੯੯੩
ਰਾਗੁ ਮਾਰੂ ਮਹਲਾ ੧ ਘਰੁ ੫ ੴ ਸਤਿਗੁਰ ਪ੍ਰਸਾਦਿ ॥
ਅਹਿਨਿਸਿ ਜਾਗੈ ਨੀਦ ਨ ਸੋਵੈ ॥ ਸੋ ਜਾਣੈ ਜਿਸੁ ਵੇਦਨ ਹੋਵੈ ॥ ਪ੍ਰੇਮ ਕੇ ਕਾਨ ਲਗੇ ਤਨ ਭੀਤਰਿ ਵੈਦੁ ਕਿ ਜਾਣੈ ਕਾਰੀ ਜੀਉ ॥ ੧ ॥ ਜਿਸ ਨੋ ਸਾਚਾ ਸਿਫਤੀ ਲਾਏ ॥ ਗੁਰਮੁਖਿ ਵਿਰਲੇ ਕਿਸੈ ਬੁਝਾਏ ॥ ਅੰਮ੍ਰਿਤ ਕੀ ਸਾਰ ਸੋਈ ਜਾਣੈ ਜਿ ਅਮ੍ਰਿਤ ਕਾ ਵਾਪਾਰੀ ਜੀਉ ॥ ੧ ॥ ਰਹਾਉ ॥ ਪਿਰ ਸੇਤੀ ਧਨ ਪ੍ਰੇਮੁ ਰਚਾਏ ॥ ਗੁਰ ਕੈ ਸਬਦਿ ਤਥਾ ਚਿਤੁ ਲਾਏ ॥ ਸਹਜ ਸੇਤੀ ਧਨ ਖਰੀ ਸੁਹੇਲੀ ਤ੍ਰਿਸਨਾ ਤਿਖਾ ਨਿਵਾਰੀ ਜੀਉ ॥ ੨ ॥ ਸਹਸਾ ਤੋੜੇ ਭਰਮੁ ਚੁਕਾਏ ॥ ਸਹਜੇ ਸਿਫਤੀ ਧਣਖੁ ਚੜਾਏ ॥ ਗੁਰ ਕੈ ਸਬਦਿ ਮਰੈ ਮਨੁ ਮਾਰੇ ਸੁੰਦਰਿ ਜੋਗਾਧਾਰੀ ਜੀਉ ॥ ੩ ॥ ਹਉਮੈ ਜਲਿਆ ਮਨਹੁ ਵਿਸਾਰੇ ॥ ਜਮ ਪੁਰਿ ਵਜਹਿ ਖੜਗ ਕਰਾਰੇ ॥ ਅਬ ਕੈ ਕਹਿਐ ਨਾਮੁ ਨ ਮਿਲਈ ਤੂ ਸਹੁ ਜੀਅੜੇ ਭਾਰੀ ਜੀਉ ॥ ੪ ॥ ਮਾਇਆ ਮਮਤਾ ਪਵਹਿ ਖਿਆਲੀ ॥ ਜਮ ਪੁਰਿ ਫਾਸਹਿਗਾ ਜਮ ਜਾਲੀ ॥ ਹੇਤ ਕੇ ਬੰਧਨ ਤੋੜਿ ਨ ਸਾਕਹਿ ਤਾ ਜਮੁ ਕਰੇ ਖੁਆਰੀ ਜੀਉ ॥ ੫ ॥ ਨਾ ਹਉ ਕਰਤਾ ਨਾ ਮੈ ਕੀਆ ॥ ਅੰਮ੍ਰਿਤੁ ਨਾਮੁ ਸਤਿਗੁਰਿ ਦੀਆ ॥ ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ਨਾਨਕ ਸਰਣਿ ਤੁਮਾਰੀ ਜੀਉ ॥ ੬ ॥ ੧ ॥ ੧੨ ॥

ਮਾਰੂ ਮਹਲਾ ੩ ਘਰੁ ੧ ੴ ਸਤਿਗੁਰ ਪਰਸਾਦਿ ॥
ਜਹ ਬੈਸਾਲਹਿ ਤਹ ਬੈਸਾ ਸੁਆਮੀ ਜਹ ਭੇਜਹਿ ਤਹ ਜਾਵਾ ॥ ਸਭ ਨਗਰੀ ਮਹਿ ਏਕੋ ਰਾਜਾ ਸਭੇ ਪਵਿਤੁ ਹਹਿ ਥਾਵਾ ॥ ੧ ॥ ਬਾਬਾ ਦੇਹਿ ਵਸਾ ਸਚ ਗਾਵਾ ॥ ਜਾ ਤੇ ਸਹਜੇ ਸਹਜਿ ਸਮਾਵਾ ॥ ੧ ॥ ਰਹਾਉ ॥ ਬੁਰਾ ਭਲਾ ਕਿਛੁ ਆਪਸ ਤੇ ਜਾਨਿਆ ਏਈ ਸਗਲ ਵਿਕਾਰਾ ॥ ਇਹੁ ਫੁਰਮਾਇਆ ਖਸਮ ਕਾ ਹੋਆ ਵਰਤੈ ਇਹੁ ਸੰਸਾਰਾ ॥ ੨ ॥ ਇੰਦ੍ਰੀ ਧਾਤੁ ਸਬਲ ਕਹੀਅਤ ਹੈ ਇੰਦ੍ਰੀ ਕਿਸ ਤੇ ਹੋਈ ॥ ਆਪੇ ਖੇਲ ਕਰੈ ਸਭਿ ਕਰਤਾ ਐਸਾ ਬੂਝੈ ਕੋਈ ॥ ੩ ॥ ਗੁਰ ਪਰਸਾਦੀ ਏਕ ਲਿਵ ਲਾਗੀ ਦੁਬਿਧਾ ਤਦੇ ਬਿਨਾਸੀ ॥ ਜੋ ਤਿਸੁ ਭਾਣਾ ਸੋ ਸਤਿ ਕਰਿ ਮਾਨਿਆ ਕਾਟੀ ਜਮ ਕੀ ਫਾਸੀ ॥ ੪ ॥ ਭਣਤਿ ਨਾਨਕੁ ਲੇਖਾ ਮਾਗੈ ਕਵਨਾ ਜਾ ਚੂਕਾ ਮਨਿ ਅਭਿਮਾਨਾ ॥ ਤਾਸੁ ਤਾਸੁ ਧਰਮਰਾਇ ਜਪਤੁ ਹੈ ਪਏ ਸਚੇ ਕੀ ਸਰਨਾ ॥ ੫ ॥ ੧ ॥ ਮਾਰੂ ਮਹਲਾ ੩ ॥ ਆਵਣ ਜਾਣਾ ਨਾ ਥੀਐ ਨਿਜ ਘਰਿ ਵਾਸਾ ਹੋਇ ॥ ਸਚੁ ਖਜਾਨਾ ਬਖਸਿਆ ਆਪੇ ਜਾਣੈ ਸੋਇ ॥ ੧ ॥ ਏ ਮਨ ਹਰਿ ਜੀਉ ਚੇਤਿ ਤੂ ਮਨਹੁ ਤਜਿ ਵਿਕਾਰ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥