੯੯੯
ਉਪਾਇਆ ॥ ਛਲ ਬਪੁਰੀ ਇਹ ਕਉਲਾ ਡਰਪੈ ਅਤਿ ਡਰਪੈ ਧਰਮ ਰਾਇਆ ॥ ੩ ॥ ਸਗਲ ਸਮਗ੍ਰੀ ਡਰਹਿ ਬਿਆਪੀ ਬਿਨੁ ਡਰ ਕਰਣੈਹਾਰਾ ॥ ਕਹੁ ਨਾਨਕ ਭਗਤਨ ਕਾ ਸੰਗੀ ਭਗਤ ਸੋਹਹਿ ਦਰਬਾਰਾ ॥ ੪ ॥ ੧ ॥ ਮਾਰੂ ਮਹਲਾ ੫ ॥ ਪਾਂਚ ਬਰਖ ਕੋ ਅਨਾਥੁ ਧ੍ਰੂ ਬਾਰਿਕੁ ਹਰਿ ਸਿਮਰਤ ਅਮਰ ਅਟਾਰੇ ॥ ਪੁਤ੍ਰ ਹੇਤਿ ਨਾਰਾਇਣੁ ਕਜਿਓ ਜਮ ਕੰਕਰ ਮਾਰਿ ਬਿਦਾਰੇ ॥ ੧ ॥ ਮੇਰੇ ਠਾਕੁਰ ਕੇਤੇ ਅਗਨਤ ਉਧਾਰੇ ॥ ਮੋਹਿ ਦੀਨ ਅਲਪ ਮਤਿ ਨਿਰਗੁਣ ਪਰਿਓ ਸਰਣਿ ਦੁਆਰੇ ॥ ੧ ॥ ਰਹਾਉ ॥ ਬਾਲਮੀਕੁ ਸੁਪਚਾਰੋ ਤਰਿਓ ਬਧਿਕ ਤਰੇ ਬਿਚਾਰੇ ॥ ਏਕ ਨਿਮਖ ਮਨ ਮਾਹਿ ਅਰਾਧਿਓ ਗਜਪਤਿ ਪਾਰਿ ਉਤਾਰੇ ॥ ੨ ॥ ਕੀਨੀ ਰਖਿਆ ਭਗਤ ਪ੍ਰਹਿਲਾਦੈ ਹਰਨਾਖਸ ਨਖਹਿ ਬਿਦਾਰੇ ॥ ਬਿਦਰੁ ਦਾਸੀ ਸੁਤੁ ਭਰਓ ਪੁਨੀਤਾ ਸਗਲੇ ਕੁਲ ਉਜਾਰੇ ॥ ੩ ॥ ਕਵਨ ਪਰਾਧ ਬਤਾਵਉ ਅਪੁਨੇ ਮਿਥਿਆ ਮੋਹ ਮਗਨਾਰੇ ॥ ਆਇਓ ਸਾਸ ਨਾਨਕ ਓਟ ਹਰਿ ਕੀ ਲੀਜੈ ਭੁਜਾ ਪਸਾਰੇ ॥ ੪ ॥ ੨ ॥ ਮਾਰੂ ਮਹਲਾ ੫ ॥ ਵਿਤ ਨਵਿਤ ਭ੍ਰਮਿਓ ਬਹੁ ਭਾਤੀ ਅਨਿਕ ਜਤਨ ਕਰਿ ਧਾਏ ॥ ਜੋ ਜੋ ਕਰਮ ਕੀਏ ਹਉ ਹਉਮੈ ਤੇ ਤੇ ਭਏ ਅਜਾਏ ॥ ੧ ॥ ਅਵਰ ਦਿਨ ਕਾਹੂ ਕਾਜ ਨ ਲਾਏ ॥ ਸੋ ਦਿਨੁ ਮੋ ਕਉ ਦੀਜੈ ਪ੍ਰਭ ਜੀਉ ਜਾ ਦਿਨ ਹਰਿ ਜਸੁ ਗਾਏ ॥ ੧ ॥ ਰਹਾਉ ॥ ਪੁਤ੍ਰ ਕਲਤ੍ਰ ਗ੍ਰਿਹ ਦੇਖਿ ਪਸਾਰਾ ਇਸ ਹੀ ਮਹਿ ਉਰਝਾਏ ॥ ਮਾਇਆ ਮਦ ਚਾਖਿ ਭਏ ਉਦਮਾਤੇ ਹਰਿ ਹਰਿ ਕਬਹੁ ਨ ਗਾਏ ॥ ੨ ॥ ਇਹ ਬਿਧਿ ਖੋਜੀ ਬਹੁ ਪਰਕਾਰਾ ਬਿਨੁ ਸੰਤਨ ਨਹੀ ਪਾਏ ॥ ਤੁਮ ਦਾਤਾਰ ਵਡੇ ਪ੍ਰਭ ਸੰਮ੍ਰਥ ਮਾਗਨ ਕਉ ਦਾਨੁ ਆਏ ॥ ੩ ॥ ਤਿਆਗਿਓ ਸਗਲਾ ਮਾਨੁ ਮਹਤਾ ਦਾਸ ਰੇਣ ਸਰਣਾਏ ॥ ਕਹੁ ਨਾਨਕ ਹਰਿ ਮਿਲਿ ਭਏ ਏਕੈ ਮਹਾ ਅਨੰਦ ਸੁਖ ਪਾਏ ॥ ੪ ॥ ੩ ॥ ਮਾਰੂ ਮਹਲਾ ੫ ॥ ਕਵਣ ਥਾਨ ਧੀਰਿਓ ਹੈ ਨਾਮਾ ਕਵਨ ਬਸਤੁ ਅਹੰਕਾਰਾ ॥ ਕਵਨ ਚਿਹਨ ਸੁਨਿ ਊਪਰਿ ਛੋਹਿਓ ਮੁਖ ਤੇ ਸੁਨਿ ਗਾਰਾ ॥ ੧ ॥ ਸੁਨਹੁ ਰੇ ਤੂ ਕਉਨੁ ਕਹਾ ਤੇ ਆਇਓ ॥ ਏਤੀ ਨ ਜਾਨਉ ਕੇਤੀਕ ਮੁਦਤਿ ਚਲਤੇ ਖਬਰਿ ਨ ਪਾਇਓ ॥ ੧ ॥ ਰਹਾਉ ॥ ਸਹਨ ਸੀਲ ਪਵਨ ਅਰੁ ਪਾਣੀ ਬਸੁਧਾ ਖਿਮਾ ਨਿਭਰਾਤੇ ॥ ਪੰਚ ਤਤ ਮਿਲਿ ਭਇਓ ਸੰਜੋਗਾ ਇਨ ਮਹਿ ਕਵਨ ਦੁਰਾਤੇ ॥ ੨ ॥ ਜਿਨਿ ਰਚਿ ਰਚਿਆ ਪੁਰਖਿ ਬਿਧਾਤੈ ਨਾਲੇ ਹਉਮੈ ਪਾਈ ॥ ਜਨਮ ਮਰਣੁ ਉਸ ਹੀ ਕਉ ਹੈ ਰੇ ਓਹਾ ਆਵੈ ਜਾਈ ॥ ੩ ॥ ਬਰਨੁ ਚਿਹਨੁ ਨਾਹੀ ਕਿਛੁ ਰਚਨਾ ਮਿਥਿਆ ਸਗਲ ਪਸਾਰਾ ॥ ਭਣਤਿ ਨਾਨਕੁ ਜਬ ਖੇਲੁ ਉਝਾਰੈ ਤਬ ਏਕੈ ਏਕੰਕਾਰਾ ॥ ੪ ॥ ੪ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥