੯੯੭
ਮੈ ਹਰਿ ਹਰਿ ਕਥਾ ਮਨਿ ਭਾਣੀ ॥ ਹਰਿ ਹਰਿ ਕਥਾ ਨਿਤ ਸਦਾ ਕਰਿ ਗੁਰਮੁਖਿ ਅਕਥ ਕਹਾਣੀ ॥ ੧ ॥ ਰਹਾਉ ॥ ਮੈ ਮਨੁ ਤਨੁ ਖੋਜਿ ਢੰਢੋਲਿਆ ਕਿਉ ਪਾਈਐ ਅਕਥ ਕਹਾਣੀ ॥ ਸੰਤ ਜਨਾ ਮਿਲਿ ਪਾਇਆ ਸੁਣਿ ਅਕਥ ਕਥਾ ਮਨਿ ਭਾਣੀ ॥ ਮੇਰੈ ਮਨਿ ਤਨਿ ਨਾਮੁ ਅਧਾਰੁ ਹਰਿ ਮੈ ਮੇਲੇ ਪੁਰਖੁ ਸੁਜਾਣੀ ॥ ੨ ॥ ਗੁਰ ਪੁਰਖੈ ਪੁਰਖੁ ਮਿਲਾਇ ਪ੍ਰਭ ਮਿਲਿ ਸੁਰਤੀ ਸੁਰਤਿ ਸਮਾਣੀ ॥ ਵਡਭਾਗੀ ਗੁਰੁ ਸੇਵਿਆ ਹਰਿ ਪਾਇਆ ਸੁਘੜ ਸੁਜਾਣੀ ॥ ਮਨਮੁਖ ਭਾਗ ਵਿਹੂਣਿਆ ਤਿਨ ਦੁਖੀ ਰੈਣਿ ਵਿਹਾਣੀ ॥ ੩ ॥ ਹਮ ਜਾਚਿਕ ਦੀਨ ਪ੍ਰਭ ਤੇਰਿਆ ਮੁਖਿ ਦੀਜੈ ਅੰਮ੍ਰਿਤ ਬਾਣੀ ॥ ਸਤਿਗੁਰੁ ਮੇਰਾ ਮਿਤ੍ਰੁ ਪ੍ਰਭ ਹਰਿ ਮੇਲਹੁ ਸੁਘੜ ਸੁਜਾਣੀ ॥ ਜਨ ਨਾਨਕ ਸਰਣਾਗਤੀ ਕਰਿ ਕਿਰਪਾ ਨਾਮਿ ਸਮਾਣੀ ॥ ੪ ॥ ੩ ॥ ੫ ॥ ਮਾਰੂ ਮਹਲਾ ੪ ॥ ਹਰਿ ਭਾਉ ਲਗਾ ਬੈਰਾਗੀਆ ਵਡਭਾਗੀ ਹਰਿ ਮਨਿ ਰਾਖੁ ॥ ਮਿਲਿ ਸੰਗਤਿ ਸਰਧਾ ਊਪਜੈ ਗੁਰ ਸਬਦੀ ਹਰਿ ਰਸੁ ਚਾਖੁ ॥ ਸਭੁ ਮਨੁ ਤਨੁ ਹਰਿਆ ਹੋਇਆ ਗੁਰਬਾਣੀ ਹਰਿ ਗੁਣ ਭਾਖੁ ॥ ੧ ॥ ਮਨ ਪਿਆਰਿਆ ਮਿਤ੍ਰਾ ਹਰਿ ਹਰਿ ਨਾਮ ਰਸੁ ਚਾਖੁ ॥ ਗੁਰਿ ਪੂਰੈ ਹਰਿ ਪਾਇਆ ਹਲਤਿ ਪਲਤਿ ਪਤਿ ਰਾਖੁ ॥ ੧ ॥ ਰਹਾਉ ॥ ਹਰਿ ਹਰਿ ਨਾਮੁ ਧਿਆਈਐ ਹਰਿ ਕੀਰਤਿ ਗੁਰਮੁਖਿ ਚਾਖੁ ॥ ਤਨੁ ਧਰਤੀ ਹਰਿ ਬੀਜੀਐ ਵਿਚਿ ਸੰਗਤਿ ਹਰਿ ਪ੍ਰਭ ਰਾਖੁ ॥ ਅਮ੍ਰਿਤੁ ਹਰਿ ਹਰਿ ਨਾਮੁ ਹੈ ਗੁਰਿ ਪੂਰੈ ਹਰਿ ਰਸੁ ਚਾਖੁ ॥ ੨ ॥ ਮਨਮੁਖ ਤ੍ਰਿਸਨਾ ਭਰਿ ਰਹੇ ਮਨਿ ਆਸਾ ਦਹ ਦਿਸ ਬਹੁ ਲਾਖੁ ॥ ਬਿਨੁ ਨਾਵੈ ਧ੍ਰਿਗੁ ਜੀਵਦੇ ਵਿਚਿ ਬਿਸਟਾ ਮਨਮੁਖ ਰਾਖੁ ॥ ਓਇ ਆਵਹਿ ਜਾਹਿ ਭਵਾਈਅਹਿ ਬਹੁ ਜੋਨੀ ਦੁਰਗੰਧ ਭਾਖੁ ॥ ੩ ॥ ਤ੍ਰਾਹਿ ਤ੍ਰਾਹਿ ਸਰਣਾਗਤੀ ਹਰਿ ਦਇਆ ਧਾਰਿ ਪ੍ਰਭ ਰਾਖੁ ॥ ਸੰਤਸੰਗਤਿ ਮੇਲਾਪੁ ਕਰਿ ਹਰਿ ਨਾਮੁ ਮਿਲੈ ਪਤਿ ਸਾਖੁ ॥ ਹਰਿ ਹਰਿ ਨਾਮੁ ਧਨੁ ਪਾਇਆ ਜਨ ਨਾਨਕ ਗੁਰਮਤਿ ਭਾਖੁ ॥ ੪ ॥ ੪ ॥ ੬ ॥

ਮਾਰੂ ਮਹਲਾ ੪ ਘਰੁ ੫ ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਭਗਤਿ ਭਰੇ ਭੰਡਾਰਾ ॥ ਗੁਰਮੁਖਿ ਰਾਮੁ ਕਰੇ ਨਿਸਤਾਰਾ ॥ ਜਿਸ ਨੋ ਕ੍ਰਿਪਾ ਕਰੇ ਮੇਰਾ ਸੁਆਮੀ ਸੋ ਹਰਿ ਕੇ ਗੁਣ ਗਾਵੈ ਜੀਉ ॥ ੧ ॥ ਹਰਿ ਹਰਿ ਕ੍ਰਿਪਾ ਕਰੇ ਬਨਵਾਲੀ ॥ ਹਰਿ ਹਿਰਦੈ ਸਦਾ ਸਦਾ ਸਮਾਲੀ ॥ ਹਰਿ ਹਰਿ ਨਾਮੁ ਜਪਹੁ ਮੇਰੇ ਜੀਅੜੇ ਜਪਿ ਹਰਿ ਹਰਿ ਨਾਮੁ ਛਡਾਵੈ ਜੀਉ ॥ ੧ ॥ ਰਹਾਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥