੯੯੮
ਸੁਖ ਸਾਗਰੁ ਅੰਮ੍ਰਿਤੁ ਹਰਿ ਨਾਉ ॥ ਮੰਗਤ ਜਨੁ ਜਾਚੈ ਹਰਿ ਦੇਹੁ ਪਸਾਉ ॥ ਹਰਿ ਸਤਿ ਸਤਿ ਸਦਾ ਹਰਿ ਸਤਿ ਹਰਿ ਸਤਿ ਮੇਰੈ ਮਨਿ ਭਾਵੈ ਜੀਉ ॥ ੨ ॥ ਨਵੇ ਛਿਦ੍ਰ ਸ੍ਰਵਹਿ ਅਪਵਿਤ੍ਰਾ ॥ ਬੋਲਿ ਹਰਿ ਨਾਮ ਪਵਿਤ੍ਰ ਸਭਿ ਕਿਤਾ ॥ ਜੇ ਹਰਿ ਸੁਪ੍ਰਸੰਨੁ ਹੋਵੈ ਮੇਰਾ ਸੁਆਮੀ ਹਰਿ ਸਿਮਰਤ ਮਲੁ ਲਹਿ ਜਾਵੈ ਜੀਉ ॥ ੩ ॥ ਮਾਇਆ ਮੋਹੁ ਬਿਖਮੁ ਹੈ ਭਾਰੀ ॥ ਕਿਉ ਤਰੀਐ ਦੁਤਰੁ ਸੰਸਾਰੀ ॥ ਸਤਿਗੁਰੁ ਬੋਹਿਥੁ ਦੇਇ ਪ੍ਰਭੁ ਸਾਚਾ ਜਪਿ ਹਰਿ ਹਰਿ ਪਾਰਿ ਲੰਘਾਵੈ ਜੀਉ ॥ ੪ ॥ ਤੂ ਸਰਬਤ੍ਰ ਤੇਰਾ ਸਭੁ ਕੋਈ ॥ ਜੋ ਤੂ ਕਰਹਿ ਸੋਈ ਪ੍ਰਭ ਹੋਈ ॥ ਜਨੁ ਨਾਨਕੁ ਗੁਣ ਗਾਵੈ ਬੇਚਾਰਾ ਹਰਿ ਭਾਵੈ ਹਰਿ ਥਾਇ ਪਾਵੈ ਜੀਉ ॥ ੫ ॥ ੧ ॥ ੭ ॥ ਮਾਰੂ ਮਹਲਾ ੪ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ ॥ ਸਭਿ ਕਿਲਵਿਖ ਕਾਟੈ ਹਰਿ ਤੇਰੇ ॥ ਹਰਿ ਧਨੁ ਰਾਖਹੁ ਹਰਿ ਧਨੁ ਸੰਚਹੁ ਹਰਿ ਚਲਦਿਆ ਨਾਲਿ ਸਖਾਈ ਜੀਉ ॥ ੧ ॥ ਜਿਸ ਨੋ ਕ੍ਰਿਪਾ ਕਰੇ ਸੋ ਧਿਆਵੈ ॥ ਨਿਤ ਹਰਿ ਜਪੁ ਜਾਪੈ ਜਪਿ ਹਰਿ ਸੁਖੁ ਪਾਵੈ ॥ ਗੁਰ ਪਰਸਾਦੀ ਹਰਿ ਰਸੁ ਆਵੈ ਜਪਿ ਹਰਿ ਹਰਿ ਪਾਰਿ ਲੰਘਾਈ ਜੀਉ ॥ ੧ ॥ ਰਹਾਉ ॥ ਨਿਰਭਉ ਨਿਰੰਕਾਰ ਸਤਿ ਨਾਮੁ ॥ ਜਗ ਮਹਿ ਸ੍ਰੇਸਟੁ ਊਤਮ ਕਾਮੁ ॥ ਦੁਸਮਨ ਦੂਤ ਜਮਕਾਲੁ ਠੇਹ ਮਾਰਉ ਹਰਿ ਸੇਵਕ ਨੇੜਿ ਨ ਜਾਈ ਜੀਉ ॥ ੨ ॥ ਜਿਸੁ ਉਪਰਿ ਹਰਿ ਕਾ ਮਨੁ ਮਾਨਿਆ ॥ ਸੋ ਸੇਵਕੁ ਚਹੁ ਜੁਗ ਚਹੁ ਕੁੰਟ ਜਾਨਿਆ ॥ ਜੇ ਉਸ ਕਾ ਬੁਰਾ ਕਹੈ ਕੋਈ ਪਾਪੀ ਤਿਸੁ ਜਮ ਕੰਕਰੁ ਖਾਈ ਜੀਉ ॥ ੩ ॥ ਸਭ ਮਹਿ ਏਕੁ ਨਿਰੰਜਨ ਕਰਤਾ ॥ ਸਭਿ ਕਰਿ ਕਰਿ ਵੇਖੈ ਅਪਣੇ ਚਲਤਾ ॥ ਜਿਸੁ ਹਰਿ ਰਾਖੈ ਤਿਸੁ ਕਉਣੁ ਮਾਰੈ ਜਿਸੁ ਕਰਤਾ ਆਪਿ ਛਡਾਈ ਜੀਉ ॥ ੪ ॥ ਹਉ ਅਨਦਿਨੁ ਨਾਮੁ ਲਈ ਕਰਤਾਰੇ ॥ ਜਿਨਿ ਸੇਵਕ ਭਗਤ ਸਭੇ ਨਿਸਤਾਰੇ ॥ ਦਸ ਅਠ ਚਾਰਿ ਵੇਦ ਸਭਿ ਪੂਛਹੁ ਜਨ ਨਾਨਕ ਨਾਮੁ ਛਡਾਈ ਜੀਉ ॥ ੫ ॥ ੨ ॥ ੮ ॥

ਮਾਰੂ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਡਰਪੈ ਧਰਤਿ ਅਕਾਸੁ ਨਖੵਤ੍ਰਾ ਸਿਰ ਊਪਰਿ ਅਮਰੁ ਕਰਾਰਾ ॥ ਪਉਣੁ ਪਾਣੀ ਬੈਸੰਤਰੁ ਡਰਪੈ ਡਰਪੈ ਇੰਦ੍ਰੁ ਬਿਚਾਰਾ ॥ ੧ ॥ ਏਕਾ ਨਿਰਭਉ ਬਾਤ ਸੁਨੀ ॥ ਸੋ ਸੁਖੀਆ ਸੋ ਸਦਾ ਸੁਹੇਲਾ ਜੋ ਗੁਰ ਮਿਲਿ ਗਾਇ ਗੁਨੀ ॥ ੧ ॥ ਰਹਾਉ ॥ ਦੇਹਧਾਰ ਅਰੁ ਦੇਵਾ ਡਰਪਹਿ ਸਿਧ ਸਾਧਿਕ ਡਰਿ ਮੁਇਆ ॥ ਲਖ ਚਉਰਾਸੀਹ ਮਰਿ ਮਰਿ ਜਨਮੇ ਫਿਰਿ ਫਿਰਿ ਜੋਨੀ ਜੋਇਆ ॥ ੨ ॥ ਰਾਜਸੁ ਸਾਤਕੁ ਤਾਮਸੁ ਡਰਪਹਿ ਕੇਤੇ ਰੂਪ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥