੯੯੪
ਗੁਰ ਕੈ ਸਬਦਿ ਧਿਆਇ ਤੂ ਸਚਿ ਲਗੀ ਪਿਆਰੁ ॥ ੧ ॥ ਰਹਾਉ ॥ ਐਥੈ ਨਾਵਹੁ ਭੁਲਿਆ ਫਿਰਿ ਹਥੁ ਕਿਥਾਊ ਨ ਪਾਇ ॥ ਜੋਨੀ ਸਭਿ ਭਵਾਈਅਨਿ ਬਿਸਟਾ ਮਾਹਿ ਸਮਾਇ ॥ ੨ ॥ ਵਡਭਾਗੀ ਗੁਰੁ ਪਾਇਆ ਪੂਰਬਿ ਲਿਖਿਆ ਮਾਇ ॥ ਅਨਦਿਨੁ ਸਚੀ ਭਗਤਿ ਕਰਿ ਸਚਾ ਲਏ ਮਿਲਾਇ ॥ ੩ ॥ ਆਪੇ ਸ੍ਰਿਸਟਿ ਸਭ ਸਾਜੀਅਨੁ ਆਪੇ ਨਦਰਿ ਕਰੇਇ ॥ ਨਾਨਕ ਨਾਮਿ ਵਡਿਆਈਆ ਜੈ ਭਾਵੈ ਤੈ ਦੇਇ ॥ ੪ ॥ ੨ ॥ ਮਾਰੂ ਮਹਲਾ ੩ ॥ ਪਿਛਲੇ ਗੁਨਹ ਬਖਸਾਇ ਜੀਉ ਅਬ ਤੂ ਮਾਰਗਿ ਪਾਇ ॥ ਹਰਿ ਕੀ ਚਰਣੀ ਲਾਗਿ ਰਹਾ ਵਿਚਹੁ ਆਪੁ ਗਵਾਇ ॥ ੧ ॥ ਮੇਰੇ ਮਨ ਗੁਰਮੁਖਿ ਨਾਮੁ ਹਰਿ ਧਿਆਇ ॥ ਸਦਾ ਹਰਿ ਚਰਣੀ ਲਾਗਿ ਰਹਾ ਇਕ ਮਨਿ ਏਕੈ ਭਾਇ ॥ ੧ ॥ ਰਹਾਉ ॥ ਨਾ ਮੈ ਜਾਤਿ ਨ ਪਤਿ ਹੈ ਨਾ ਮੈ ਥੇਹੁ ਨ ਥਾਉ ॥ ਸਬਦਿ ਭੇਦਿ ਭ੍ਰਮੁ ਕਟਿਆ ਗੁਰਿ ਨਾਮੁ ਦੀਆ ਸਮਝਾਇ ॥ ੨ ॥ ਇਹੁ ਮਨੁ ਲਾਲਚ ਕਰਦਾ ਫਿਰੈ ਲਾਲਚਿ ਲਾਗਾ ਜਾਇ ॥ ਧੰਧੈ ਕੂੜਿ ਵਿਆਪਿਆ ਜਮਪੁਰਿ ਚੋਟਾ ਖਾਇ ॥ ੩ ॥ ਨਾਨਕ ਸਭੁ ਕਿਛੁ ਆਪੇ ਆਪਿ ਹੈ ਦੂਜਾ ਨਾਹੀ ਕੋਇ ॥ ਭਗਤਿ ਖਜਾਨਾ ਬਖਸਿਓਨੁ ਗੁਰਮੁਖਾ ਸੁਖੁ ਹੋਇ ॥ ੪ ॥ ੩ ॥ ਮਾਰੂ ਮਹਲਾ ੩ ॥ ਸਚਿ ਰਤੇ ਸੇ ਟੋਲਿ ਲਹੁ ਸੇ ਵਿਰਲੇ ਸੰਸਾਰਿ ॥ ਤਿਨ ਮਿਲਿਆ ਮੁਖੁ ਉਜਲਾ ਜਪਿ ਨਾਮੁ ਮੁਰਾਰਿ ॥ ੧ ॥ ਬਾਬਾ ਸਾਚਾ ਸਾਹਿਬੁ ਰਿਦੈ ਸਮਾਲਿ ॥ ਸਤਿਗੁਰੁ ਅਪਨਾ ਪੁਛਿ ਦੇਖੁ ਲੇਹੁ ਵਖਰੁ ਭਾਲਿ ॥ ੧ ॥ ਰਹਾਉ ॥ ਇਕੁ ਸਚਾ ਸਭ ਸੇਵਦੀ ਧੁਰਿ ਭਾਗਿ ਮਿਲਾਵਾ ਹੋਇ ॥ ਗੁਰਮੁਖਿ ਮਿਲੇ ਸੇ ਨ ਵਿਛੁੜਹਿ ਪਾਵਹਿ ਸਚੁ ਸੋਇ ॥ ੨ ॥ ਇਕਿ ਭਗਤੀ ਸਾਰ ਨ ਜਾਣਨੀ ਮਨਮੁਖ ਭਰਮਿ ਭੁਲਾਇ ॥ ਓਨਾ ਵਿਚਿ ਆਪਿ ਵਰਤਦਾ ਕਰਣਾ ਕਿਛੂ ਨ ਜਾਇ ॥ ੩ ॥ ਜਿਸੁ ਨਾਲਿ ਜੋਰੁ ਨ ਚਲਈ ਖਲੇ ਕੀਚੈ ਅਰਦਾਸਿ ॥ ਨਾਨਕ ਗੁਰਮੁਖਿ ਨਾਮੁ ਮਨਿ ਵਸੈ ਤਾ ਸੁਣਿ ਕਰੇ ਸਾਬਾਸਿ ॥ ੪ ॥ ੪ ॥ ਮਾਰੂ ਮਹਲਾ ੩ ॥ ਮਾਰੂ ਤੇ ਸੀਤਲੁ ਕਰੇ ਮਨੂਰਹੁ ਕੰਚਨੁ ਹੋਇ ॥ ਸੋ ਸਾਚਾ ਸਾਲਾਹੀਐ ਤਿਸੁ ਜੇਵਡੁ ਅਵਰੁ ਨ ਕੋਇ ॥ ੧ ॥ ਮੇਰੇ ਮਨ ਅਨਦਿਨੁ ਧਿਆਇ ਹਰਿ ਨਾਉ ॥ ਸਤਿਗੁਰ ਕੈ ਬਚਨਿ ਅਰਾਧਿ ਤੂ ਅਨਦਿਨੁ ਗੁਣ ਗਾਉ ॥ ੧ ॥ ਰਹਾਉ ॥ ਗੁਰਮੁਖਿ ਏਕੋ ਜਾਣੀਐ ਜਾ ਸਤਿਗੁਰੁ ਦੇਇ ਬੁਝਾਇ ॥ ਸੋ ਸਤਿਗੁਰੁ ਸਾਲਾਹੀਐ ਜਿਦੂ ਏਹ ਸੋਝੀ ਪਾਇ ॥ ੨ ॥ ਸਤਿਗੁਰੁ ਛੋਡਿ ਦੂਜੈ ਲਗੇ ਕਿਆ ਕਰਨਿ ਅਗੈ ਜਾਇ ॥ ਜਮਪੁਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥ ੩ ॥ ਮੇਰਾ ਪ੍ਰਭੁ ਵੇਪਰਵਾਹੁ ਹੈ ਨਾ ਤਿਸੁ ਤਿਲੁ ਨ ਤਮਾਇ ॥ ਨਾਨਕ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥