੯੯੬
ਮਾਰੂ ਮਹਲਾ ੪ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਨਾਮੁ ਨਿਧਾਨੁ ਲੈ ਗੁਰਮਤਿ ਹਰਿ ਪਤਿ ਪਾਇ ॥ ਹਲਤਿ ਪਲਤਿ ਨਾਲਿ ਚਲਦਾ ਹਰਿ ਅੰਤੇ ਲਏ ਛਡਾਇ ॥ ਜਿਥੈ ਅਵਘਟ ਗਲੀਆ ਭੀੜੀਆ ਤਿਥੈ ਹਰਿ ਹਰਿ ਮੁਕਤਿ ਕਰਾਇ ॥ ੧ ॥ ਮੇਰੇ ਸਤਿਗੁਰਾ ਮੈ ਹਰਿ ਹਰਿ ਨਾਮੁ ਦ੍ਰਿੜਾਇ ॥ ਮੇਰਾ ਮਾਤ ਪਿਤਾ ਸੁਤ ਬੰਧਪੋ ਮੈ ਹਰਿ ਬਿਨੁ ਅਵਰੁ ਨ ਮਾਇ ॥ ੧ ॥ ਰਹਾਉ ॥ ਮੈ ਹਰਿ ਬਿਰਹੀ ਹਰਿ ਨਾਮੁ ਹੈ ਕੋਈ ਆਣਿ ਮਿਲਾਵੈ ਮਾਇ ॥ ਤਿਸੁ ਆਗੈ ਮੈ ਜੋਦੜੀ ਮੇਰਾ ਪ੍ਰੀਤਮੁ ਦੇਇ ਮਿਲਾਇ ॥ ਸਤਿਗੁਰੁ ਪੁਰਖੁ ਦਇਆਲ ਪ੍ਰਭੁ ਹਰਿ ਮੇਲੇ ਢਿਲ ਨ ਪਾਇ ॥ ੨ ॥ ਜਿਨ ਹਰਿ ਹਰਿ ਨਾਮੁ ਨ ਚੇਤਿਓ ਸੇ ਭਾਗਹੀਣ ਮਰਿ ਜਾਇ ॥ ਓਇ ਫਿਰਿ ਫਿਰਿ ਜੋਨਿ ਭਵਾਈਅਹਿ ਮਰਿ ਜੰਮਹਿ ਆਵੈ ਜਾਇ ॥ ਓਇ ਜਮ ਦਰਿ ਬਧੇ ਮਾਰੀਅਹਿ ਹਰਿ ਦਰਗਹ ਮਿਲੈ ਸਜਾਇ ॥ ੩ ॥ ਤੂ ਪ੍ਰਭੁ ਹਮ ਸਰਣਾਗਤੀ ਮੋ ਕਉ ਮੇਲਿ ਲੈਹੁ ਹਰਿ ਰਾਇ ॥ ਹਰਿ ਧਾਰਿ ਕ੍ਰਿਪਾ ਜਗਜੀਵਨਾ ਗੁਰ ਸਤਿਗੁਰ ਕੀ ਸਰਣਾਇ ॥ ਹਰਿ ਜੀਉ ਆਪਿ ਦਇਆਲੁ ਹੋਇ ਜਨ ਨਾਨਕ ਹਰਿ ਮੇਲਾਇ ॥ ੪ ॥ ੧ ॥ ੩ ॥ ਮਾਰੂ ਮਹਲਾ ੪ ॥ ਹਉ ਪੂੰਜੀ ਨਾਮੁ ਦਸਾਇਦਾ ਕੋ ਦਸੇ ਹਰਿ ਧਨੁ ਰਾਸਿ ॥ ਹਉ ਤਿਸੁ ਵਿਟਹੁ ਖਨ ਖੰਨੀਐ ਮੈ ਮੇਲੇ ਹਰਿ ਪ੍ਰਭ ਪਾਸਿ ॥ ਮੈ ਅੰਤਰਿ ਪ੍ਰੇਮੁ ਪਿਰੰਮ ਕਾ ਕਿਉ ਸਜਣੁ ਮਿਲੈ ਮਿਲਾਸਿ ॥ ੧ ॥ ਮਨ ਪਿਆਰਿਆ ਮਿਤ੍ਰਾ ਮੈ ਹਰਿ ਹਰਿ ਨਾਮੁ ਧਨੁ ਰਾਸਿ ॥ ਗੁਰਿ ਪੂਰੈ ਨਾਮੁ ਦ੍ਰਿੜਾਇਆ ਹਰਿ ਧੀਰਕ ਹਰਿ ਸਾਬਾਸਿ ॥ ੧ ॥ ਰਹਾਉ ॥ ਹਰਿ ਹਰਿ ਆਪਿ ਮਿਲਾਇ ਗੁਰੁ ਮੈ ਦਸੇ ਹਰਿ ਧਨੁ ਰਾਸਿ ॥ ਬਿਨੁ ਗੁਰ ਪ੍ਰੇਮੁ ਨ ਲਭਈ ਜਨ ਵੇਖਹੁ ਮਨਿ ਨਿਰਜਾਸਿ ॥ ਹਰਿ ਗੁਰ ਵਿਚਿ ਆਪੁ ਰਖਿਆ ਹਰਿ ਮੇਲੇ ਗੁਰ ਸਾਬਾਸਿ ॥ ੨ ॥ ਸਾਗਰ ਭਗਤਿ ਭੰਡਾਰ ਹਰਿ ਪੂਰੇ ਸਤਿਗੁਰ ਪਾਸਿ ॥ ਸਤਿਗੁਰੁ ਤੁਠਾ ਖੋਲਿ ਦੇਇ ਮੁਖਿ ਗੁਰਮੁਖਿ ਹਰਿ ਪਰਗਾਸਿ ॥ ਮਨਮੁਖਿ ਭਾਗ ਵਿਹੂਣਿਆ ਤਿਖ ਮੁਈਆ ਕੰਧੀ ਪਾਸਿ ॥ ੩ ॥ ਗੁਰੁ ਦਾਤਾ ਦਾਤਾਰੁ ਹੈ ਹਉ ਮਾਗਉ ਦਾਨੁ ਗੁਰ ਪਾਸਿ ॥ ਚਿਰੀ ਵਿਛੁੰਨਾ ਮੇਲਿ ਪ੍ਰਭ ਮੈ ਮਨਿ ਤਨਿ ਵਡੜੀ ਆਸ ॥ ਗੁਰ ਭਾਵੈ ਸੁਣਿ ਬੇਨਤੀ ਜਨ ਨਾਨਕ ਕੀ ਅਰਦਾਸਿ ॥ ੪ ॥ ੨ ॥ ੪ ॥ ਮਾਰੂ ਮਹਲਾ ੪ ॥ ਹਰਿ ਹਰਿ ਕਥਾ ਸੁਣਾਇ ਪ੍ਰਭ ਗੁਰਮਤਿ ਹਰਿ ਰਿਦੈ ਸਮਾਣੀ ॥ ਜਪਿ ਹਰਿ ਹਰਿ ਕਥਾ ਵਡਭਾਗੀਆ ਹਰਿ ਉਤਮ ਪਦੁ ਨਿਰਬਾਣੀ ॥ ਗੁਰਮੁਖਾ ਮਨਿ ਪਰਤੀਤਿ ਹੈ ਗੁਰਿ ਪੂਰੈ ਨਾਮਿ ਸਮਾਣੀ ॥ ੧ ॥ ਮਨ ਮੇਰੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥