੯੯੫
ਤਿਸੁ ਸਰਣਾਈ ਭਜਿ ਪਉ ਆਪੇ ਬਖਸਿ ਮਿਲਾਇ ॥ ੪ ॥ ੫ ॥

ਮਾਰੂ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਜਪਿਓ ਨਾਮੁ ਸੁਕ ਜਨਕ ਗੁਰ ਬਚਨੀ ਹਰਿ ਹਰਿ ਸਰਣਿ ਪਰੇ ॥ ਦਾਲਦੁ ਭੰਜਿ ਸੁਦਾਮੇ ਮਿਲਿਓ ਭਗਤੀ ਭਾਇ ਤਰੇ ॥ ਭਗਤਿ ਵਛਲੁ ਹਰਿ ਨਾਮੁ ਕ੍ਰਿਤਾਰਥੁ ਗੁਰਮੁਖਿ ਕ੍ਰਿਪਾ ਕਰੇ ॥ ੧ ॥ ਮੇਰੇ ਮਨ ਨਾਮੁ ਜਪਤ ਉਧਰੇ ॥ ਧ੍ਰੂ ਪ੍ਰਹਿਲਾਦੁ ਬਿਦਰੁ ਦਾਸੀ ਸੁਤੁ ਗੁਰਮੁਖਿ ਨਾਮਿ ਤਰੇ ॥ ੧ ॥ ਰਹਾਉ ॥ ਕਲਜੁਗਿ ਨਾਮੁ ਪ੍ਰਧਾਨੁ ਪਦਾਰਥੁ ਭਗਤ ਜਨਾ ਉਧਰੇ ॥ ਨਾਮਾ ਜੈਦੇਉ ਕਬੀਰੁ ਤ੍ਰਿਲੋਚਨੁ ਸਭਿ ਦੋਖ ਗਏ ਚਮਰੇ ॥ ਗੁਰਮੁਖਿ ਨਾਮਿ ਲਗੇ ਸੇ ਉਧਰੇ ਸਭਿ ਕਿਲਬਿਖ ਪਾਪ ਟਰੇ ॥ ੨ ॥ ਜੋ ਜੋ ਨਾਮੁ ਜਪੈ ਅਪਰਾਧੀ ਸਭਿ ਤਿਨ ਕੇ ਦੋਖ ਪਰਹਰੇ ॥ ਬੇਸੁਆ ਰਵਤ ਅਜਾਮਲੁ ਉਧਰਿਓ ਮੁਖਿ ਬੋਲੈ ਨਾਰਾਇਣੁ ਨਰਹਰੇ ॥ ਨਾਮੁ ਜਪਤ ਉਗ੍ਰਸੈਣਿ ਗਤਿ ਪਾਈ ਤੋੜਿ ਬੰਧਨ ਮੁਕਤਿ ਕਰੇ ॥ ੩ ॥ ਜਨ ਕਉ ਆਪਿ ਅਨੁਗ੍ਰਹੁ ਕੀਆ ਹਰਿ ਅੰਗੀਕਾਰੁ ਕਰੇ ॥ ਸੇਵਕ ਪੈਜ ਰਖੈ ਮੇਰਾ ਗੋਵਿਦੁ ਸਰਣਿ ਪਰੇ ਉਧਰੇ ॥ ਜਨ ਨਾਨਕ ਹਰਿ ਕਿਰਪਾ ਧਾਰੀ ਉਰ ਧਰਿਓ ਨਾਮੁ ਹਰੇ ॥ ੪ ॥ ੧ ॥ ਮਾਰੂ ਮਹਲਾ ੪ ॥ ਸਿਧ ਸਮਾਧਿ ਜਪਿਓ ਲਿਵ ਲਾਈ ਸਾਧਿਕ ਮੁਨਿ ਜਪਿਆ ॥ ਜਤੀ ਸਤੀ ਸੰਤੋਖੀ ਧਿਆਇਆ ਮੁਖਿ ਇੰਦ੍ਰਾਦਿਕ ਰਵਿਆ ॥ ਸਰਣਿ ਪਰੇ ਜਪਿਓ ਤੇ ਭਾਏ ਗੁਰਮੁਖਿ ਪਾਰਿ ਪਇਆ ॥ ੧ ॥ ਮੇਰੇ ਮਨ ਨਾਮੁ ਜਪਤ ਤਰਿਆ ॥ ਧੰਨਾ ਜਟੁ ਬਾਲਮੀਕੁ ਬਟਵਾਰਾ ਗੁਰਮੁਖਿ ਪਾਰਿ ਪਇਆ ॥ ੧ ॥ ਰਹਾਉ ॥ ਸੁਰਿ ਨਰ ਗਣ ਗੰਧਰਬੇ ਜਪਿਓ ਰਿਖਿ ਬਪੁਰੈ ਹਰਿ ਗਾਇਆ ॥ ਸੰਕਰਿ ਬ੍ਰਹਮੈ ਦੇਵੀ ਜਪਿਓ ਮੁਖਿ ਹਰਿ ਹਰਿ ਨਾਮੁ ਜਪਿਆ ॥ ਹਰਿ ਹਰਿ ਨਾਮਿ ਜਿਨਾ ਮਨੁ ਭੀਨਾ ਤੇ ਗੁਰਮੁਖਿ ਪਾਰਿ ਪਇਆ ॥ ੨ ॥ ਕੋਟਿ ਕੋਟਿ ਤੇਤੀਸ ਧਿਆਇਓ ਹਰਿ ਜਪਤਿਆ ਅੰਤੁ ਨ ਪਾਇਆ ॥ ਬੇਦ ਪੁਰਾਣ ਸਿਮ੍ਰਿਤਿ ਹਰਿ ਜਪਿਆ ਮੁਖਿ ਪੰਡਿਤ ਹਰਿ ਗਾਇਆ ॥ ਨਾਮੁ ਰਸਾਲੁ ਜਿਨਾ ਮਨਿ ਵਸਿਆ ਤੇ ਗੁਰਮੁਖਿ ਪਾਰਿ ਪਇਆ ॥ ੩ ॥ ਅਨਤ ਤਰੰਗੀ ਨਾਮੁ ਜਿਨ ਜਪਿਆ ਮੈ ਗਣਤ ਨ ਕਰਿ ਸਕਿਆ ॥ ਗੋਬਿਦੁ ਕ੍ਰਿਪਾ ਕਰੇ ਥਾਇ ਪਾਏ ਜੋ ਹਰਿ ਪ੍ਰਭ ਮਨਿ ਭਾਇਆ ॥ ਗੁਰਿ ਧਾਰਿ ਕ੍ਰਿਪਾ ਹਰਿ ਨਾਮੁ ਦ੍ਰੀੜਾਇਓ ਜਨ ਨਾਨਕ ਨਾਮੁ ਲਇਆ ॥ ੪ ॥ ੨ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥