ ਨਾਮ ਬਿਨਾ ਨਾਹੀ ਦਰਿ ਢੋਈ ਝੂਠਾ ਆਵਣ ਜਾਣੁ ॥ ੩ ॥ ਸਾਚਾ ਨਾਮੁ ਸਲਾਹੀਐ ਸਾਚੇ ਤੇ ਤ੍ਰਿਪਤਿ ਹੋਇ ॥ ਗਿਆਨ ਰਤਨਿ ਮਨੁ ਮਾਜੀਐ ਬਹੁੜਿ ਨ ਮੈਲਾ ਹੋਇ ॥ ਜਬ ਲਗੁ ਸਾਹਿਬੁ ਮਨਿ ਵਸੈ ਤਬ ਲਗੁ ਬਿਘਨੁ ਨ ਹੋਇ ॥ ਨਾਨਕ ਸਿਰੁ ਦੇ ਛੁਟੀਐ ਮਨਿ ਤਨਿ ਸਾਚਾ ਸੋਇ ॥ ੪ ॥ ੧੦ ॥ ਮਾਰੂ ਮਹਲਾ ੧ ॥ ਜੋਗੀ ਜੁਗਤਿ ਨਾਮੁ ਨਿਰਮਾਇਲੁ ਤਾ ਕੈ ਮੈਲੁ ਨ ਰਾਤੀ ॥ ਪ੍ਰੀਤਮ ਨਾਥੁ ਸਦਾ ਸਚੁ ਸੰਗੇ ਜਨਮ ਮਰਣ ਗਤਿ ਬੀਤੀ ॥ ੧ ॥ ਗੁਸਾਈ ਤੇਰਾ ਕਹਾ ਨਾਮੁ ਕੈਸੇ ਜਾਤੀ ॥ ਜਾ ਤਉ ਭੀਤਰਿ ਮਹਲਿ ਬੁਲਾਵਹਿ ਪੂਛਉ ਬਾਤ ਨਿਰੰਤੀ ॥ ੧ ॥ ਰਹਾਉ ॥ ਬ੍ਰਹਮਣੁ ਬ੍ਰਹਮ ਗਿਆਨ ਇਸਨਾਨੀ ਹਰਿ ਗੁਣ ਪੂਜੇ ਪਾਤੀ ॥ ਏਕੋ ਨਾਮੁ ਏਕੁ ਨਾਰਾਇਣੁ ਤ੍ਰਿਭਵਣ ਏਕਾ ਜੋਤੀ ॥ ੨ ॥ ਜਿਹਵਾ ਡੰਡੀ ਇਹੁ ਘਟੁ ਛਾਬਾ ਤੋਲਉ ਨਾਮੁ ਅਜਾਚੀ ॥ ਏਕੋ ਹਾਟੁ ਸਾਹੁ ਸਭਨਾ ਸਿਰਿ ਵਣਜਾਰੇ ਇਕ ਭਾਤੀ ॥ ੩ ॥ ਦੋਵੈ ਸਿਰੇ ਸਤਿਗੁਰੂ ਨਿਬੇੜੇ ਸੋ ਬੂਝੈ ਜਿਸੁ ਏਕ ਲਿਵ ਲਾਗੀ ਜੀਅਹੁ ਰਹੈ ਨਿਭਰਾਤੀ ॥ ਸਬਦੁ ਵਸਾਏ ਭਰਮੁ ਚੁਕਾਏ ਸਦਾ ਸੇਵਕੁ ਦਿਨੁ ਰਾਤੀ ॥ ੪ ॥ ਊਪਰਿ ਗਗਨੁ ਗਗਨ ਪਰਿ ਗੋਰਖੁ ਤਾ ਕਾ ਅਗਮੁ ਗੁਰੂ ਪੁਨਿ ਵਾਸੀ ॥ ਗੁਰ ਬਚਨੀ ਬਾਹਰਿ ਘਰਿ ਏਕੋ ਨਾਨਕੁ ਭਇਆ ਉਦਾਸੀ ॥ ੫ ॥ ੧੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥